ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜਲੰਧਰ: ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੀ 23 ਸਾਲਾ ਵਿਦਿਆਰਥਣ ਨਾਲ ਬਲਾਤਕਾਰ, 3 ਗ੍ਰਿਫ਼ਤਾਰ

12:52 PM Jun 26, 2024 IST

ਜਲੰਧਰ, 26 ਜੂਨ
ਇਥੋਂ ਨਜ਼ਦੀਕ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੀ 23 ਸਾਲਾ ਮੁਟਿਆਰ ਨਾਲ ਸੋਮਵਾਰ ਨੂੰ ਕਥਿਤ ਤੌਰ ’ਤੇ ਬਲਾਤਕਾਰ ਕੀਤਾ ਗਿਆ। ਤਿੰਨਾਂ ਮੁਲਜ਼ਮਾਂ ਵਿੱਚੋਂ ਇੱਕ ਵਿਅਕਤੀ ਉਸ ਨੂੰ ਸੁੰਨਸਾਨ ਥਾਂ 'ਤੇ ਲੈ ਗਿਆ ਅਤੇ ਉਸ ਨਾਲ ਕਥਿਤ ਤੌਰ 'ਤੇ ਬਲਾਤਕਾਰ ਕੀਤਾ, ਜਦਕਿ ਦੂਜਿਆਂ ਨੇ ਰਿਕਾਰਡਿੰਗ ਕੀਤੀ। ਮੁਟਿਆਰ ਉੜੀਸਾ ਦੀ ਰਹਿਣ ਵਾਲੀ ਹੈ ਅਤੇ ਬਾਇਓਕੈਮਿਸਟਰੀ ਅਤੇ ਮੋਲੀਕਿਊਲਰ ਬਾਇਓਲੋਜੀ ਦੀ ਵਿਦਿਆਰਥਣ ਹੈ। ਘਟਨਾ ਸੋਮਵਾਰ ਰਾਤ ਉਸ ਸਮੇਂ ਵਾਪਰੀ, ਜਦੋਂ ਉਹ ਆਪਣੇ ਦੋਸਤਾਂ ਨਾਲ ਸੈਰ ਕਰ ਰਹੀ ਸੀ। 22 ਤੋਂ 25 ਸਾਲ ਦੀ ਉਮਰ ਦੇ ਤਿੰਨੇ ਵਿਅਕਤੀ ਲੱਧੇਵਾਲੀ ਦੇ ਰਹਿਣ ਵਾਲੇ ਹਨ। ਜਲੰਧਰ ਦੀ ਪਤਾਰਾ ਪੁਲੀਸ ਨੇ ਇਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਤਿੰਨਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।

Advertisement

Advertisement
Advertisement