For the best experience, open
https://m.punjabitribuneonline.com
on your mobile browser.
Advertisement

ਜਲੰਧਰ: ਕਮਿਸ਼ਨਰੇਟ ਪੁਲੀਸ ਵੱਲੋਂ ਚੋਰ ਗਰੋਹ ਦੇ ਮੈਂਬਰ ਗ੍ਰਿਫ਼ਤਾਰ

07:57 AM Apr 26, 2024 IST
ਜਲੰਧਰ  ਕਮਿਸ਼ਨਰੇਟ ਪੁਲੀਸ ਵੱਲੋਂ ਚੋਰ ਗਰੋਹ ਦੇ ਮੈਂਬਰ ਗ੍ਰਿਫ਼ਤਾਰ
ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ।- ਫੋਟੋ: ਮਲਕੀਅਤ ਸਿੰਘ
Advertisement

ਹਤਿੰਦਰ ਮਹਿਤਾ
ਜਲੰਧਰ, 25 ਅਪਰੈਲ
ਇੱਥੋਂ ਦੀ ਕਮਿਸ਼ਨਰੇਟ ਪੁਲੀਸ ਨੇ ਚੋਰੀਆਂ ਕਰਨ ਵਾਲੇ ਇੱਕ ਗਰੋਹ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ ਕੀਮਤੀ ਸਮਾਨ ਬਰਾਮਦ ਕੀਤਾ ਹੈ। ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਲਲਿਤ ਸੇਠ ਪੁੱਤਰ ਸਤਿਆ ਸੇਠ ਵਾਸੀ 1323 ਅਰਬਨ ਅਸਟੇਟ ਫੇਜ਼ 1, ਜਲੰਧਰ ਨੇ ਸ਼ਿਕਾਇਤ ਕੀਤੀ ਸੀ ਕਿ ਉਹ 13 ਅਪਰੈਲ 2024 ਨੂੰ ਦਵਾਰਕਾ, ਦਿੱਲੀ ਆਪਣੀ ਧੀ ਨੂੰ ਦਾਖਲ ਕਰਵਾਉਣ ਗਿਆ ਸੀ ਅਤੇ ਘਰ ਪਰਤਣ ਤੋਂ ਬਾਅਦ ਉਸਨੇ ਦੇਖਿਆ ਕਿ ਮੁੱਖ ਦਰਵਾਜ਼ੇ ਦਾ ਤਾਲਾ ਅਤੇ ਕੁੰਡੀ ਟੁੱਟੀ ਹੋਈ ਸੀ। ਉਨ੍ਹਾਂ ਦੱਸਿਆ ਕਿ ਮੁਆਇਨਾ ਕਰਨ ’ਤੇ ਸ਼ਿਕਾਇਤਕਰਤਾ ਨੇ ਸੋਨੇ, ਚਾਂਦੀ ਦੇ ਗਹਿਣੇ ਅਤੇ 1,00,000 ਰੁਪਏ ਗਾਇਬ ਪਾਏ ਅਤੇ ਥਾਣਾ ਡਿਵੀਜ਼ਨ 7 ਵਿੱਚ ਅਣਪਛਾਤੇ ਵਿਅਕਤੀਆਂ ਵਿਰੁੱਧ ਐੱਫਆਈਆਰ ਦਰਜ ਕਰਵਾਈ।
ਪੁਲੀਸ ਕਮਿਸ਼ਨਰ ਨੇ ਦੱਸਿਆ ਕਿ ਪੁਲੀਸ ਨੂੰ ਪਤਾ ਲੱਗਿਆ ਕਿ ਮਨਜੀਤ ਲਾਲ ਉਰਫ਼ ਮੰਨੂ, ਜੋ ਇੱਕ ਆਦਤਨ ਅਪਰਾਧੀ ਸੀ, ’ਤੇ ਚੋਰੀ ਦਾ ਸ਼ੱਕੀ ਸੀ। ਉਨ੍ਹਾਂ ਦੱਸਿਆ ਕਿ ਸੂਚਨਾ ’ਤੇ ਕਾਰਵਾਈ ਕਰਦਿਆਂ ਪੁਲੀਸ ਨੇ ਚੋਰੀ ਦੀ ਐਕਟਿਵਾ ਵੇਚਣ ਦੀ ਕੋਸ਼ਿਸ਼ ਕਰ ਰਹੇ ਸ਼ੱਕੀ ਵਿਅਕਤੀ ਨੂੰ ਕਾਬੂ ਕਰ ਕੇ ਉਸ ਕੋਲੋਂ 90,000 ਰੁਪਏ ਦੀ ਨਕਦੀ ਅਤੇ ਕੁਝ ਸੋਨੇ-ਚਾਂਦੀ ਦੇ ਗਹਿਣੇ ਬਰਾਮਦ ਕੀਤੇ ਹਨ। ਪੁਲੀਸ ਨੇ ਸੰਦੀਪ ਕੌਰ ਅਤੇ ਉਸ ਦੀ ਸਾਥਣ ਡੌਲੀ ਰਾਣੀ ਨੂੰ ਉਸ ਸਮੇਂ ਗ੍ਰਿਫਤਾਰ ਕੀਤਾ ਜਦੋਂ ਉਹ ਚੋਰੀ ਕੀਤੇ ਸੋਨੇ ਦੇ ਗਹਿਣੇ ਵੇਚਣ ਦੀ ਕੋਸ਼ਿਸ਼ ਕਰ ਰਹੀਆਂ ਸਨ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਵਿੱਚੋਂ ਇੱਕ ਮਨਜੀਤ ਲਾਲ ਖ਼ਿਲਾਫ਼ ਕਈ ਐੱਫਆਈਆਰ ਦਰਜ ਹਨ।

Advertisement

ਦੁਕਾਨ ਤੋਂ ਲੱਖਾਂ ਦਾ ਸਾਮਾਨ ਚੋਰੀ

ਫਗਵਾੜਾ: ਇੱਥੋਂ ਨੇੜਲੇ ਰਿਹਾਣਾ ਜੱਟਾਂ ਵਿੱਚ ਚੋਰ ਇੱਕ ਦੁਕਾਨ ਨੂੰ ਨਿਸ਼ਾਨਾ ਬਣਾ ਕੇ ਉੱਥੋਂ ਲੱਖਾਂ ਰੁਪਏ ਦਾ ਸਾਮਾਨ ਚੋਰੀ ਕਰ ਕੇ ਲੈ ਗਏ। ਇਸ ਸਬੰਧੀ ਨਰਿੰਦਰ ਕੁਮਾਰ (ਰਿਹਾਣਾ ਇੰਟਰਪ੍ਰਾਈਜਿਜ਼) ਨੇ ਦੱਸਿਆ ਕਿ ਉਹ ਰੋਜ਼ਾਨਾ ਦੀ ਤਰ੍ਹਾਂ ਆਪਣੀ ਦੁਕਾਨ ਬੰਦ ਕਰ ਕੇ ਚਲਾ ਗਿਆ ਸੀ। ਅੱਜ ਸਵੇਰੇ ਉਸਨੂੰ 5.30 ਵਜੇ ਉਸਦੇ ਰਿਸ਼ਤੇਦਾਰਾਂ ਨੇ ਫ਼ੋਨ ਕੀਤਾ ਤਾਂ ਉਸ ਨੇ ਮੌਕੇ ’ਤੇ ਪੁੱਜ ਕੇ ਦੇਖਿਆ ਤਾਂ ਸ਼ਟਰ ਚੁੱਕਿਆ ਹੋਇਆ ਸੀ ਤੇ ਅੰਦਰੋਂ ਦੁਕਾਨ ਅੰਦਰ ਲੱਗੀਆਂ ਸਕਰੀਨਾਂ, ਇਨਵਰਟਰ, ਬੈਟਰੀ, 30 ਤੋਂ 40 ਮੋਬਾਈਲ ਤੇ ਚਾਰ ਹਜ਼ਾਰ ਰੁਪਏ ਦੀ ਨਕਦੀ ਤੇ ਕੈਮਰਿਆਂ ਦਾ ਡੀਵੀਆਰ ਵੀ ਗਾਇਬ ਸੀ ਜਿਸ ਨਾਲ ਉਸਦਾ ਕਰੀਬ 3 ਲੱਖ ਰੁਪਏ ਦਾ ਸਾਮਾਨ ਹੋਇਆ ਹੈ। ਸੂਚਨਾ ਮਿਲਦਿਆਂ ਹੀ ਐੱਸਐੱਚਓ ਰਾਵਲਪਿੰਡੀ ਲਾਭ ਸਿੰਘ ਮੌਕੇ ’ਤੇ ਪੁੱਜੇ ਤੇ ਘਟਨਾ ਦਾ ਜਾਇਜ਼ਾ ਲਿਆ ਤੇ ਕਾਰਵਾਈ ਸ਼ੁਰੂ ਕਰ ਦਿੱਤੀ। -ਪੱਤਰ ਪ੍ਰੇਰਕ

Advertisement
Author Image

joginder kumar

View all posts

Advertisement
Advertisement
×