ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਲੋਕਾਂ ਨੂੰ ਸੇਵਾਵਾਂ ਮੁਹੱਈਆ ਕਰਵਾਉਣ ’ਚ ਜਲੰਧਰ ਮੁੜ ਮੋਹਰੀ

08:54 AM Oct 29, 2024 IST
ਸੇਵਾ ਕੇਂਦਰ ਵਿਚ ਕੰਮ ਕਰਵਾ ਰਹੇ ਲੋਕ। -ਫੋਟੋ: ਪੰਜਾਬੀ ਟ੍ਰਿਬਿਊਨ

ਪਾਲ ਸਿੰਘ ਨੌਲੀ
ਜਲੰਧਰ, 28 ਅਕਤੂਬਰ
ਜ਼ਿਲ੍ਹੇ ਦੇ ਲੋਕਾਂ ਨੂੰ ਸੇਵਾ ਕੇਂਦਰਾਂ ਰਾਹੀਂ ਨਾਗਰਿਕ ਕੇਂਦਰਿਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਮਾਮਲੇ ਵਿੱਚ ਜਲੰਧਰ ਨੇ ਸੂਬੇ ਭਰ ਵਿੱਚ ਆਪਣੇ ਮੋਹਰੀ ਸਥਾਨ ਨੂੰ ਬਰਕਰਾਰ ਰੱਖਿਆ ਹੈ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਪਿਛਲੇ ਇਕ ਸਾਲ (28 ਅਕਤੂਬਰ 2023 ਤੋਂ 27 ਅਕਤੂਬਰ 2024) ਦੌਰਾਨ ਪ੍ਰਸ਼ਾਸਨ ਨੂੰ ਜ਼ਿਲ੍ਹੇ ਭਰ ਦੇ ਸੇਵਾ ਕੇਂਦਰਾਂ ਰਾਹੀਂ ਵੱਖ-ਵੱਖ ਨਾਗਰਿਕ ਸੇਵਾਵਾਂ ਲਈ ਕੁੱਲ 399374 ਅਰਜ਼ੀਆਂ ਪ੍ਰਾਪਤ ਹੋਈਆਂ ਸਨ, ਜਿਨ੍ਹਾਂ ਵਿੱਚੋਂ 378029 ਯੋਗ ਬਿਨੈ-ਪੱਤਰਾਂ ਦਾ ਸਮਾਂਬੱਧ ਢੰਗ ਨਾਲ ਨਿਪਟਾਰਾ ਯਕੀਨੀ ਬਣਾਇਆ ਗਿਆ।
ਡਾ. ਅਗਰਵਾਲ ਨੇ ਦੱਸਿਆ ਕਿ 12258 ਅਰਜ਼ੀਆਂ ਅਧੂਰੀਆਂ ਜਾਂ ਹੋਰ ਕਮੀਆਂ-ਪੇਸ਼ੀਆਂ ਕਾਰਨ ਰੱਦ ਕੀਤੀਆਂ ਗਈਆਂ ਜਦਕਿ 6683 ਦਰਖਾਸਤਾਂ ਪ੍ਰਕਿਰਿਆ ਅਧੀਨ ਹਨ, ਜਿਨ੍ਹਾਂ ਦਾ ਨਿਰਧਾਰਿਤ ਸਮੇਂ ਦੇ ਅੰਦਰ ਨਿਬੇੜਾ ਕਰਦੇ ਹੋਏ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਸਰਕਾਰੀ ਸੇਵਾਵਾਂਸਮਾਂਬੱਧ ਢੰਗ ਨਾਲ ਮੁਹੱਈਆ ਕਰਵਾਉਣ ਦੇ ਮਿੱਥੇ ਟੀਚੇ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ‘ਜ਼ੀਰੋ ਪੈਂਡੈਸੀ’ ਪਹੁੰਚ ਅਪਣਾਉਂਦਿਆਂ ਨਾਗਰਿਕਾਂ ਨੂੰ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਯਤਨਾਂ ਸਦਕਾ ਜਲੰਧਰ ਵੱਲੋਂ ਇਹ ਕਾਮਯਾਬੀ ਹਾਸਲ ਕੀਤੀ ਗਈ ਹੈ। ਉਨ੍ਹਾਂ ਇਸ ਪ੍ਰਾਪਤੀ ਲਈ ਅਧਿਕਾਰੀਆਂ/ਕਰਮਚਾਰੀਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਉਨ੍ਹਾਂ ਨੂੰ ਭਵਿੱਖ ਵਿੱਚ ਵੀ ਇਹ ਰਿਕਾਰਡ ਕਾਇਮ ਰੱਖਣ ਲਈ ਹੱਲਾਸ਼ੇਰੀ ਦਿੱਤੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੌਜੂਦਾ ਸਮੇਂ ਜ਼ਿਲ੍ਹੇ ਵਿਚ 35 ਸੇਵਾ ਕੇਂਦਰ ਕੰਮ ਰਹੇ ਹਨ, ਜਿਨ੍ਹਾਂ ਰਾਹੀਂ ਲੋਕਾਂ ਨੂੰ ਵੱਖ-ਵੱਖ ਵਿਭਾਗਾਂ ਨਾਲ ਸਬੰਧਤ 430 ਤੋਂ ਜ਼ਿਆਦਾ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਬਿਨੈਕਾਰ ਨੂੰ ਸੇਵਾ ਕੇਂਦਰਾਂ ਵਿਖੇ ਨਾਗਰਿਕ ਸੇਵਾਵਾਂ ਪ੍ਰਾਪਤ ਕਰਨ ਵਿੱਚ ਕੋਈ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਸਬੰਧਤ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦਾ ਜਾਵੇ ਤਾਂ ਜੋ ਉਸ ਦਾ ਤੁਰੰਤ ਹੱਲ ਕੀਤਾ ਜਾ ਸਕੇ।

Advertisement

Advertisement