ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜਾਖੜ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ

07:34 AM Jul 11, 2023 IST
ਮੁਹਾਲੀ ਵਿੱਚ ਹਾਲਾਤ ਦਾ ਜਾਇਜ਼ਾ ਲੈਂਦੇ ਹੋਏ ਭਾਜਪਾ ਪ੍ਰਧਾਨ ਸੁਨੀਲ ਜਾਖੜ ਤੇ ਹੋਰ ਆਗੂ।

ਸ਼ਸ਼ੀ ਪਾਲ ਜੈਨ/ਦਰਸ਼ਨ ਸੋਢੀ
ਖਰੜ/ਐੱਸਏਐੱਸ ਨਗਰ (ਮੁਹਾਲੀ), 10 ਜੁਲਾਈ
ਭਾਜਪਾ ਦੇ ਨਵ-ਨਿਯੁਕਤ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਇਲਾਕੇ ਦਾ ਦੌਰਾ ਕਰਕੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਜਾਇਜ਼ਾ ਲਿਆ ਤੇ ਮੀਂਹ ਕਾਰਨ ਨੁਕਸਾਨੀਆਂ ੲਿਮਾਰਤਾਂ ਦੇ ਮਾਲਕਾਂ ਨਾਲ ਗੱਲਬਾਤ ਵੀ ਕੀਤੀ। ਸ੍ਰੀ ਜਾਖੜ ਨੇ ਡਿਪਟੀ ਕਮਿਸ਼ਨਰ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਨਿ੍ਹਾਂ ੲਿਲਾਕਿਆਂ ਵਿੱਚ ਪਾਣੀ ਭਰਿਆ ਹੋਇਆ ਹੈ, ਉਥੇ ਜੇਸੀਬੀ ਦੀ ਮਦਦ ਨਾਲ ਪਾਣੀ ਕਢਵਾਇਆ ਜਾਵੇ ਤੇ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਜਾਵੇ।
ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਪੰਜਾਬ ਭਾਜਪਾ ਇਲਾਕੇ ਦੇ ਵਸਨੀਕ ਨਾਲ ਖੜ੍ਹੀ ਹੈ ਤੇ ਹਰ ਵੇਲੇ ਮਦਦ ਲਈ ਹਾਜ਼ਰ ਹੈ। ਇਸ ਮਗਰੋਂ ਸ੍ਰੀ ਜਾਖੜ ਨੇ ਮੁਹਾਲੀ ਜ਼ਿਲ੍ਹੇ ਵਿੱਚ ਪ੍ਰਭਾਵਿਤ ਇਲਾਕਿਆਂ ਦਾ ਵੀ ਤੂਫਾਨੀ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ ਤੇ ਪੀੜਤਾਂ ਦੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਮੁਹਾਲੀ ਦੇ ਡਿਪਟੀ ਕਮਿਸ਼ਨਰ ਨਾਲ ਫੋਨ ’ਤੇ ਗੱਲ ਕਰਕੇ ਪੀੜਤਾਂ ਦੀ ਫੌਰੀ ਮਦਦ ਕਰਨ ਲਈ ਕਿਹਾ। ਇਸ ਮੌਕੇ ਉਨ੍ਹਾਂ ਨਾਲ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਤੇ ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ, ਜਨਰਲ ਸਕੱਤਰ ਗੁਰਪ੍ਰੀਤ ਸਿੰਘ ਕਾਂਗੜ, ਭਾਜਪਾ ਦੇ ਮੁੱਖ ਬੁਲਾਰੇ ਅਨਿਲ ਸਰੀਨ, ਸੀਨੀਅਰ ਆਗੂ ਕਮਲਦੀਪ ਸਿੰਘ ਸੈਣੀ, ਸੁਖਵਿੰਦਰ ਸਿੰਘ ਗੋਲਡੀ, ਪਰਮਿੰਦਰ ਸਿੰਘ ਬਰਾੜ, ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ, ਨਰਿੰਦਰ ਰਾਣਾ, ਪਵਨ ਮਨੋਚਾ ਤੇ ਹਰਦੇਵ ਸਿੰਘ ਉਭਾ ਵੀ ਮੌਜੂਦ ਸਨ।

Advertisement

Advertisement
Tags :
ਇਲਾਕਿਆਂਹੜ੍ਹਜਾਖੜਦੌਰਾਪ੍ਰਭਾਵਿਤਵੱਲੋਂ