ਜਲੰਧਰ ਪੁਲੀਸ ਵੱਲੋਂ ਮੁਕਾਬਲੇ ਤੋਂ ਬਾਅਦ ਗੈਂਗਸਟਰ ਦੇ 3 ਸਾਥੀ ਕਾਬੂ
12:48 PM Dec 26, 2024 IST
ਚੰਡੀਗੜ੍ਹ, 26 ਦਸੰਬਰ
Advertisement
ਪੰਜਾਬ ਪੁਲੀਸ ਨੇ ਵੀਰਵਾਰ ਨੂੰ ਜਲੰਧਰ ਵਿੱਚ ਇੱਕ ਮੁਕਾਬਲੇ ਤੋਂ ਬਾਅਦ ਇੱਕ ਗੈਂਗਸਟਰ ਦੇ ਤਿੰਨ ਸਾਥੀਆਂ ਨੂੰ ਕਾਬੂ ਕੀਤਾ ਹੈ। ਡੀਜੀਪੀ ਗੌਰਵ ਯਾਦਵ ਨੇ ‘ਐਕਸ’ ’ਤੇ ਇੱਕ ਪੋਸਟ ਵਿੱਚ ਕਿਹਾ ਕਿ ਇੱਕ ਵੱਡੀ ਸਫਲਤਾ ਵਿੱਚ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਇੱਕ ਸੰਖੇਪ ਮੁਕਾਬਲੇ ਤੋਂ ਬਾਅਦ ਜੱਗੂ ਭਗਵਾਨਪੁਰੀਆ ਗੈਂਗ ਦੇ ਤਿੰਨ ਸਾਥੀਆਂ ਨੂੰ ਕਾਬੂ ਕੀਤਾ।
Advertisement
ਉਨ੍ਹਾਂ ਕਿਹਾ ਕਿ ਪੁਲੀਸ ਨੇ ਸਵੈ-ਰੱਖਿਆ ਵਿੱਚ ਗੋਲੀਬਾਰੀ ਦਾ ਜਵਾਬ ਦਿੱਤਾ ਜਿਸ ਦੌਰਾਤ 15 ਗੋਲੀਆਂ ਚਲਾਇਆਂ ਗਈਆਂ। ਇਸ ਦੌਰਾਨ ਇੱਕ ਨੂੰ ਗੰਭੀਰ ਸੱਟਾਂ ਲੱਗੀਆਂ ਅਤੇ ਇਸ ਸਮੇਂ ਇੱਕ ਹਸਪਤਾਲ ਵਿੱਚ ਇਲਾਜ ਅਧੀਨ ਹੈ। ਪੀਟੀਆਈ
Advertisement