ਜਲੰਧਰ: ਕਾਰ ਦੀ ਲਪੇਟ ’ਚ ਆਉਣ ਕਾਰਨ ਤਿੰਨ ਸਾਲਾ ਬੱਚੀ ਦੀ ਮੌਤ
ਹਤਿੰਦਰ ਮਹਿਤਾ
ਜਲੰਧਰ, 13 ਨਵੰਬਰ
ਇਥੇ ਕਾਰ ਦੀ ਲਪੇਟ ’ਚ ਆਉਣ ਕਾਰਨ ਤਿੰਨ ਸਾਲਾ ਬੱਚੀ ਦੀ ਮੌਤ ਹੋ ਗਈ, ਜੋ ਅਚਾਨਕ ਖੇਡਦੇ ਹੋਏ ਸੜਕ ਵਿਚਕਾਰ ਆ ਗਈ।
ਮ੍ਰਿਤਕ ਬੱਚੀ ਦੀ ਪਛਾਣ ਕਰੀਨਾ ਵਜੋਂ ਹੋਈ ਹੈ, ਜੋ ਪਰਿਵਾਰ ’ਚ ਸਭ ਤੋਂ ਛੋਟੀ ਸੀ। ਪੁਲੀਸ ਨੇ ਬੱਚੀ ਦੀ ਲਾਸ਼ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਜਲੰਧਰ ਭੇਜ ਦਿੱਤੀ ਹੈ। ਕਮਿਸ਼ਨਰੇਟ ਥਾਣਾ ਸਦਰ ਤੋਂ ਜਾਂਚ ਲਈ ਮੌਕੇ ’ਤੇ ਪੁੱਜੇ ਏਐੱਸਆਈ ਕਸ਼ਮੀਰ ਸਿੰਘ ਨੇ ਦੱਸਿਆ ਕਿ ਇਹ ਹਾਦਸਾ ਸਵੇਰੇ 10 ਵਜੇ ਵਾਪਰਿਆ। ਪੁਲੀਸ ਨੇ ਕਾਰ ਚਾਲਕ ਨੂੰ ਗ੍ਰਿਫ਼ਤਾਰ ਕਰ ਕੇ ਉਸਦੀ ਸਵਿਫਟ ਕਾਰ ਜ਼ਬਤ ਕਰ ਲਈ ਹੈ।ਜਾਣਕਾਰੀ ਮੁਤਾਬਕ ਲੜਕੀ ਦਾ ਪਰਿਵਾਰ ਮੂਲ ਰੂਪ ’ਚ ਬਿਹਾਰ ਦਾ ਰਹਿਣ ਵਾਲਾ ਹੈ, ਜੋ ਕਾਫ਼ੀ ਸਮੇਂ ਤੋਂ ਜਲੰਧਰ ’ਚ ਰਹਿ ਰਿਹਾ ਹੈ ਤੇ ਮਜ਼ਦੂਰੀ ਕਰਦਾ ਹੈ।
ਘਟਨਾ ਸਮੇਂ ਬੱਚੀ ਦੇ ਆਸ-ਪਾਸ ਕੋਈ ਨਹੀਂ ਸੀ ਤੇ ਉਸ ਦੀ ਮਾਂ ਵੀ ਕਿਸੇ ਕੰਮ ਲਈ ਘਰੋਂ ਬਾਹਰ ਗਈ ਹੋਈ ਸੀ। ਘਟਨਾ ਸਮੇਂ ਸਵਿਫਟ ਕਾਰ ਗੁਰਪ੍ਰੀਤ ਸਿੰਘ ਚਲਾ ਰਿਹਾ ਸੀ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਬੱਚੀ ਖੇਡਦੇ-ਖੇਡਦੇ ਅਚਾਨਕ ਸੜਕ ਵਿਚਕਾਰ ਆ ਗਈ। ਹਾਲਾਂਕਿ, ਕਾਰ ਚਾਲਕ ਬੱਚੀ ਨੂੰ ਹਸਪਤਾਲ ਲੈ ਗਿਆ ਪਰ ਉਸ ਦੀ ਮੌਤ ਹੋ ਗਈ।
ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਏਐੱਸਆਈ ਕਸ਼ਮੀਰ ਸਿੰਘ ਨੇ ਮੌਕੇ ’ਤੇ ਪਹੁੰਚ ਕੇ ਚਾਲਕ ਨੂੰ ਹਿਰਾਸਤ ’ਚ ਲੈ ਲਿਆ। ਪੁਲੀਸ ਜਲਦੀ ਹੀ
ਇਸ ਮਾਮਲੇ ਵਿੱਚ ਐੱਫਆਈਆਰ ਦਰਜ ਕਰੇਗੀ।