ਜਲੰਧਰ: ਸਿਹਤ ਵਿਭਾਗ ਨੇ ਤੰਬਾਕੂ ਪਦਾਰਥਾਂ ਦੀ ਵਰਤੋਂ ਨਾ ਕਰਨ ਦੀ ਅਪੀਲ
ਜਲੰਧਰ (ਪੱਤਰ ਪ੍ਰੇਰਕ): ਤੰਬਾਕੂ ਪਦਾਰਥਾਂ ਦੇ ਸਿਹਤ ’ਤੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਸਿਹਤ ਵਿਭਾਗ ਜਲੰਧਰ ਵੱਲੋਂ ਪੰਜਾਬ ਰਾਜ ਤੰਬਾਕੂ ਰਹਤਿ ਦਿਵਸ ਮਨਾਇਆ ਗਿਆ। ਸਿਵਲ ਸਰਜਨ ਡਾ. ਰਮਨ ਸ਼ਰਮਾ ਦੀ ਅਗਵਾਈ ਹੇਠ ਸਿਵਲ ਸਰਜਨ ਦਫ਼ਤਰ ਦੇ ਪ੍ਰੋਗਰਾਮ ਅਫ਼ਸਰਾਂ ਅਤੇ ਸਿਹਤ ਸਟਾਫ਼ ਵੱਲੋਂ ਤੰਬਾਕੂ ਪਦਾਰਥਾਂ ਦੀ ਕਿਸੇ ਵੀ ਰੂਪ ਵਿੱਚ ਵਰਤੋਂ ਨਹੀਂ ਕਰਨ ਅਤੇ ਹੋਰਨਾਂ ਨੂੰ ਇਸਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਸਬੰਧੀ ਸਹੁੰ ਚੁੱਕੀ ਗਈ। ਸਿਵਲ ਸਰਜਨ ਡਾ. ਰਮਨ ਸ਼ਰਮਾ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਹਰ ਸਾਲ 1 ਨਵੰਬਰ ਨੂੰ ਪੰਜਾਬ ਰਾਜ ਤੰਬਾਕੂ ਰਹਤਿ ਦਿਵਸ ਮਨਾਇਆ ਜਾਂਦਾ ਹੈ। ਇਸ ਸਾਲ ਇਸ ਦਿਵਸ ਨੂੰ ‘ਤੰਬਾਕੂ ਮੁਕਤ ਪ੍ਰਾਇਮਰੀ ਸਿਹਤ ਸੰਸਥਾਵਾਂ’ ਵਿਸ਼ੇ ਤਹਤਿ ਮਨਾਇਆ ਜਾ ਰਿਹਾ ਹੈ ਜਿਸ ਤਹਤਿ 1 ਤੋਂ 7 ਨਵੰਬਰ ਤੱਕ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਬਲਾਕਾਂ ਵਿੱਚ ਸਿਹਤ ਟੀਮਾਂ ਵੱਲੋਂ ਲੋਕਾਂ ਨੂੰ ਤੰਬਾਕੂਨੋਸ਼ੀ ਦੇ ਸਿਹਤ ’ਤੇ ਪੈਂਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੰਦੇ ਹੋਏ ਤੰਬਾਕੂ ਪਦਾਰਥਾਂ ਦੀ ਵਰਤੋਂ ਨਾ ਕਰਨ ਲਈ ਪ੍ਰੇਰਤਿ ਕੀਤਾ ਜਾ ਰਿਹਾ ਹੈ।