ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜਲੰਧਰ ਜ਼ਿਮਨੀ ਚੋਣ: 3 ਉਮੀਦਵਾਰਾਂ ਨੇ ਨਾਮਜ਼ਦਗੀ ਕਾਗਜ਼ ਦਾਖਲ ਕੀਤੇ

01:58 PM Jun 19, 2024 IST

ਪਾਲ ਸਿੰਘ ਨੌਲੀ
ਜਲੰਧਰ, 19 ਜੂਨ
ਵਿਧਾਨ ਸਭਾ ਹਲਕੇ ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਲਈ ਅੱਜ 3 ਨਾਮਜ਼ਦਗੀਆਂ ਦਾਖ਼ਲ ਹੋਈਆਂ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਅੱਜ ਲੋਕਤਾਂਤਰਿਕ ਲੋਕ ਰਾਜਿਅਮ ਪਾਰਟੀ ਵੱਲੋਂ ਇੰਦਰਜੀਤ ਸਿੰਘ ਅਤੇ 2 ਆਜ਼ਾਦ ਉਮੀਦਵਾਰਾਂ ਰਾਜ ਕੁਮਾਰ ਅਤੇ ਵਿਸ਼ਾਲ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ। ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਲਈ ਹੁਣ ਤੱਕ ਕੁੱਲ 3 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਉਮੀਦਵਾਰ 21 ਜੂਨ ਤੱਕ ਆਪਣੇ ਨਾਮਜ਼ਦਗੀ ਪੱਤਰ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਦਾਖਲ ਕਰਵਾ ਸਕਦੇ ਹਨ। ਨਾਮਜ਼ਦਗੀਆਂ ਦੀ ਪੜਤਾਲ 24 ਜੂਨ ਨੂੰ ਹੋਵੇਗੀ ਜਦਕਿ ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 26 ਜੂਨ ਹੈ। ਵੋਟਾਂ 10 ਜੁਲਾਈ ਨੂੰ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 13 ਜੁਲਾਈ ਨੂੰ ਹੋਵੇਗੀ।

Advertisement

Advertisement
Advertisement