ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਝੋਨੇ ਦੀ ਚੁਕਾਈ ’ਚ ਪੰਜਾਬ ਵਿੱਚੋਂ ਜਲੰਧਰ ਮੋਹਰੀ

10:46 AM Oct 22, 2023 IST

ਪੱਤਰ ਪ੍ਰੇਰਕ
ਜਲੰਧਰ, 21 ਅਕਤੂਬਰ
ਪ੍ਰਸ਼ਾਸਨ ਦੇ ਯਤਨਾਂ ਸਦਕਾ ਇਕੋ ਦਿਨ ਵਿੱਚ 24954 ਮੀਟਰਿਕ ਟਨ ਝੋਨੇ ਦੀ ਚੁਕਾਈ ਕਰਕੇ ਜ਼ਿਲ੍ਹਾ ਜਲੰਧਰ ਵਲੋਂ ਪੰਜਾਬ ਭਰ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਗਿਆ ਹੈ। ਇਹ ਲਗਾਤਾਰ ਤੀਜਾ ਦਿਨ ਸੀ ਜਦੋਂ ਜ਼ਿਲ੍ਹੇ ਦੀਆਂ 81 ਮੰਡੀਆਂ ਵਿੱਚ ਝੋਨੇ ਦੀ ਨਿਰਵਿਘਨ ਖ਼ਰੀਦ ਕਰਕੇ ਚੁਕਾਈ ਕਰਨ ਵਿੱਚ ਜ਼ਿਲ੍ਹਾ ਮੋਹਰੀ ਰਿਹਾ। ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 2088861 ਮੀਟਰਿਕ ਟਨ ਝੋਨਾ ਆਇਆ ਜਿਸ ਵਿਚੋਂ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ 206474 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ। ਸ਼ੁੱਕਰਵਾਰ ਨੂੰ ਜ਼ਿਲ੍ਹੇ ਦੀਆਂ ਮੰਡੀਆਂ ਵਿਚੋਂ ਇਕ ਦਿਨ 24954 ਮੀਟਰਿਕ ਟਨ ਝੋਨੇ ਦੀ ਚੁਕਾਈ ਕੀਤੀ ਗਈ ਜੋ ਕਿ ਸੂਬੇ ਦੇ ਕਿਸੇ ਵੀ ਜ਼ਿਲ੍ਹੇ ਨਾਲੋਂ ਸਭ ਤੋਂ ਵੱਧ ਹੈ। ਜਲੰਧਰ ਤੋਂ ਬਾਅਦ ਪਟਿਆਲਾ ਵਿਚ ਇਕ ਦਿਨ ਵਿੱਚ 19015 ਮੀਟਰਿਕ ਟਨ ਖਰੀਦ ਹੋਈ।

Advertisement

Advertisement