ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜਲੰਧਰ ਜ਼ਿਮਨੀ ਚੋਣ: ਉਮੀਦਵਾਰ ਦੀ ਚੋਣ ਲਈ ਅਕਾਲੀ ਦਲ ਨੇ ਤਿੰਨ ਮੈਂਬਰੀ ਕਮੇਟੀ ਬਣਾਈ

08:07 AM Jun 19, 2024 IST

ਨਿੱਜੀ ਪੱਤਰ ਪ੍ਰੇਰਕ
ਜਲੰਧਰ, 18 ਜੂਨ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਲੰਧਰ ਪੱਛਮੀ ਹਲਕੇ ਦੀ ਜ਼ਿਮਨੀ ਚੋਣ ਲਈ ਉਮੀਦਵਾਰ ਦੇ ਨਾਂ ਦੀ ਸਿਫਾਰਸ਼ ਕਰਨ ਖਾਤਰ ਪਾਰਟੀ ਦੀ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਕਮੇਟੀ ਵਿਚ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਜ਼ਿਲ੍ਹਾ ਜਲੰਧਰ ਦਿਹਾਤੀ ਦੇ ਪ੍ਰਧਾਨ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਅਤੇ ਬੰਗਾ ਹਲਕੇ ਦੇ ਵਿਧਾਇਕ ਡਾ. ਸੁਖਵਿੰਦਰ ਸਿੰਘ ਸੁੱਖੀ ਨੂੰ ਸ਼ਾਮਲ ਕੀਤਾ ਗਿਆ ਹੈ। ਇਹ ਕਮੇਟੀ ਉਪ ਚੋਣ ਲਈ ਪਾਰਟੀ ਦੀ ਚੋਣ ਮੁਹਿੰਮ ਦੀ ਨਿਗਰਾਨੀ ਤੇ ਪ੍ਰਬੰਧ ਵੀ ਵੇਖੇਗੀ। ਇਹ ਕਮੇਟੀ ਬਣਾਏ ਜਾਣ ਦੀ ਪੁਸ਼ਟੀ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਕੀਤੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਲਿਆ ਗਿਆ ਫੈਸਲਾ ਦਰੁਸਤ ਹੈ। ਸ਼੍ਰੋਮਣੀ ਅਕਾਲੀ ਦਲ ਦੇ ਬਹੁਤੇ ਆਗੂ ਜਲੰਧਰ ਪੱਛਮੀ ਰਾਖਵੇਂ ਹਲਕੇ ਤੋਂ ਚੋਣ ਲੜਨ ਦੇ ਪੱਖ ਵਿੱਚ ਦੱਸੇ ਜਾ ਰਹੇ ਹਨ। ਹਲਕਾ ਆਦਮਪੁਰ ਵਿੱਚ ਸਰਗਰਮ ਰਹੇ ਸੀਨੀਅਰ ਅਕਾਲੀ ਆਗੂ ਜਰਨੈਲ ਸਿੰਘ ਗੜ੍ਹਦੀਵਾਲਾ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕੀਤਾ ਹੈ ਜਿਨ੍ਹਾਂ ਨੇ ਜਲੰਧਰ ਪੱਛਮੀ ਵਿਧਾਨ ਸਭਾ ਲਈ ਪਾਰਟੀ ਦਾ ਉਮੀਦਵਾਰ ਤੈਅ ਕਰਨ ਲਈ ਤਿੰਨ ਮੈਂਬਰੀ ਕਮੇਟੀ ਬਣਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਹਾਰ ਜਿੱਤ ਬਾਅਦ ਦੀ ਗੱਲ ਹੈ ਚੋਣ ਮੈਦਾਨ ਛੱਡਣ ਨਾਲ ਪ੍ਰਭਾਵ ਮਾੜਾ ਜਾਣਾ ਸੀ।

Advertisement

ਤੀਜੇ ਦਿਨ ਵੀ ਕੋਈ ਨਾਮਜ਼ਦਗੀ ਪੱਤਰ ਦਾਖ਼ਲ ਨਾ ਹੋਏ

ਜਲੰਧਰ: ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਹੋ ਰਹੀ ਜ਼ਿਮਨੀ ਚੋਣ ਲਈ ਅੱਜ ਵੀ ਕੋਈ ਨਾਮਜ਼ਦਗੀ ਪੱਤਰ ਦਾਖਲ ਨਹੀਂ ਹੋਇਆ। ਨਾਮਜ਼ਦਗੀਆਂ ਦਾਖ਼ਲ ਕਰਨ ਦਾ ਅੱਜ ਤੀਜਾ ਦਿਨ ਸੀ। ਹਾਲਾਂਕਿ ‘ਆਪ’ ਤੇ ਭਾਜਪਾ ਨੇ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇਨ੍ਹਾਂ ਪਾਰਟੀਆਂ ਨੇ ਵੀ ਅਜੇ ਨਾਮਜ਼ਦਗੀ ਦਾਖਲ ਕਰਨ ਵਾਲਾ ਦਿਨ ਤੈਅ ਨਹੀਂ ਕੀਤਾ। ਨਾਮਜ਼ਦਗੀਆਂ ਦਾਖ਼ਲ ਕਰਨ ਦੀ ਸ਼ੁਰੂਆਤ 14 ਜੂਨ ਤੋਂ ਹੋਈ ਸੀ, ਜੋ 21 ਜੂਨ ਨੂੰ ਸਵੇਰੇ 11 ਤੋਂ 3 ਵਜੇ ਤੱਕ ਹੀ ਦਾਖਲ ਹੋ ਸਕਣਗੀਆਂ। ਇਹ ਪਹਿਲੀ ਵਾਰ ਹੈ ਕਿ ਨਾਮਜ਼ਦਗੀਆਂ ਭਰਨ ਦੇ ਤੀਜੇ ਦਿਨ ਤੱਕ ਨਾ ਤਾਂ ਕਿਸੇ ਆਜ਼ਾਦ ਉਮੀਦਵਾਰ ਨੇ ਆਪਣੇ ਕਾਗਜ਼ ਦਾਖਲ ਕੀਤੇ ਹਨ ਤੇ ਨਾ ਹੀ ਕਿਸੇ ਰਾਜਸੀ ਪਾਰਟੀ ਦੇ ਉਮੀਦਵਾਰ ਨੇ।

Advertisement
Advertisement
Advertisement