ਜਲੰਧਰ ਪੁਲੀਸ ਨੇ ਅਤਿਵਾਦੀ ਲਖਬੀਰ ਲੰਡਾ ਦੇ 3 ਸਾਥੀ ਕਾਬੂ ਕੀਤੇ
02:19 PM Jun 10, 2024 IST
Advertisement
ਜਲੰਧਰ, 10 ਜੂਨ
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਅੱਜ ਦੱਸਿਆ ਕਿ ਜਲੰਧਰ ਕਮਿਸ਼ਨਰੇਟ ਪੁਲੀਸ ਨੇ ਕੈਨੇਡਾ ਵਿਚਲੇ ਅਤਿਵਾਦੀ ਲਖਬੀਰ ਲੰਡਾ ਦੇ ਤਿੰਨ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਨੂੰ ਵਿਰੋਧੀ ਗਰੋਹ ਦੇ ਮੈਂਬਰਾਂ ਨੂੰ ਖ਼ਤਮ ਕਰਨ ਦੀ ਜ਼ਿੰਮੇਵਾਰੀ ਦਿੱਤੀ ਗਈ ਸੀ। ਉਹ ਫ਼ਿਰੌਤੀ ਅਤੇ ਸਰਹੱਦ ਪਾਰ ਹਥਿਆਰਾਂ/ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਚ ਵੀ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਖ਼ਿਲਾਫ਼ ਯੂਏਪੀਏ ਤਹਿਤ ਕੇਸ ਦਰਜ ਕੀਤਾ ਗਿਆ ਹੈ।
Advertisement
Advertisement