For the best experience, open
https://m.punjabitribuneonline.com
on your mobile browser.
Advertisement

ਜਲੰਧਰ: ਪਤੀ-ਪਤਨੀ ਨੇ ਖ਼ੁਦਕੁਸ਼ੀ ਕੀਤੀ, ਦੋ ਮਹੀਨੇ ਪਹਿਲਾਂ ਨੇਪਾਲ ਤੋਂ ਆਇਆ ਸੀ ਜੋੜਾ

02:21 PM Oct 30, 2023 IST
ਜਲੰਧਰ  ਪਤੀ ਪਤਨੀ ਨੇ ਖ਼ੁਦਕੁਸ਼ੀ ਕੀਤੀ  ਦੋ ਮਹੀਨੇ ਪਹਿਲਾਂ ਨੇਪਾਲ ਤੋਂ ਆਇਆ ਸੀ ਜੋੜਾ
Advertisement

ਹਤਿੰਦਰ ਮਹਤਿਾ
ਜਲੰਧਰ, 30 ਅਕਤੂਬਰ
ਇਥੋਂ ਦੇ ਗਦਾਈਪੁਰ ’ਚ ਪਤੀ-ਪਤਨੀ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕਥਤਿ ਤੌਰ ’ਤੇ ਖੁਦਕੁਸ਼ੀ ਕਰ ਲਈ। ਦੋਵਾਂ ਦੀਆਂ ਲਾਸ਼ਾਂ 3 ਦਿਨ ਪੁਰਾਣੀਆਂ ਲੱਗ ਰਹੀਆਂ ਹਨ। ਥਾਣਾ ਡਵੀਜ਼ਨ ਨੰਬਰ-8 ਦੇ ਮੁਲਾਜ਼ਮ ਮੌਕੇ ’ਤੇ ਪੁੱਜ ਕੇ ਜਾਂਚ ਕਰ ਰਹੇ ਹਨ। ਮ੍ਰਤਿਕਾਂ ਦੀ ਪਛਾਣ ਪ੍ਰੇਮ ਪੁੱਤਰ ਭੀਮ ਬਹਾਦੁਰ ਵਾਸੀ ਨੇਪਾਲ ਅਤੇ ਉਸ ਦੀ ਪਤਨੀ ਭਾਵਨਾ ਵਜੋਂ ਹੋਈ ਹੈ। ਦੋਵੇਂ ਗਦਈਪੁਰ ’ਚ ਕਿਰਾਏ ’ਤੇ ਕਮਰਾ ਲੈ ਕੇ ਰਹਿ ਰਹੇ ਸਨ। ਘਟਨਾ ਦਾ ਖੁਲਾਸਾ ਸੋਮਵਾਰ ਸਵੇਰੇ ਹੋਇਆ। ਚਸ਼ਮਦੀਦਾਂ ਨੇ ਦੱਸਿਆ ਕਿ ਸੋਮਵਾਰ ਨੂੰ ਉਨ੍ਹਾਂ ਦੇ ਕਮਰੇ ’ਚੋਂ ਬਦਬੂ ਆਉਣ ਲੱਗੀ। ਇੱਥੋਂ ਤੱਕ ਕਿ ਆਸ-ਪਾਸ ਦੇ ਲੋਕਾਂ ਨੇ ਵੀ ਉਸ ਨੂੰ 3 ਦਿਨਾਂ ਤੋਂ ਨਹੀਂ ਦੇਖਿਆ ਸੀ। ਇਸ ਤੋਂ ਬਾਅਦ ਇਸ ਦੀ ਸੂਚਨਾ ਪੁਲੀਸ ਕੰਟਰੋਲ ਰੂਮ ਨੂੰ ਦਿੱਤੀ ਗਈ। ਥਾਣਾ-8 ਦੀ ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਦਰਵਾਜ਼ਾ ਖੋਲ੍ਹਿਆ ਤਾਂ ਲਾਸ਼ਾਂ ਬਰਾਮਦ ਹੋਈਆਂ। ਦੋਵਾਂ ਦੀਆਂ ਲਾਸ਼ਾਂ ਕਾਲੀਆਂ ਪੈ ਚੁੱਕੀਆਂ ਸਨ ਅਤੇ ਬਦਬੂ ਆ ਰਹੀ ਸੀ। ਪੁਲੀਸ ਨੇ ਦੋਵਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਜਲੰਧਰ ਭੇਜ ਦਿੱਤਾ ਹੈ। ਘਟਨਾ ਵਾਲੀ ਥਾਂ ਤੋਂ ਕੋਈ ਖੁ਼ਦਕੁਸ਼ੀ ਨੋਟ ਨਹੀਂ ਮਿਲਿਆ ਹੈ। ਆਤਮਹੱਤਿਆ ਕਰਨ ਤੋਂ ਪਹਿਲਾਂ ਪਤੀ-ਪਤਨੀ ਵਿਚਾਲੇ ਕਥਤਿ ਤੌਰ ’ਤੇ ਲੜਾਈ ਹੋਈ ਸੀ। ਪੁਲੀਸ ਨੇ ਮ੍ਰਤਿਕ ਦੇ ਪਰਿਵਾਰ ਨੂੰ ਖੁਦਕੁਸ਼ੀ ਦੀ ਸੂਚਨਾ ਦੇ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਦੋਵੇਂ ਕਰੀਬ 2 ਮਹੀਨੇ ਪਹਿਲਾਂ ਨੇਪਾਲ ਤੋਂ ਜਲੰਧਰ ਆਏ ਸਨ। ਪ੍ਰੇਮ ਵੇਟਰ ਸੀ।

Advertisement

Advertisement
Advertisement
Author Image

Advertisement