ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜਲੰਧਰ: ਵੱਖ-ਵੱਖ ਜਥੇਬੰਦੀਆਂ ਵੱਲੋਂ ‘ਆਪ’ ਸਰਕਾਰ ਵਿਰੁੱਧ ਮੁਜ਼ਾਹਰੇ

10:15 AM Jul 08, 2024 IST
‘ਆਪ’ ਦੇ ਚੋਣ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕਰਦੀਆਂ ਹੋਈਆਂ ਮੈਰੀਟੋਰੀਅਸ ਟੀਚਰਜ਼ ਯੂਨੀਅਨ ਪੰਜਾਬ ਦੀਆਂ ਕਾਰਕੁਨ।

ਹਤਿੰਦਰ ਮਹਿਤਾ
ਜਲੰਧਰ, 7 ਜੁਲਾਈ
ਅੱਜ ਜਲੰਧਰ ਵਿੱਚ ਵੱਖ-ਵੱਖ ਜਥੇਬੰਦੀਆਂ ਵੱਲੋਂ ਪੰਜਾਬ ਸਰਕਾਰ ਵਿਰੁੱਧ ਪ੍ਰਦਰਸ਼ਨ ਕੀਤਾ, ਜਿਨ੍ਹਾਂ ਵਿਚ ਪੰਜਾਬ ਪੇਅ ਸਕੇਲ ਬਹਾਲੀ ਸਾਂਝਾ ਫਰੰਟ, ਮੈਰੀਟੋਰੀਅਸ ਟੀਚਰਜ਼ ਯੂਨੀਅਨ ਪੰਜਾਬ, ਬੇਰੁਜ਼ਗਾਰ ਸਾਂਝੇ ਮੋਰਚੇ, ਕੰਪਿਊਟਰ ਅਧਿਆਪਕਾਂ ਤੇ ਹੋਰ ਜਥੇਬੰਦੀਆਂ ਸ਼ਾਮਲ ਸਨ। ਪੰਜਾਬ ਪੇਅ ਸਕੇਲ ਬਹਾਲੀ ਸਾਂਝਾ ਫਰੰਟ ਵੱਲੋਂ ਅੱਜ ਜਲੰਧਰ ਪੱਛਮੀ ਵਿੱਚ ਰੋਸ ਰੈਲੀ ਕੀਤੀ ਗਈ। ਇਸ ਰੈਲੀ ਨੂੰ ਰੋਕਣ ਵਾਸਤੇ ਦੇਰ ਰਾਤ ਤੋਂ ਹੀ ਆਗੂਆਂ ਦੇ ਘਰਾਂ ਵਿੱਚ ਪੁਲੀਸ ਨੇ ਛਾਪੇ ਮਾਰੇ ਤੇ ਅਤੇ ਸੂਬਾ ਕਨਵੀਨਰ ਸ਼ਸ਼ਪਾਲ ਰਟੌਲ ਨੂੰ ਛਾਜਲੀ ਥਾਣੇ ਵਿੱਚ ਨਜ਼ਰਬੰਦ ਕੀਤਾ ਗਿਆ ਹੈ ਤੇ ਜੱਗਾ ਬੋਹਾ ਨੂੰ ਉਨ੍ਹਾਂ ਦੇ ਘਰ ਵਿੱਚ ਨਜ਼ਰਬੰਦ ਕੀਤਾ ਗਿਆ ਅਤੇ ਬਲਾਚੌਰ ਪੁਲੀਸ ਨੇ ਵੀ ਆਗੂਆਂ ਨੂੰ ਥਾਣੇ ਡੱਕਿਆ ਹੈ ਅਤੇ ਜਲਾਲਾਬਾਦ ਪੁਲੀਸ ਵੱਲੋਂ ਫਰੰਟ ਆਗੂ ਰਸ਼ਪਾਲ ਜਲਾਲਾਬਾਦ ਦੇ ਘਰ ਜਾ ਕੇ ਮਾਤਾ ਪਿਤਾ ਨੂੰ ਡਰਾਇਆ ਧਮਕਾਇਆ ਗਿਆ।
ਫਰੰਟ ਦੇ ਆਗੂਆਂ ਨੇ ਕਿਹਾ ਕਿ ਸਰਕਾਰ ਇਸ ਤਰ੍ਹਾਂ ਦੀਆਂ ਹਰਕਤਾਂ ਕਰ ਕੇ ਧਰਨੇ ਨੂੰ ਅਸਫ਼ਲ ਕਰਨ ਦੀਆਂ ਨਾਕਾਮ ਕੋਸ਼ਿਸ਼ਾਂ ਦੀ ਬਜਾਏ ਮੁਲਾਜ਼ਮਾ ਦੀਆਂ ਮੰਗਾਂ ਹੱਲ ਕਰਨ ਵੱਲ ਧਿਆਨ ਦੇਵੇ। ਇਸ ਮੌਕੇ ਸ਼ਲਿੰਦਰ ਕੰਬੋਜ, ਯੁੱਧਜੀਤ ਸਿੰਘ, ਹਰਜਿੰਦਰ ਸਿੰਘ, ਸੰਦੀਪ ਗਿੱਲ, ਰਸ਼ਪਾਲ ਸਿੰਘ ਅੰਕਿਤ ਵਰਮਾ, ਨਵਜੀਵਨ ਸਿੰਘ, ਬਲਕਾਰ ਮਘਾਣੀਆ ਆਗੂ ਮੌਜੂਦ ਸਨ। ਇਸੇ ਤਰ੍ਹਾਂ ਮੈਰੀਟੋਰੀਅਸ ਟੀਚਰਜ਼ ਯੂਨੀਅਨ ਨੇ ਵੀ ਮੁੱਖ ਮੰਤਰੀ ਖ਼ਿਲਾਫ਼ ਪੋਲ ਖੋਲ੍ਹ ਰੈਲੀ ਕੀਤੀ। ਟਾਲ ਮਟੋਲ ਅਤੇ ਲਾਰੇ ਲੱਪੇ ਦੀ ਨੀਤੀ ਤੋਂ ਅੱਕੇ ਕੰਪਿਊਟਰ ਅਧਿਆਪਕਾਂ ਨੇ ਪੰਜਾਬ ਸਰਕਾਰ ਵਿਰੁੱਧ ਕੀਤੀ ਰੋਸ ਰੈਲੀ ਆਪਣੀਆਂ ਹੱਕੀ ਮੰਗਾਂ ਲਈ ਘਰ-ਘਰ ਜਾ ਕੇ ਮੁੱਖ ਮੰਤਰੀ ਦੀ ਵਾਅਦਾਖਿਲਾਫ਼ੀ ਦੇ ਪਰਚੇ ਵੰਡੇ ਗਏ। ਯੂਨੀਅਨ ਵੱਲੋਂ ਦੇਰ ਸ਼ਾਮ ਤੱਕ ਦਫ਼ਤਰ ਦਾ ਘਿਰਾਓ ਜਾਰੀ ਸੀ ਤੇ ਮੈਰੀਟੋਰੀਅਸ ਟੀਚਰਜ਼ ਯੂਨੀਅਨ ਦੇ ਕੋਆਰਡੀਨੇਟਰ ਰਾਕੇਸ਼ ਕੁਮਾਰ, ਡਾ. ਅਜੇ ਕੁਮਾਰ ਨੇ ਸਾਂਝੇ ਰੂਪ ਵਿੱਚ ਸਖ਼ਤ ਚਿਤਾਵਨੀ ਜਾਰੀ ਕੀਤੀ ਕਿ ਜੇਕਰ ਮੁੱਖ ਮੰਤਰੀ ਭਗਵੰਤ ਮਾਨ ਪੈਨਲ ਮੀਟਿੰਗ ਦੇ ਕੇ ਮੈਰੀਟੋਰੀਅਸ ਟੀਚਰਾਂ ਨੂੰ ਸਿੱਖਿਆ ਵਿਭਾਗ ਵਿੱਚ ਰੈਗੂਲਰ ਨਹੀਂ ਕਰਦੇ ਤੇ ਪਿਛਲੇ ਬਕਾਏ ਤੇ ਤਨਖਾਹ ਵਾਧੇ ਜਾਰੀ ਨਹੀਂ ਕਰਦੇ ਤਾਂ ਉਨ੍ਹਾਂ ਨੂੰ ਜਲੰਧਰ ਪੱਛਮੀ ਵਿੱਚ ਹਾਰ ਦਾ ਸਾਹਮਣਾ ਕਰਨਾ ਪਵੇਗਾ ਤੇ ਆਉਣ ਵਾਲੀਆਂ ਜ਼ਿਮਨੀ ਚੋਣਾਂ ਵਿੱਚ ਇਸੇ ਤਰ੍ਹਾਂ ਰੋਸ ਪ੍ਰਦਰਸ਼ਨ ਕੀਤੇ ਜਾਣਗੇ।

Advertisement

ਕੰਪਿਊਟਰ ਅਧਿਆਪਕਾਂ ਵੱਲੋਂ ਰੋਸ ਰੈਲੀ

ਟਾਲ ਮਟੋਲ ਅਤੇ ਲਾਰੇ ਲੱਪੇ ਦੀ ਨੀਤੀ ਤੋਂ ਅੱਕੇ ਕੰਪਿਊਟਰ ਅਧਿਆਪਕਾਂ ਨੇ ਪੰਜਾਬ ਸਰਕਾਰ ਵਿਰੁੱਧ ਰੋਸ ਰੈਲੀ ਕੀਤੀ ਪੰਜਾਬ ਸਰਕਾਰ ਦੇ ਲਾਰੇ ਲੱਪੇ ਤੋਂ ਅੱਕੇੇ ਕੰਪਿਊਟਰ ਅਧਿਆਪਕ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਤਰਨ ਤਾਰਨ ਦੀ ਅਗਵਾਈ ਹੇਠ ਪੱਛਮੀ ਜਲੰਧਰ ਵਿੱਚ ਪੈਂਦੇ ਨਰੂਲਾ ਪੈਲੇਸ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਇਕੱਤਰ ਹੋਏ ਆਪਣੇ ਭਾਸ਼ਣ ਰਾਹੀਂ ਜਥੇਬੰਦੀ ਦੇ ਆਗੂਆ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਨੂੰ ਲਗਾਤਾਰ ਨਜ਼ਰਅੰਦਾਜ਼ ਕਰ ਰਹੀ ਹੈ। ਜ਼ਿਕਰਯੋਗ ਹੈ ਕਿ ਬੇਸ਼ੱਕ ਕੰਪਿਊਟਰ ਅਧਿਆਪਕਾਂ ਦੇ ਨਿਯੁਕਤੀ ਪੱਤਰਾਂ ਵਿੱਚ ਪੰਜਾਬ ਦੇ ਹੋਰ ਮੁਲਾਜ਼ਮਾਂ ਵਾਂਗ ਪੂਰੇ ਲਾਭ ਦੇਣ ਲਈ ਲਿਿਖਆ ਹੋਇਆ ਹੈ ਪਰ ਅਮਲੀ ਰੂਪ ਵਿੱਚ ਨਿਯੁਕਤੀ ਪੱਤਰਾਂ ਨੂੰ ਸਰਕਾਰ ਲਾਗੂ ਨਹੀਂ ਕਰ ਰਹੀ ਹੈ। ਪ੍ਰਸ਼ਾਸਨ ਵੱਲੋਂ ਕੰਪਿਊਟਰ ਅਧਿਆਪਕਾਂ ਦੇ ਭਾਰੀ ਇਕੱਠ ਨੂੰ ਵੇਖਦੇ ਹੋਏ ਮੌਕੇ ’ਤੇ ਹੀ ਜਲੰਧਰ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ’ਤੇ ਉਨ੍ਹਾਂ ਨਾਲ ਮੀਟਿੰਗ ਕਰਵਾਈ ਗਈ, ਜਿਸ ਵਿੱਚ ਮੁੱਖ ਮੰਤਰੀ ਨੇ ਜਥੇਬੰਦੀ ਨੂੰ ਪੂਰਨ ਭਰੋਸਾ ਦਿੱਤਾ ਕਿ ਆਉਣ ਵਾਲੇ ਦਿਨਾਂ ਵਿੱਚ ਜਥੇਬੰਦੀ ਨਾਲ ਪੈਨਲ ਮੀਟਿੰਗ ਕਰ ਕੇ ਕੰਪਿਊਟਰ ਅਧਿਆਪਕਾਂ ਦਾ ਮਸਲਾ ਪਹਿਲ ਦੇ ਅਧਾਰ ’ਤੇ ਹੱਲ ਕੀਤਾ ਜਾਵੇਗਾ। ਉਪਰੰਤ ਹਰਜੋਤ ਸਿੰਘ ਬੈਂਸ ਸਿੱਖਿਆ ਮੰਤਰੀ ਪੰਜਾਬ ਨੇ ਜਥੇਬੰਦੀ ਦੇ ਮਸਲੇੇ ਨੂੰ ਹੱਲ ਕਰਨ ਲਈ ਪੂਰਨ ਸਹਿਮਤੀ ਦਿੱਤੀ ਅਤੇ ਸਰਕਾਰ ਦੇ ਨਰਮ ਰਵੱਈਏ ਉਪਰੰਤ ਹੀ ਜਥੇਬੰਦੀ ਨੇ ਆਪਣੇ ਰੋਸ ਮਾਰਚ ਦਾ ਪ੍ਰੋਗਰਾਮ ਮੁਲਤਵੀ ਕੀਤਾ।

ਬੇਰੁਜ਼ਗਾਰ ਸਾਂਝੇ ਮੋਰਚੇ ਵੱਲੋਂ ‘ਆਪ’ ਦਫ਼ਤਰ ਦਾ ਘਿਰਾਓ

ਸਥਾਨਕ ਜ਼ਿਮਨੀ ਚੋਣ ਵਿੱਚ ਪੰਜਾਬ ਦੀਆਂ ਦਰਜਨਾਂ ਜਥੇਬੰਦੀਆਂ ਨੇ ਆਮ ਆਦਮੀ ਪਾਰਟੀ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰਨ ਦਾ ਸਿਲਸਿਲਾ ਤੇਜ਼ ਹੋ ਚੁੱਕਾ ਹੈ। ਸਿੱਖਿਆ ਅਤੇ ਸਿਹਤ ਵਿਭਾਗ ਵਿੱਚ ਰੁਜ਼ਗਾਰ ਦੀ ਮੰਗ ਕਰਦੇ ਬੇਰੁਜ਼ਗਾਰ ਸਾਂਝੇ ਮੋਰਚੇ ਦੀਆਂ ਪੰਜ ਬੇਰੁਜ਼ਗਾਰ ਜਥੇਬੰਦੀਆਂ ਨੇ ਸਥਾਨਕ ਭਗਤ ਰਵਿਦਾਸ ਚੌਕ ਤੋਂ ਕਰੀਬ ਚਾਰ ਕਿਲੋਮੀਟਰ ਮਾਰਚ ਕਰ ਕੇ ਆਮ ਆਦਮੀ ਪਾਰਟੀ ਦੇ ਮੁੱਖ ਦਫਤਰ ਦਾ ਘਿਰਾਓ ਕੀਤਾ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਅਤੇ ਆਮ ਆਦਮੀ ਪਾਰਟੀ ਦੇ ਸਮਰਥਕਾਂ ਵਿੱਚ ਤਲਖ਼ੀ ਵੀ ਹੋਈ। ਇਸ ਉਪਰੰਤ ਲੰਬਾ ਸਮਾਂ ਨਾਅਰੇਬਾਜ਼ੀ ਕਰਦੇ ਬੇਰੁਜ਼ਗਾਰਾਂ ਨੂੰ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਉਣ ਲਈ ਪ੍ਰਸ਼ਾਸਨ ਨੇ ਉਨ੍ਹਾਂ ਦੀ ਨਿੱਜੀ ਆਰਜ਼ੀ ਰਿਹਾਇਸ਼ ਵਿੱਚ ਲਿਜਾਇਆ ਗਿਆ। ਬੇਰੁਜ਼ਗਾਰਾਂ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਬੇਰੁਜ਼ਗਾਰਾਂ ਦੀ ਜਲਦ ਪੈਨਲ ਮੀਟਿੰਗ ਕਰ ਕੇ ਮੰਗਾਂ ਹੱਲ ਕਰਨ ਦਾ ਭਰੋਸਾ ਦਿੱਤਾ। ਬਿਜਲੀ ਵਿਭਾਗ ਵਿੱਚ ਤਰਸ ਦੇ ਆਧਾਰ ’ਤੇ ਰੁਜ਼ਗਾਰ ਦੀ ਮੰਗ ਕਰਦੇ ਮ੍ਰਿਤਕ ਆਸ਼ਰਿਤਾਂ ਦੀਆਂ ਮੰਗਾਂ ਨੂੰ ਸਬੰਧਤ ਵਿਭਾਗ ਵੱਲ ਕੇ ਨਿਯਮਾਂ ਵਿੱਚ ਸੋਧ ਕਰਨ ਦਾ ਭਰੋਸਾ ਦਿੱਤਾ।

Advertisement

Advertisement