ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜਲੰਧਰ: ਭਾਜਪਾ ਮਹਿਲਾ ਮੋਰਚੇ ਨੇ ਨਸ਼ਿਆਂ ਖ਼ਿਲਾਫ਼ ਮੋਰਚਾ ਖੋਲ੍ਹਿਆ

07:43 AM Jul 02, 2024 IST
ਪੁਲੀਸ ਅਧਿਕਾਰੀ ਨਾਲ ਗੱਲਬਾਤ ਕਰਦੇ ਹੋਏ ਜੈਇੰਦਰ ਕੌਰ। -ਫੋਟੋ: ਪੰਜਾਬੀ ਟ੍ਰਿਬਿਊਨ

ਨਿੱਜੀ ਪੱਤਰ ਪ੍ਰੇਰਕ
ਜਲੰਧਰ, 1 ਜੁਲਾਈ
ਭਾਰਤੀ ਜਨਤਾ ਪਾਰਟੀ ਮਹਿਲਾ ਮੋਰਚਾ ਪੰਜਾਬ ਦੀ ਪ੍ਰਧਾਨ ਜੈਇੰਦਰ ਕੌਰ ਨੇ ਅੱਜ ਸਹਾਇਕ ਪੁਲੀਸ ਕਮਿਸ਼ਨਰ (ਏਸੀਪੀ) ਜਲੰਧਰ ਨੂੰ ਮੰਗ ਪੱਤਰ ਸੌਂਪਿਆ, ਜਿਸ ਵਿੱਚ ਭਗਤ ਬੁੱਢਾ ਮੱਲ ਪਾਰਕ, ਭਾਰਗੋ ਕੈਂਪ, ਜਲੰਧਰ ਪੱਛਮੀ ਵਿੱਚ ਫੈਲੇ ਨਸ਼ਿਆਂ ਵਿਰੁੱਧ ਤੁਰੰਤ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਤੇ ਭਾਜਪਾ ਆਗੂ ਜੈਇੰਦਰ ਕੌਰ ਨੇ ਇੱਥੇ ਪਾਰਕ ਵਿੱਚ ਨਸ਼ਿਆਂ ਦੀ ਖੁੱਲ੍ਹੇਆਮ ਵਿਕਰੀ ਅਤੇ ਸੇਵਨ ’ਤੇ ਡੂੰਘੀ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਅਤੇ ਨਸ਼ਾ ਕਰਨ ਵਾਲਿਆਂ ਲਈ ਇਹ ਇੱਕ ਇੱਕ ਹੌਟਸਪੌਟ ਬਣ ਗਿਆ ਹੈ, ਜੋ ਸਥਾਨਕ ਭਾਈਚਾਰੇ ਖਾਸ ਕਰ ਕੇ ਬੱਚਿਆਂ ਅਤੇ ਨੌਜਵਾਨਾਂ ਦੀ ਸਿਹਤ ਅਤੇ ਤੰਦਰੁਸਤੀ ਲਈ ਇੱਕ ਵੱਡਾ ਖਤਰਾ ਹੈ। ਬੀਬਾ ਜੈਇੰਦਰ ਕੌਰ ਨੇ ਕਿਹਾ ਕਿ ਨਸ਼ਾ-ਮੁਕਤ ਪੰਜਾਬ ਬਣਾਉਣ ਦਾ ਵਾਅਦਾ ਕਰ ਕੇ ਸੱਤਾ ’ਚ ਆਈ ਆਮ ਆਦਮੀ ਪਾਰਟੀ ਨਸ਼ਾਖੋਰੀ ਨੂੰ ਰੋਕਣ ਵਿੱਚ ਨਾਕਾਮ ਹੋਈ ਹੈ। ਉਨ੍ਹਾਂ ਕਿਹਾ, ‘‘ਆਪ ਸਰਕਾਰ ਦੀ ਅਣਗਹਿਲੀ ਨੇ ਨਸ਼ੇ ਦੇ ਸੌਦਾਗਰਾਂ ਦਾ ਹੌਸਲਾ ਵਧਾਇਆ ਹੈ, ਜਿਸ ਨਾਲ ਸਾਡੇ ਨੌਜਵਾਨਾਂ ਦਾ ਭਵਿੱਖ ਖਤਰੇ ਵਿੱਚ ਪੈ ਗਿਆ ਹੈ।’’
ਜੈਇੰਦਰ ਕੌਰ ਨੇ ਇੱਕ ਨਸ਼ੇੜੀ ਵੱਲੋਂ 16 ਸਾਲਾਂ ਦੀ ਲੜਕੀ ਨੂੰ ਧਮਕੀ ਦੇਣ ਦੇ ਮਾਮਲੇ ਨੂੰ ਵੀ ਏਸੀਪੀ ਕੋਲ ਚੁੱਕਿਆ ਤਾਂ ਕਿ ਅਧਿਕਾਰੀਆਂ ਨੂੰ ਸੁਚੇਤ ਕੀਤਾ ਜਾ ਸਕੇ ਅਤੇ ਨੌਜਵਾਨ ਲੜਕੀ ਦੀ ਸੁਰੱਖਿਆ ਅਤੇ ਖ਼ਤਰੇ ਨੂੰ ਹੱਲ ਕਰਨ ਲਈ ਉਪਾਅ ਕੀਤੇ ਜਾਣ। ਇਸ ਮੌਕੇ ਜੈਇੰਦਰ ਕੌਰ ਦੇ ਨਾਲ ਜ਼ਿਲ੍ਹਾ ਪ੍ਰਧਾਨ ਸ਼ਮਾ ਚੌਹਾਨ, ਸਕੱਤਰ ਈਸ਼ਾ ਮਹਾਜਨ ਅਤੇ ਸਮੂਹ ਮਹਿਲਾ ਮੋਰਚਾ ਟੀਮ ਜ਼ਿਲ੍ਹਾ ਜਲੰਧਰ ਵੀ ਹਾਜ਼ਰ ਸਨ।

Advertisement

Advertisement
Advertisement