ਜਲੰਧਰ: ਦੋ ਕਰੋੜ ਦੀ ਵਿਦੇਸ਼ੀ ਕਰੰਸੀ ਸਣੇ ਇੱਕ ਕਾਬੂ
02:20 PM Jul 22, 2024 IST
ਟ੍ਰਿਬਿਊਨ ਨਿਊਜ਼ ਸਰਵਿਸ
Advertisement
ਜਲੰਧਰ, 22 ਜੁਲਾਈ
ਜਲੰਧਰ ਕਮਿਸ਼ਨਰੇਟ ਪੁਲੀਸ ਨੇ ਬੀਤੀ ਦੇਰ ਰਾਤ ਇੱਥੋਂ ਦੇ ਸੰਤ ਨਗਰ ਨੇੜੇ ਇੱਕ ਰੁਟੀਨ ਨਾਕੇ ਤੋਂ 2 ਕਰੋੜ ਰੁਪਏ ਦੀ ਵਿਦੇਸ਼ੀ ਕਰੰਸੀ ਸਮੇਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਪੁਨੀਤ ਸੂਦ ਵਾਸੀ ਹੁਸ਼ਿਆਰਪੁਰ ਵਜੋਂ ਹੋਈ ਹੈ। ਮੁਲਜ਼ਮ ਵਿਦੇਸ਼ੀ ਕਰੰਸੀ ਲਈ ਦਸਤਾਵੇਜ਼ ਮੁਹੱਈਆ ਕਰਵਾਉਣ ਵਿੱਚ ਅਸਮਰੱਥ ਰਿਹਾ, ਜਿਸ ’ਤੇ ਪੁਲੀਸ ਨੇ ਉਸ ਨੂੰ ਤੁਰੰਤ ਗ੍ਰਿਫ਼ਤਾਰ ਕਰਦਿਆਂ ਕੇਸ ਦਰਜ ਕਰਨ ਮਗਰੋਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Advertisement
Advertisement