ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ਜਲੰਧਰ ਜ਼ਿਲ੍ਹਾ ਮੋਹਰੀ

08:31 AM Aug 24, 2024 IST

ਹਤਿੰਦਰ ਮਹਿਤਾ
ਜਲੰਧਰ, 23 ਅਗਸਤ
ਜ਼ਿਲ੍ਹਾ ਜਲੰਧਰ ਨੇ ਲੋਕਾਂ ਨੂੰ ਸੇਵਾ ਕੇਂਦਰਾਂ ਰਾਹੀਂ ਨਾਗਰਿਕ ਕੇਂਦਰਿਤ ਸੇਵਾਵਾਂ ਆਸਾਨ ਤਰੀਕੇ ਨਾਲ ਮੁਹੱਈਆ ਕਰਵਾਉਣ ਵਿੱਚ ਸੂਬੇ ਭਰ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਲੋਕਾਂ ਨੂੰ ਰੋਜ਼ਮੱਰਾ ਦੀਆਂ ਸੇਵਾਵਾਂ ਸਰਲ ਤਰੀਕੇ ਨਾਲ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਯਤਨਾਂ ਨੂੰ ਬੂਰ ਪਿਆ ਹੈ। ਉਨ੍ਹਾਂ ਦੱਸਿਆ ਕਿ ਜਿੱਥੇ ਸੇਵਾ ਕੇਂਦਰਾਂ ਦੀ ਕਾਰਗੁਜ਼ਾਰੀ ਦਾ ਹਰ ਹਫ਼ਤੇ ਜਾਇਜ਼ਾ ਲਿਆ ਜਾਂਦਾ ਹੈ ਉੱਥੇ ਹੀ ਸੇਵਾਵਾਂ ਪ੍ਰਾਪਤ ਕਰਨ ਆਏ ਲੋਕਾਂ ਕੋਲ਼ੋਂ ਵੀ ਫੀਡਬੈਕ ਲਈ ਜਾਂਦੀ ਹੈ। ਉਨ੍ਹਾਂ ਇਸ ਪ੍ਰਾਪਤੀ ਲਈ ਅਧਿਕਾਰੀਆਂ/ ਕਰਮਚਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਪ੍ਰਸ਼ਾਸਨ ਦੀ ਸਖ਼ਤ ਮਿਹਨਤ ਅਤੇ ਟੀਮਵਰਕ ਸਦਕਾ ਇਹ ਮੁਕਾਮ ਹਾਸਲ ਹੋਇਆ ਹੈ। ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਲਗਾਤਾਰ ਕੀਤੇ ਜਾ ਰਹੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਨੇ ਸਭ ਤੋਂ ਘੱਟ ਪੈਂਡੈਂਸੀ ਦਰ ਦੇ ਰਿਕਾਰਡ ਨੂੰ ਕਾਇਮ ਰੱਖਣ ਵਿੱਚ ਇਕ ਵਾਰ ਫਿਰ ਸਫ਼ਲਤਾ ਹਾਸਲ ਕੀਤੀ ਹੈ। ਡਾ. ਅਗਰਵਾਲ ਨੇ ਦੱਸਿਆ ਕਿ ਸਮੂਹ ਐਸ. ਡੀ. ਐਮਜ ਨੂੰ ਵੀ ਸੇਵਾ ਕੇਂਦਰਾਂ ਦੇ ਲਗਾਤਾਰ ਦੌਰੇ ਕਰਨ ਤੇ ਸੇਵਾਵਾਂ ਪ੍ਰਦਾਨ ਕਰਨ ਬਾਰੇ ਨਿੱਜੀ ਤੌਰ ਉੱਪਰ ਨਿਗਰਾਨੀ ਰੱਖਣ ਲਈ ਵੀ ਨਿਰਦੇਸ਼ ਜਾਰੀ ਕੀਤੇ ਗਏ ਹਨ। ਦੱਸਣਯੋਗ ਹੈ ਕਿ ਪਿਛਲੇ ਇਕ ਸਾਲ (23 ਅਗਸਤ 2023 ਤੋਂ 22 ਅਗਸਤ 2024) ਦੌਰਾਨ ਪ੍ਰਸ਼ਾਸਨ ਨੂੰ ਜ਼ਿਲ੍ਹੇ ਭਰ ਦੇ ਸੇਵਾ ਕੇਂਦਰਾਂ ਰਾਹੀਂ ਵੱਖ-ਵੱਖ ਨਾਗਰਿਕ ਸੇਵਾਵਾਂ ਲਈ 398673 ਅਰਜ਼ੀਆਂ ਪ੍ਰਾਪਤ ਹੋਈਆਂ, ਜਿਨ੍ਹਾਂ ਵਿੱਚੋਂ 99.91 ਫੀਸਦੀ ਯੋਗ ਬਿਨੈ-ਪੱਤਰਾਂ ਦਾ ਨਿਪਟਾਰਾ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬਾਕੀ ਰਹਿੰਦੀਆਂ ਅਰਜ਼ੀਆਂ ਦਾ ਵੀ ਢੁੱਕਵੀਂ ਪ੍ਰਕਿਰਿਆ ਅਪਣਾਉਂਦਿਆਂ ਨਿਰਧਾਰਿਤ ਸਮੇਂ ਦੇ ਅੰਦਰ ਨਿਪਟਾਰਾ ਕਰ ਦਿੱਤਾ ਜਾਵੇਗਾ।
ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਨ ਸਬੰਧੀ ਜਾਰੀ ਸੂਬਾ ਪੱਧਰੀ ਰਿਪੋਰਟ ਅਨੁਸਾਰ ਜਲੰਧਰ ਨੂੰ ਪਹਿਲਾ, ਕਪੂਰਥਲਾ ਨੂੰ ਦੂਜਾ ਤੇ ਹੁਸ਼ਿਆਰਪੁਰ ਨੂੰ ਤੀਜਾ ਸਥਾਨ ਮਿਲਿਆ ਹੈ।

Advertisement

Advertisement