ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜਲੰਧਰ: ਚਾਰ ਦੁਕਾਨਾਂ ਦਾ ਲੈਂਟਰ ਡਿੱਗਿਆ

06:01 AM Nov 30, 2024 IST
ਲੈਂਟਰ ਡਿੱਗਣ ਤੋਂ ਬਾਅਦ ਇਕੱਠੇ ਹੋਏ ਲੋਕ।

ਹਤਿੰਦਰ ਮਹਿਤਾ
ਜਲੰਧਰ, 29 ਨਵੰਬਰ
ਇੱਥੋਂ ਦੇ ਸੈਦਾ ਗੇਟ ਨਾਲ ਲੱਗਦੇ ਨਵਾਂ ਬਾਜ਼ਾਰ ਵਿੱਚ ਕਰੀਬ ਚਾਰ ਦੁਕਾਨਾਂ ਦੇ ਲੈਂਟਰ ਡਿੱਗ ਗਏ। ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਹਾਲਾਂਕਿ, ਕੁਝ ਵਾਹਨ ਨੁਕਸਾਨੇ ਗਏ ਹਨ। ਲੈਂਟਰ ਡਿੱਗਣ ਕਾਰਨ ਮੌਕੇ ’ਤੇ ਹਫੜਾ-ਦਫੜੀ ਦਾ ਮਾਹੌਲ ਬਣ ਗਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਡਿਵੀਜ਼ਨ ਨੰਬਰ 3 ਦੀ ਪੁਲੀਸ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਿਸ ਬਾਜ਼ਾਰ ’ਚ ਲੈਂਟਰ ਡਿੱਗਿਆ, ਉਹ ਸ਼ਹਿਰ ਦੇ ਸਭ ਤੋਂ ਪੁਰਾਣੇ ਬਾਜ਼ਾਰਾਂ ’ਚੋਂ ਇਕ ਹੈ। ਸਾਬਕਾ ਕੌਂਸਲਰ ਸ਼ੈਰੀ ਚੱਢਾ ਨੇ ਦੱਸਿਆ ਕਿ ਘਟਨਾ ਸਮੇਂ ਉਕਤ ਬਾਜ਼ਾਰ ਵਿੱਚ ਕਾਫੀ ਭੀੜ ਸੀ ਪਰ ਖੁਸ਼ਕਿਸਮਤੀ ਇਹ ਰਹੀ ਕਿ ਜਿੱਥੇ ਲੈਂਟਰ ਡਿੱਗਿਆ ਉੱਥੇ ਕੋਈ ਨਹੀਂ ਸੀ।
ਜਾਣਕਾਰੀ ਮੁਤਾਬਕ ਇਹ ਘਟਨਾ ਸ਼ੁੱਕਰਵਾਰ ਸ਼ਾਮ ਨੂੰ ਵਾਪਰੀ। ਘਟਨਾ ਵਾਲੀ ਥਾਂ ’ਤੇ ਕਈ ਸਕੂਟਰ ਤੇ ਮੋਟਰਸਾਈਕਲ ਖੜ੍ਹੇ ਸਨ। ਇਸ ਦੇ ਨਾਲ ਹੀ ਘਟਨਾ ਵਾਲੀ ਥਾਂ ’ਤੇ ਪਹੁੰਚੀ ਪੁਲੀਸ ਅਤੇ ਹੋਰ ਵਿਭਾਗ ਦੇ ਕਰਮਚਾਰੀਆਂ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਮਾਮਲੇ ਦੀ ਜਾਂਚ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਬਣਦੀ ਕਾਰਵਾਈ ਕੀਤੀ ਜਾਵੇਗੀ।

Advertisement

Advertisement