ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜਲੰਧਰ ਪ੍ਰਸ਼ਾਸਨ ਨੇ ਰਿਕਾਰਡ ਲਿਫਟਿੰਗ ਕਰਵਾਈ

10:42 AM Nov 15, 2024 IST

ਨਿੱਜੀ ਪੱਤਰ ਪ੍ਰੇਰਕ
ਜਲੰਧਰ, 14 ਨਵੰਬਰ
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੰਡੀਆਂ ਵਿੱਚ ਝੋਨੇ ਦੀ ਲਿਫਟਿੰਗ ਵਿੱਚ ਤੇਜ਼ੀ ਲਿਆਂਦੀ ਜਾ ਰਹੀ ਹੈ। ਅੱਜ ਇੱਕ ਦਿਨ ਵਿੱਚ ਹੀ ਰਿਕਾਰਡ 38,055 ਮੀਟਰਿਕ ਟਨ ਲਿਫ਼ਟਿੰਗ ਕਰਵਾਈ ਗਈ ਹੈ। ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਖ਼ਰੀਦ ਏਜੰਸੀਆਂ ਵੱਲੋਂ ਹੁਣ ਤੱਕ 6,02,345 ਮੀਟਰਕ ਟਨ ਝੋਨੇ ਦੀ ਲਿਫ਼ਟਿੰਗ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਸਮੁੱਚੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਤੇਜ਼ੀ ਨਾਲ ਲਿਫ਼ਟਿੰਗ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਲਿਫ਼ਟਿੰਗ ਪ੍ਰਕਿਰਿਆ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇਗੀ, ਜਿਸ ਸਬੰਧੀ ਅਧਿਕਾਰੀਆਂ ਨੂੰ ਹਦਾਇਤਾਂ ਕਰ ਦਿੱਤੀਆਂ ਗਈਆਂ ਹਨ। ਕਿਸਾਨਾਂ ਤੋਂ ਖ਼ਰੀਦ ਕੀਤੇ ਗਏ ਝੋਨੇ ਦੀ ਹੁਣ ਤੱਕ 2144 ਕਰੋੜ ਰੁਪਏ ਦੀ ਅਦਾਇਗੀ ਯਕੀਨੀ ਬਣਾਈ ਜਾ ਚੁੱਕੀ ਹੈ।

Advertisement

Advertisement