ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜਲੰਧਰ ਜ਼ਿਮਨੀ ਚੋਣ: ਅਕਾਲੀ ਦਲ ਨੇ ਸੁਰਜੀਤ ਕੌਰ ਤੇ ਬਸਪਾ ਨੇ ਬਿੰਦਰ ਲਾਖਾ ਨੂੰ ਉਮੀਦਵਾਰ ਐਲਾਨਿਆ

06:38 AM Jun 21, 2024 IST
ਸੁਰਜੀਤ ਕੌਰ, ਬਿੰਦਰ ਲਾਖਾ

ਜਲੰਧਰ (ਿਨੱਜੀ ਪੱਤਰ ਪ੍ਰੇਰਕ): ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਨੇ ਸਾਬਕਾ ਕੌਂਸਲਰ ਬੀਬੀ ਸੁਰਜੀਤ ਕੌਰ ਨੂੰ ਅਤੇ ਬਹੁਜਨ ਸਮਾਜ ਪਾਰਟੀ (ਬਸਪਾ) ਨੇ ਬਿੰਦਰ ਲਾਖਾ ਨੂੰ ਉਮੀਦਵਾਰ ਐਲਾਨਿਆ ਹੈ। ਇਸ ਵਿਧਾਨ ਸਭਾ ਹਲਕੇ ’ਚ ਵੋਟਾਂ 10 ਜੁਲਾਈ ਨੂੰ ਪੈਣੀਆਂ ਹਨ। ਸ਼੍ਰੋਮਣੀ ਅਕਾਲੀ ਦਲ ਦੀ ਸਕਰੀਨਿੰਗ ਕਮੇਟੀ ਦੇ ਮੈਂਬਰਾਂ ਬੀਬੀ ਜਗੀਰ ਕੌਰ, ਜ਼ਿਲ੍ਹਾ ਦਿਹਾਤੀ ਪ੍ਰਧਾਨ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ, ਸਾਬਕਾ ਸੰਸਦ ਮੈਂਬਰ ਮਹਿੰਦਰ ਸਿੰਘ ਕੇਪੀ ਅਤੇ ਬੰਗਾ ਹਲਕੇ ਤੋਂ ਵਿਧਾਇਕ ਡਾ. ਸੁਖਵਿੰਦਰ ਸਿੰਘ ਸੁੱਖੀ ਨੇ ਦੱਸਿਆ ਕਿ ਟਕਸਾਲੀ ਅਕਾਲੀ ਆਗੂ ਤੇ ਸਾਬਕਾ ਕੌਂਸਲਰ ਜਥੇਦਾਰ ਪ੍ਰੀਤਮ ਸਿੰਘ ਦੀ ਪਤਨੀ ਸੁਰਜੀਤ ਕੌਰ ਨੂੰ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਬਣਾਇਆ ਗਿਆ ਹੈ। ਉਕਤ ਆਗੂਆਂ ਨੇ ਦੱਸਿਆ ਕਿ ਬੀਬੀ ਸੁਰਜੀਤ ਕੌਰ ਦੋ ਵਾਰ ਅਤੇ ਜਥੇਦਾਰ ਪ੍ਰੀਤਮ ਸਿੰਘ ਇੱਕ ਵਾਰ ਨਗਰ ਨਿਗਮ ਜਲੰਧਰ ਦੇ ਕੌਂਸਲਰ ਰਹੇ ਹਨ।
ਸਕਰੀਨਿੰਗ ਕਮੇਟੀ ਮੈਂਬਰਾਂ ਮੁਤਾਬਕ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਉਮੀਦਵਾਰ ਦੀ ਚੋਣ ਕਰਨ ਵਾਸਤੇ ਉਨ੍ਹਾਂ ਦੀ ਡਿਊਟੀ ਲਾਈ ਗਈ ਸੀ ਅਤੇ ਕਮੇਟੀ ਨੇ ਵੱਖ-ਵੱਖ ਅਕਾਲੀ ਸੋਚ ਵਾਲੇ ਆਗੂਆਂ ਨਾਲ ਸਲਾਹ ਮਸ਼ਵਰੇ ਮਗਰੋਂ ਅਕਾਲੀ ਟਕਸਾਲੀ ਅਕਾਲੀ ਆਗੂ ਜਥੇਦਾਰ ਪ੍ਰੀਤਮ ਸਿੰਘ ਦੀ ਪਤਨੀ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ।
ਦੂਜੇ ਪਾਸੇ ਬਹੁਜਨ ਸਮਾਜ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜੀ ਨੇ ਕਿਹਾ ਕਿ ਪਾਰਟੀ ਵੱਲੋਂ ਉਮੀਦਵਾਰ ਬਣਾਏ ਬਿੰਦਰ ਲਾਖਾ ਬੂਥ ਪੱਧਰ ’ਤੇ ਕੰਮ ਕਰਨ ਵਾਲੇ ਅਣਥੱਕ ਵਰਕਰ ਹਨ ਜੋ ਪਿਛਲੇ ਢਾਈ ਦਹਾਕੇ ਤੋਂ ਵੱਖ-ਵੱਖ ਅਹੁਦਿਆਂ ’ਤੇ ਰਹਿੰਦੇ ਹੋਏ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਇਸ ਹਲਕੇ ਵਿੱਚ ਬਸਪਾ ਦੀ ਤਕੜੀ ਪੈਂਠ ਹੈ ਕਿਉਂਕਿ ਬਸਪਾ ਹੀ ਇਕਲੌਤੀ ਅਜਿਹੀ ਪਾਰਟੀ ਹੈ ਜਿਹੜੀ ਸਹੀ ਮਾਅਨਿਆਂ ’ਚ ਗਰੀਬਾਂ ਤੇ ਨਿਆਸਰਿਆਂ ਦੀ ਨੁਮਾਇੰਦਗੀ ਕਰਦੀ ਹੈ।

Advertisement

Advertisement