For the best experience, open
https://m.punjabitribuneonline.com
on your mobile browser.
Advertisement

ਜਲੰਧਰ: ਕਈ ਵੱਡੇ ਸਿਆਸੀ ਆਗੂ ‘ਆਪ’ ਵਿੱਚ ਸ਼ਾਮਲ

08:15 AM Jul 02, 2024 IST
ਜਲੰਧਰ  ਕਈ ਵੱਡੇ ਸਿਆਸੀ ਆਗੂ ‘ਆਪ’ ਵਿੱਚ ਸ਼ਾਮਲ
‘ਆਪ’ ਵਿੱਚ ਸ਼ਾਮਲ ਹੋਣ ਵਾਲਿਆਂ ਦਾ ਸਵਾਗਤ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ।
Advertisement

ਨਿੱਜੀ ਪੱਤਰ ਪ੍ਰੇਰਕ
ਜਲੰਧਰ, 1 ਜੁਲਾਈ
ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਤੋਂ ਪਹਿਲਾਂ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਭਾਜਪਾ, ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ ਦੇ ਇਨ੍ਹਾਂ ਆਗੂਆਂ ਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਾਰਟੀ ਵਿੱਚ ਸਵਾਗਤ ਕੀਤਾ। ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਪਾਰਟੀ ਜਲੰਧਰ ਪੱਛਮੀ ਵਿਧਾਨ ਸਭਾ ਦੀ ਸੀਟ ਸਾਲ 2022 ਨਾਲੋਂ ਵੀ ਵੱਡੇ ਫਰਕ ਨਾਲ ਜਿੱਤੇਗੀ। ਭਾਜਪਾ ਆਗੂ ਤੇ ਸਾਬਕਾ ਸੀਨੀਅਰ ਡਿਪਟੀ ਮੇਅਰ ਕਮਲਜੀਤ ਸਿੰਘ ਭਾਟੀਆ ਵੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਹਾਜ਼ਰੀ ਵਿੱਚ ‘ਆਪ’ ਵਿੱਚ ਸ਼ਾਮਲ ਹੋ ਗਏ। ਇਸ ਨੂੰ ਭਾਜਪਾ ਲਈ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ। ਕਮਲਜੀਤ ਸਿੰਘ ਭਾਟੀਆ ਦੀ ਜਲੰਧਰ ਪੱਛਮੀ ਵਿੱਚ ਕਾਫੀ ਪਕੜ ਦੱਸੀ ਜਾ ਰਹੀ ਹੈ। ਉਨ੍ਹਾਂ ਦੀ ਪਤਨੀ ਜਸਪਾਲ ਕੌਰ ਵੀ ਕੌਂਸਲਰ ਰਹਿ ਚੁੱਕੇ ਹਨ। ਭਾਜਪਾ ਪੰਜਾਬ ਅਨੁਸੂਚਿਤ ਜਾਤੀ ਮੋਰਚਾ ਦੇ ਸਾਬਕਾ ਮੀਤ ਪ੍ਰਧਾਨ ਪਵਨ ਕੁਮਾਰ ਵੀ ‘ਆਪ’ ਵਿੱਚ ਸ਼ਾਮਲ ਹੋ ਗਏ। ਉਹ ਭਗਵਾਨ ਵਾਲਮੀਕਿ ਧਰਮ ਪ੍ਰਚਾਰ ਸਭਾ ਦੇ ਸੂਬਾ ਪ੍ਰਧਾਨ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ। ਦੁਆਬੇ ਦੇ ਦਲਿਤ ਆਗੂ ਵਿਜੈ ਦਾਨਵ ਆਪਣੇ ਸੈਂਕੜੇ ਸਮਰਥਕਾਂ ਸਮੇਤ ‘ਆਪ’ ਵਿੱਚ ਸ਼ਾਮਲ ਹੋ ਗਏ। ਨਕੋਦਰ ਤੋਂ ‘ਆਪ’ ਵਿਧਾਇਕ ਇੰਦਰਜੀਤ ਕੌਰ ਦੀ ਮੌਜੂਦਗੀ ’ਚ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਜੈ ਦਾਨਵ ਅਤੇ ਸਾਥੀਆਂ ਨੂੰ ਪਾਰਟੀ ’ਚ ਸ਼ਾਮਲ ਕੀਤਾ। ‘ਸ੍ਰੀ ਗੁਰੂ ਗਿਆਨ ਨਾਥ ਸ਼ਾਂਤੀ ਸੈਨਾ’ ਦੇ ਸੂਬਾਈ ਪ੍ਰਧਾਨ ਧਰਮਿੰਦਰ ਗਿੱਲ ਵੀ ਸਾਥੀਆਂ ਸਮੇਤ ‘ਆਪ’ ਵਿੱਚ ਸ਼ਾਮਲ ਹੋ ਗਏ। ਕਾਂਗਰਸ ਦੇ ਸੀਨੀਅਰ ਆਗੂ ਅਤੇ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਤੇ ਸੂਬਾ ਕੋਆਰਡੀਨੇਟਰ ਹੇਮੰਤ ਸਭਰਵਾਲ ਵੀ ‘ਆਪ’ ’ਚ ਸ਼ਾਮਲ ਹੋ ਗਏ।

Advertisement

Advertisement
Author Image

sukhwinder singh

View all posts

Advertisement
Advertisement
×