Jaishankar to visit US: ਵਿਦੇਸ਼ ਮੰਤਰੀ ਜੈਸ਼ੰਕਰ ਦਾ ਛੇ ਰੋਜ਼ਾ ਅਮਰੀਕਾ ਦੌਰਾ 24 ਤੋਂ
07:48 PM Dec 23, 2024 IST
ਨਵੀਂ ਦਿੱਲੀ, 23 ਦਸੰਬਰ
ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਮੰਗਲਵਾਰ ਤੋਂ ਅਮਰੀਕਾ ਦੇ ਛੇ ਰੋਜ਼ਾ ਦੌਰੇ ’ਤੇ ਜਾਣਗੇ। ਡੋਨਲਡ ਟਰੰਪ ਦੇ ਰਾਸ਼ਟਰਪਤੀ ਦੀ ਚੋਣ ਜਿੱਤਣ ਤੋਂ ਬਾਅਦ ਇਹ ਭਾਰਤ ਵੱਲੋਂ ਅਮਰੀਕਾ ਦੀ ਪਹਿਲੀ ਉੱਚੀ ਪੱਧਰੀ ਯਾਤਰਾ ਹੋਵੇਗੀ।
ਵਿਦੇਸ਼ ਮੰਤਰਾਲੇ ਨੇ ਕਿਹਾ, ‘‘ਵਿਦੇਸ਼ ਮੰਤਰੀ ਐੱਸ ਜੈਸ਼ੰਕਰ 24 ਤੋਂ 29 ਦਸੰਬਰ ਤੱਕ ਅਮਰੀਕਾ ਦਾ ਦੌਰਾ ਕਰਨਗੇ।’’ ਇਕ ਸੰਖੇਪ ਬਿਆਨ ਵਿੱਚ ਕਿਹਾ ਗਿਆ, ‘‘ਉਹ ਪ੍ਰਮੁੱਖ ਦੁਵੱਲੇ, ਖੇਤਰੀ ਅਤੇ ਆਲਮੀ ਮੁੱਦਿਆਂ ’ਤੇ ਚਰਚਾ ਕਰਨ ਵਾਸਤੇ ਆਪਣੇ ਹਮਰੁਤਬਾ ਆਗੂਆਂ ਨੂੰ ਮਿਲਣਗੇ।’’ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਜੈਸ਼ੰਕਰ ਅਮਰੀਕਾ ਵਿੱਚ ਭਾਰਤ ਦੇ ਕੌਸੁਲ ਜਨਰਲਜ਼ ਦੇ ਸੰਮੇਲਨ ਦੀ ਪ੍ਰਧਾਨਗੀ ਵੀ ਕਰਨਗੇ। -ਪੀਟੀਆਈ
Advertisement
Advertisement