ਜਾਖੜ ਵੱਲੋਂ ਪੰਜਾਬ ’ਚ ਵੋਟਿੰਗ ਦਾ ਸਮਾਂ ਵਧਾਉਣ ਦੀ ਮੰਗ
07:48 AM May 23, 2024 IST
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 22 ਮਈ
ਗਰਮੀ ਵਧਣ ਦੇ ਮੱਦੇਨਜ਼ਰ ਭਾਜਪਾ ਦੀ ਪੰਜਾਬ ਇਕਾਈ ਨੇ ਚੋਣ ਕਮਿਸ਼ਨ ਤੋਂ ਮੰਗ ਕੀਤੀ ਹੈ ਕਿ ਸੂਬੇ ਵਿੱਚ ਪਹਿਲੀ ਜੂਨ ਨੂੰ ਹੋਣ ਵਾਲੀ ਵੋਟਿੰਗ ਦਾ ਸਮਾਂ ਦੋ ਘੰਟੇ ਵਧਾਇਆ ਜਾਵੇ। ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਇਸ ਸਬੰਧੀ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਮੰਗ ਕੀਤੀ ਕਿ ਵੋਟਿੰਗ ਦਾ ਸਮਾਂ ਸਵੇਰੇ 6 ਵਜੇ ਤੋਂ ਵਧਾ ਕੇ ਸ਼ਾਮ 7 ਵਜੇ ਤੱਕ ਕੀਤਾ ਜਾਵੇ ਜੋ ਕਿ ਪਹਿਲਾਂ ਸਵੇਰੇ 7 ਤੋਂ ਸ਼ਾਮ 6 ਵਜੇ ਤੱਕ ਤੈਅ ਕੀਤਾ ਗਿਆ ਹੈ। ਉਨ੍ਹਾਂ ਲਿਖਿਆ ਕਿ ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਵੋਟਿੰਗ ਆਖ਼ਰੀ ਪੜਾਅ ਵਿੱਚ ਪਹਿਲੀ ਜੂਨ ਨੂੰ ਹੋਵੇਗੀ। ਗਰਮੀ ਕਾਰਨ ਲੋਕਾਂ ਦਾ ਘਰਾਂ ’ਚੋਂ ਬਾਹਰ ਨਿਕਲਣਾ ਮੁਸ਼ਕਲ ਹੋ ਗਿਆ ਹੈ। ਇਸੇ ਤਰ੍ਹਾਂ ਦੇ ਹਾਲਾਤ ਜੂਨ ਦੇ ਮਹੀਨੇ ਵਿੱਚ ਵੀ ਰਹਿਣ ਦੀ ਆਸ ਹੈ। ਅਜਿਹੇ ਹਾਲਾਤ ’ਚ ਦੁਪਹਿਰ ਸਮੇਂ ਲੋਕਾਂ ਲਈ ਵੋਟ ਪਾਉਣਾ ਕਾਫੀ ਚੁਣੌਤੀਪੂਰਨ ਹੋਵੇਗਾ।
Advertisement
Advertisement
Related News
Advertisement