ਜਲੰਧਰ: ਕਮਿਸ਼ਨਰੇਟ ਪੁਲੀਸ ਵੱਲੋਂ 55 ਕਿਲੋ ਹੈਰੋਇਨ ਸਮੇਤ ਨਸ਼ੀਲੇ ਪਦਾਰਥ ਨਸ਼ਟ
10:34 AM Sep 21, 2024 IST
Advertisement
ਪੱਤਰ ਪ੍ਰੇਰਕ
ਜਲੰਧਰ, 20 ਸਤੰਬਰ
ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲੀਸ ਨੇ ਸਮੱਗਲਰਾਂ ਪਾਸੋਂ ਜ਼ਬਤ ਕੀਤੀ ਗਈ ਕਰੀਬ 55 ਕਿਲੋ ਹੈਰੋਇਨ ਸਮੇਤ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਨੂੰ ਨਸ਼ਟ ਕੀਤਾ ਹੈ। ਇਸ ਸਬੰਧੀ ਪੁਲੀਸ ਕਮਿਸ਼ਨਰ ਨੇ ਦੱਸਿਆ ਕਿ ਨਸ਼ਿਆਂ ਖਿਲਾਫ਼ ਵਿੱਢੀ ਜੰਗ ਦੌਰਾਨ ਪੁਲੀਸ ਨੇ ਨਸ਼ਾ ਤਸਕਰਾਂ ਖਿਲਾਫ਼ ਕੇਸ ਦਰਜ ਕਰ ਕੇ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ। ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਨੇ ਕਿਹਾ ਕਿ ਅੱਜ ਨਸ਼ਟ ਕੀਤੇ ਗਏ ਨਸ਼ੀਲੇ ਪਦਾਰਥਾਂ ਵਿੱਚ 54 ਕਿਲੋ 962 ਗ੍ਰਾਮ ਹੈਰੋਇਨ, ਪੰਜ ਕਿਲੋ ਭੁੱਕੀ ਅਤੇ 180 ਨਸ਼ੀਲੀਆਂ ਗੋਲੀਆਂ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਜੰਗ ਭਵਿੱਖ ਵਿੱਚ ਵੀ ਜਾਰੀ ਰਹੇਗੀ।
Advertisement
Advertisement
Advertisement