ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜਲੰਧਰ ਚੋਣ ਨਤੀਜੇ: ਅਕਾਲੀ ਦਲ ਦੇ ਪ੍ਰਧਾਨ ਤੋਂ ਅਸਤੀਫ਼ਾ ਮੰਗਿਆ

08:58 AM Jul 14, 2024 IST

ਪਾਲ ਸਿੰਘ ਨੌਲੀ
ਜਲੰਧਰ, 13 ਜੁਲਾਈ
ਜਲੰਧਰ ਪੱਛਮੀ ਜ਼ਿਮਨੀ ਚੋਣ ’ਚ ਭਾਵੇਂ ‘ਆਪ’ ਨੇ ਵੱਡੇ ਫ਼ਰਕ ਨਾਲ ਜਿੱਤ ਦਰਜ ਕੀਤੀ ਹੈ ਪਰ ਪੰਜਾਬ ਤੇ ਪੰਥ ਦੀ ਸਿਆਸਤ ਨੂੰ ਪ੍ਰਭਾਵਿਤ ਕਰਨ ਵਾਲੀ ਹਾਰ ਦੀ ਚਰਚਾ ਜ਼ੋਰ ਫੜ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਸੁਰਜੀਤ ਕੌਰ ਨੇ ਭਾਵੇਂ ਸਿਰਫ਼ 1242 ਵੋਟਾਂ ਹੀ ਹਾਸਲ ਕੀਤੀਆਂ ਹਨ ਪਰ ਇਹ ਵੋਟਾਂ ਬਸਪਾ ਉਮੀਦਵਾਰ ਬਿੰਦਰ ਲਾਖਾ ਨਾਲੋਂ ਵੱਧ ਹਨ। ਸੁਖਬੀਰ ਬਾਦਲ ਦੇ ਧੜੇ ਨੇ ਬਸਪਾ ਉਮੀਦਵਾਰ ਦੀ ਹਮਾਇਤ ਕੀਤੀ ਸੀ, ਉਸ ਨੂੰ ਸਿਰਫ਼ 734 ਵੋਟਾਂ ਹੀ ਮਿਲੀਆਂ। ਲੋਕਾਂ ਵਿੱਚ ਚਰਚਾ ਹੈ ਕਿ ਇਸ ਵਿੱਚ ਬਸਪਾ ਦੀਆਂ ਕਿੰਨੀਆਂ ਵੋਟਾਂ ਹਨ ਤੇ ਸੁਖਬੀਰ ਬਾਦਲ ਦੇ ਧੜੇ ਦੀਆਂ ਕਿੰਨੀਆਂ ਹਨ।
ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਪ੍ਰੇਮ ਸਿੰਘ ਚੰਦੂਮਾਜਰਾ ਅਤੇ ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਨੇ ਵੱਖ-ਵੱਖ ਬਿਆਨਾਂ ਵਿੱਚ ਕਿਹਾ ਕਿ ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਦੇ ਚੋਣ ਨਿਸ਼ਾਨ ‘ਤੱਕੜੀ’ ਨੂੰ ਛੱਡ ਚੁੱਕੇ ਹਨ ਤਾਂ ਉਹ ਫਿਰ ਪ੍ਰਧਾਨ ਕਿਹੜੀ ਚੀਜ਼ ਦੇ ਹਨ। ਆਗੂਆਂ ਨੇ ਕਿਹਾ ਕਿ ਚੋਣ ਨਿਸ਼ਾਨ ਨਾਲ ਹੀ ਹਰ ਪਾਰਟੀ ਦੀ ਪਛਾਣ ਹੁੰਦੀ ਹੈ। ਲੋਕਾਂ ਨੇ ਤਾਂ ਸਰਕਾਰੀ ਜ਼ਬਰ ਦੇ ਬਾਵਜੂਦ ਤੱਕੜੀ ਨੂੰ ਵੋਟਾਂ ਇਸ ਲਈ ਪਾਈਆਂ ਕਿਉਂਕਿ ਉਸ ਧਿਰ ਵੱਲ ਸੁਖਬੀਰ ਬਾਦਲ ਨਹੀਂ ਸਨ। ਲੋਕਾਂ ਨੇ ਸਪੱਸ਼ਟ ਸੰਦੇਸ਼ ਦਿੱਤਾ ਹੈ ਕਿ ਸੁਖਬੀਰ ਬਾਦਲ ਤੋਂ ਬਿਨਾਂ ਵੀ ਪਾਰਟੀ ਵੱਧ ਵੋਟਾਂ ਲਿਜਾਣ ਦੀ ਸਮਰੱਥਾ ਰੱਖਦੀ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਬਾਗ਼ੀ ਆਗੂਆਂ ਨੇ ਜਲੰਧਰ ਪੱਛਮੀ ਹਲਕੇ ਵਿੱਚ ਤੱਕੜੀ ਨੂੰ ਵੋਟਾਂ ਪੈਣ ਵਾਲੀ ਦਰ ’ਤੇ ਤਸੱਲੀ ਪ੍ਰਗਟ ਕੀਤੀ ਹੈ।
ਬੀਬੀ ਜਗੀਰ ਕੌਰ ਨੇ ਕਿਹਾ ਕਿ ਸਰਕਾਰੀ ਧੱਕੇਸ਼ਾਹੀ ਦੇ ਬਾਵਜੂਦ ਤੱਕੜੀ ਚੋਣ ਨਿਸ਼ਾਨ ਦੇ ਹੱਕ ਵਿੱਚ ਭੁਗਤਣ ਵਾਲੇ ਲੋਕ ਨਾ ਡਰੇ ਹਨ ਤੇ ਨਾ ਹੀ ਡੋਲੇ ਹਨ। ਉਨ੍ਹਾਂ ਕਿਹਾ ਕਿ ਤੱਕੜੀ ਚੋਣ ਨਿਸ਼ਾਨ ਵਾਲਾ ਸ਼੍ਰੋਮਣੀ ਅਕਾਲੀ ਦਲ ਸੁਖਬੀਰ ਸਿੰਘ ਬਾਦਲ ਤੋਂ ਬਿਨਾਂ ਹੀ ਚੌਥੇ ਨੰਬਰ ’ਤੇ ਆਇਆ ਹੈ, ਜਦੋਂਕਿ ਸੁਖਬੀਰ ਬਾਦਲ ਦੀ ਹਮਾਇਤ ਪ੍ਰਾਪਤ ਬਸਪਾ ਉਮੀਦਵਾਰ ਨੂੰ 734 ਵੋਟਾਂ ਮਿਲੀਆਂ ਹਨ।

Advertisement

Advertisement