ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜਲੰਧਰ ਪੁਲੀਸ ਨੇ 48 ਕਿਲੋ ਹੈਰੋਇਨ ਸਣੇ 3 ਮੁਲਜ਼ਮਾਂ ਨੂੰ ਕਾਬੂ ਕਰਕੇ 5 ਦੇਸ਼ਾਂ ਨਾਲ ਜੁੜੇ ਕੌਮਾਂਤਰੀ ਨੈੱਟਵਰਕ ਦਾ ਪਰਦਾਫਾਸ਼ ਕੀਤਾ

12:44 PM Apr 29, 2024 IST

ਹਰਿੰਦਰ ਮਹਿਤਾ

Advertisement

ਜਲੰਧਰ, 29 ਅਪਰੈਲ
ਜਲੰਧਰ ਪੁਲੀਸ ਕਮਿਸ਼ਨਰੇਟ ਨੇ 48 ਕਿਲੋ ਹੈਰਇਨ ਸਮੇਤ ਤਿੰਨ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਇਸ ਨਾਲ ਪੁਲੀਸ ਨੇ ਕੌਮਾਂਤਰੀ ਸਿੰਡੀਕੇਟ ਦਾ ਪਰਦਾਫ਼ਾਸ਼ ਕੀਤਾ ਹੈ। ਜਲੰਧਰ ਕਮਿਸ਼ਨਰੇਟ ਪੁਲੀਸ ਨੇ ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਇਹ ਵੱਡੀ ਕਾਰਵਾਈ ਕੀਤੀ ਹੈ ਤੇ ਇਹ ਹੁਣ ਤੱਕ ਦੀ ਰਿਕਾਰਡ ਬਰਾਮਦਗੀ ਹੈ। ਕਮਿਸ਼ਨਰੇਟ ਪੁਲੀਸ ਵੱਲੋਂ ਇਤਲਾਹ ’ਤੇ ਸ਼ਹਿਰ ਵਿੱਚ ਵਿਸ਼ੇਸ਼ ਚੈਕਿੰਗ ਕੀਤੀ ਗਈ ਸੀ, ਜਿਸ ਦੌਰਾਨ ਵਾਈ-ਪੁਆਇੰਟ ਭਗਤ ਸਿੰਘ ਕਲੋਨੀ ਬਾਈਪਾਸ ਨੇੜੇ ਇਨੋਵਾ ਪੀਬੀ08-ਡੀਐੱਸ-2958 ਨੂੰ ਰੋਕਿਆ ਗਿਆ। ਸ੍ਰੀ ਸ਼ਰਮਾ ਨੇ ਦੱਸਿਆ ਕਿ ਡਰਾਈਵਰ ਨੇ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕੀਤੀ ਪਰ ਗੱਡੀ ਰੋਕ ਕੇ ਤਲਾਸ਼ੀ ਲੈਣ ’ਤੇ ਥੈਲੇ ਵਿੱਚੋਂ ਹੋਈ 8 ਕਿਲੋ ਹੈਰੋਇਨ ਬਰਾਮਦ ਹੋਈ। ਪੁਲੀਸ ਨੇ ਤੁਰੰਤ ਡਰਾਈਵਰ ਸਤਨਾਮ ਸਿੰਘ ਉਰਫ਼ ਬੱਬੀ ਵਾਸੀ ਪਿੰਡ ਢੰਡੀਆਂ ਥਾਣਾ ਬੰਗਾ ਨੂੰ ਗ੍ਰਿਫ਼ਤਾਰ ਕਰ ਲਿਆ। ਤਫ਼ਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਮੁਲਜ਼ਮ, ਅਮਨ ਰੋਜ਼ੀ ਅਤੇ ਉਸ ਦੇ ਪਤੀ ਹਰਦੀਪ ਸਿੰਘ ਨਾਲ ਨਸ਼ੇ ਦੇ ਨੈੱਟਵਰਕ ਨਾਲ ਜੁੜਿਆ ਹੋਇਆ ਹੈ। ਇਸ ਸੂਚਨਾ ’ਤੇ ਕਾਰਵਾਈ ਕਰਦੇ ਹੋਏ ਪੁਲੀਸ ਨੇ ਨਕੋਦਰ ਜਲੰਧਰ ਰੋਡ ਤੋਂ ਦੋਨਾਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ। ਉਨ੍ਹਾਂ ਪਾਸੋਂ 40 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਅਤੇ ਕੁੱਲ 21 ਲੱਖ ਰੁਪਏ ਦੀ ਰਕਮ, ਟੋਇਟਾ ਇਨੋਵਾ, ਮਹਿੰਦਰਾ ਐਕਸਯੂਵੀ ਅਤੇ ਹੁੰਡਈ ਵਰਨਾ ਸਮੇਤ ਇੱਕ ਕੈਸ਼ ਕਾਊਂਟਿੰਗ ਮਸ਼ੀਨ ਬਰਾਮਦ ਕੀਤੀ ਗਈ ਹੈ। ਸਤਨਾਮ ਸਿੰਘ ਦੀ 2017 ਵਿੱਚ ਪਹਿਲਾਂ ਵੀ ਨਸ਼ਾ ਤਸਕਰੀ ਦੇ ਇੱਕ ਕੇਸ ਵਿੱਚ ਸ਼ਮੂਲੀਅਤ ਸੀ, ਜਿਸ ਕਾਰਨ ਉਹ ਹੁਸ਼ਿਆਰਪੁਰ ਜੇਲ੍ਹ ਵਿੱਚ ਰਹਿੰਦੇ ਹੋਏ ਨਸ਼ਿਆਂ ਦੇ ਵੱਡੇ ਨੈਟਵਰਕ ਨਾਲ ਸੰਪਰਕ ਵਿੱਚ ਆਇਆ ਸੀ ਅਤੇ ਜ਼ਮਾਨਤ ਮਿਲਣ ਤੋਂ ਬਾਅਦ ਉਹ ਵੱਡੇ ਡਰੱਗ ਕਿੰਗਪਿਨ ਨਾਲ ਜੁੜਿਆ ਹੋਇਆ ਸੀ ਤੇ ਵੱਡੀ ਮਾਤਰਾ ਵਿੱਚ ਹੈਰੋਇਨ ਮੰਗਵਾਉਣਾ ਸ਼ੁਰੂ ਕਰ ਦਿੱਤਾ। 2023 ਵਿੱਚ ਸਤਨਾਮ ਦੇ ਪੁੱਤਰ ਮਨਜੀਤ ਸਿੰਘ ਨੂੰ ਜੰਮੂ ਵਿੱਚ ਡਰੱਗ ਕੇਸ ਦੇ ਸਬੰਧ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ, ਜਿਸ ਕੋਲੋਂ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ, ਪੈਸੇ, ਵਾਹਨਾਂ ਅਤੇ ਹੋਰ ਜਾਇਦਾਦਾਂ ਦੀ ਬਰਾਮਦਗੀ ਹੋਈ ਸੀ। ਸਤਨਾਮ ਸਿੰਘ ਦਾ ਜਵਾਈ ਹਰਦੀਪ ਸਿੰਘ ਵੱਖ-ਵੱਖ ਜ਼ਿਲ੍ਹਿਆਂ ਵਿੱਚ ਹੈਰੋਇਨ ਵੰਡਣ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ, ਜੋ ਅਕਸਰ ਆਵਾਜਾਈ ਲਈ ਕਈ ਵਾਹਨਾਂ ਦੀ ਵਰਤੋਂ ਕਰਦਾ ਸੀ। ਹਰਦੀਪ ਸਿੰਘ ਦੀ ਪਤਨੀ ਅਮਨ ਰੋਜ਼ੀ ਨੇ ਵੀ ਵੰਡਣ ਦੀਆਂ ਗਤੀਵਿਧੀਆਂ ਵਿੱਚ ਹਿੱਸਾ ਲਿਆ ਅਤੇ ਵਿੱਤੀ ਰਿਕਾਰਡ ਦਾ ਧਿਆਨ ਰੱਖਿਆ। ਨੈੱਟਵਰਕ ਦੇ ਕਿੰਗਪਿਨ ਨਵਪ੍ਰੀਤ ਸਿੰਘ ਉਰਫ਼ ਨਵ ਨੂੰ ਫੜਨ ਲਈ ਵੱਡੇ ਪੱਧਰ ’ਤੇ ਯਤਨ ਕੀਤੇ ਜਾ ਰਹੇ ਹਨ।

Advertisement
Advertisement
Advertisement