ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜੈਸ਼ੰਕਰ ਦੀ ਜਾਪਾਨ ਯਾਤਰਾ ਨਾਲ ਦੁਵੱਲੇ ਸਬੰਧ ਅੱਗੇ ਵਧਾਉਣ ਦੇ ਮੌਕੇ ਮਿਲੇ: ਵਿਦੇਸ਼ ਮੰਤਰਾਲਾ

07:23 AM Mar 10, 2024 IST

ਟੋਕੀਓ, 9 ਮਾਰਚ
ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਦੀ ਜਾਪਾਨ ਯਾਤਰਾ ਨੇ ਦੁਵੱਲੇ ਸਹਿਯੋਗ ਦੀ ਸਮੀਖਿਆ ਕਰਨ ਅਤੇ ਵਿਸ਼ੇਸ਼ ਰਣਨੀਤਕ ਭਾਈਵਾਲੀ ਨੂੰ ਅੱਗੇ ਵਧਾਉਣ ਦੇ ਢੰਗਾਂ ਦਾ ਪਤਾ ਲਾਉਣ ਦਾ ਮੌਕਾ ਦਿੱਤਾ ਹੈ। ਇੱਕ ਅਧਿਕਾਰਤ ਬਿਆਨ ’ਚ ਇਹ ਜਾਣਕਾਰੀ ਦਿੱਤੀ ਗਈ ਹੈ। ਜੈਸ਼ੰਕਰ ਤਿੰਨ ਰੋਜ਼ਾ ਯਾਤਰਾ ’ਤੇ ਜਾਪਾਨ ’ਚ ਸਨ। ਯਾਤਰਾ ਦੌਰਾਨ ਉਨ੍ਹਾਂ ਪ੍ਰਧਾਨ ਮੰਤਰੀ ਫੁਮੀਓ ਕਿਸ਼ੀਦਾ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਸ਼ੀਦਾ ਨੂੰ ਭਾਰਤ-ਜਾਪਾਨ ਵਿਸ਼ੇਸ਼ ਰਣਨੀਤਕ ਤੇ ਆਲਮੀ ਭਾਈਵਾਲੀ ’ਚ ਹਾਲ ਹੀ ਦੇ ਘਟਨਾਕ੍ਰਮ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਰਿਸ਼ਤੇ ਹੋਰ ਮਜ਼ਬੂਤ ਕਰਨ ਲਈ ਉਨ੍ਹਾਂ ਦੀ ਅਗਵਾਈ ਮੰਗੀ। ਜੈਸ਼ੰਕਰ ਨੇ ਸੱਤ ਮਾਰਚ ਨੂੰ ਜਾਪਾਨ ਦੀ ਵਿਦੇਸ਼ ਮੰਤਰੀ ਯੋਕੋ ਕਾਮੀਕਾਵਾ ਨਾਲ 16ਵੀਂ ਭਾਰਤ-ਜਾਪਾਨ ਰਣਨੀਤਕ ਵਾਰਤਾ ਕੀਤੀ ਸੀ। ਇਸ ਮੀਟਿੰਗ ’ਚ ਰਣਨੀਤਕ ਵਿਚਾਰ-ਵਟਾਂਦਰੇ ਸਮੇਤ ਭਾਰਤ-ਜਾਪਾਨ ਵਿਸ਼ੇਸ਼ ਰਣਨੀਤਕ ਤੇ ਆਲਮੀ ਭਾਈਵਾਲੀ ਦੇ ਪੱਖਾਂ ਦੀ ਸਮੀਖਿਆ ਕੀਤੀ ਗਈ। ਵਪਾਰ, ਨਿਵੇਸ਼, ਬੁਨਿਆਦੀ ਢਾਂਚਾ ਅਤੇ ਤਕਨੀਕੀ ਸਹਿਯੋਗ ਤੋਂ ਇਲਾਵਾ ਰੱਖਿਆ ਤੇ ਸੁਰੱਖਿਆ ਸਹਿਯੋਗ ਅਤੇ ਸੱਭਿਆਚਾਰ ਤੇ ਲੋਕਾਂ ਦੇ ਆਪਸੀ ਮੇਲ-ਮਿਲਾਪ ਬਾਰੇ ਵੀ ਚਰਚਾ ਹੋਈ। ਵਿਦੇਸ਼ ਮੰਤਰਾਲੇ ਨੇ ਇੱਕ ਬਿਆਨ ’ਚ ਕਿਹਾ ਕਿ ਜੈਸ਼ੰਕਰ ਨੇ ਇਸ ਯਾਤਰਾ ਦੌਰਾਨ ਸੀਨੀਅਰ ਆਗੂਆਂ ਨਾਲ ਮੁਲਾਕਾਤ ਕੀਤੀ ਜਿਨ੍ਹਾਂ ’ਚ ਹਾਕਮ ਲਬਿਰਲ ਡੈਮੋਕਰੈਟਿਕ ਪਾਰਟੀ (ਐੱਨਡੀਪੀ) ਦੇ ਉਪ ਪ੍ਰਧਾਨ ਤਾਰੋ ਐਸੋ, ਐੱਲਡੀਪੀ ਦੇ ਜਨਰਲ ਸਕੱਤਰ ਤੋਸ਼ੀਮਿਤਸੂ ਮੋਤੇਗੀ ਅਤੇ ਜਾਪਾਨ ਇੰਡੀਆ ਐੱਸੋਸੀਏਸ਼ਨ ਦੇ ਪ੍ਰਧਾਨ ਯੋਸ਼ੀਹਿਦੇ ਸੁਗਾ ਸ਼ਾਮਲ ਸਨ। ਇਨ੍ਹਾਂ ਮੀਟਿੰਗਾਂ ’ਚ ਦੁਵੱਲੀ ਭਾਈਵਾਲੀ ਲਈ ਸਹਿਯੋਗ ਮਜ਼ਬੂਤ ਕਰਨ ਦੀ ਭਾਵਨਾ ਸਪੱਸ਼ਟ ਤੌਰ ’ਤੇ ਦਿਖਾਈ ਦਿੱਤੀ। -ਪੀਟੀਆਈ

Advertisement

Advertisement