ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜਲੰਧਰ ਪੱਛਮੀ ਜ਼ਿਮਣੀ ਚੋਣ: ਪੋਲਿੰਗ ਪਾਰਟੀਆਂ ਆਪੋ ਆਪਣੇ ਬੂਥਾਂ ਲਈ ਰਵਾਨਾ

03:45 PM Jul 09, 2024 IST
ਪੋਲਿੰਗ ਪਾਰਟੀਆਂ ਰਵਾਨਾ ਹੋਣ ਮੌਕੇ।

ਪਾਲ ਸਿੰਘ ਨੌਲੀ
ਜਲੰਧਰ, 9 ਜੁਲਾਈ
ਵਿਧਾਨ ਸਭਾ ਹਲਕਾ 34-ਜਲੰਧਰ ਪੱਛਮੀ ਦੀ ਭਲਕੇ 10 ਜੁਲਾਈ ਨੂੰ ਹੋਣ ਜਾ ਰਹੀ ਜ਼ਿਮਣੀ ਚੋਣ ਲਈ ਮੰਗਲਵਾਰ ਨੂੰ 181 ਪੋਲਿੰਗ ਪਾਰਟੀਆਂ ਸਥਾਨਕ ਲਾਇਲਪੁਰ ਖਾਲਸਾ ਕਾਲਜ ਫਾਰ ਵੂਮੈਨ ਤੋਂ ਵੋਟਿੰਗ ਮਸ਼ੀਨਾਂ ਸਮੇਤ ਪੋਲਿੰਗ ਬੂਥਾਂ ਲਈ ਰਵਾਨਾ ਹੋ ਗਈਆਂ ਹਨ।
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਮਨੀ ਚੋਣ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਹਲਕੇ ਦੇ ਕੁੱਲ 171963 ਵੋਟਰਾਂ, ਜਿਨ੍ਹਾਂ ਵਿੱਚ 89629 ਪੁਰਸ਼, 82326 ਮਹਿਲਾ ਅਤੇ 8 ਥਰਡ ਜੈਂਡਰ ਵੋਟਰ ਸ਼ਾਮਲ ਹਨ, ਦੀ ਸਹੂਲਤ ਲਈ 181 ਪੋਲਿੰਗ ਬੂਥ ਬਣਾਏ ਗਏ ਹਨ। ਉਨ੍ਹਾਂ ਦੱਸਿਆ ਕਿ ਵੋਟਰਾਂ ਨੂੰ ਵੋਟਿੰਗ ਦਾ ਵਧੀਆ ਤਜਰਬਾ ਦੇਣ ਲਈ ਹਲਕੇ ਵਿੱਚ 10 ਮਾਡਲ ਪੋਲਿੰਗ ਬੂਥ ਤਿਆਰ ਕੀਤੇ ਗਏ ਹਨ। ਇਸ ਤੋਂ ਇਲਾਵਾ ਇਕ ਪੋਲਿੰਗ ਬੂਥ ਦਾ ਸੰਚਾਲਨ ਸਿਰਫ਼ ਮਹਿਲਾ ਸਟਾਫ਼ ਵੱਲੋਂ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਮਣੀ ਚੋਣ ਲਈ ਵੋਟਾਂ ਕੱਲ 10 ਜੁਲਾਈ (ਬੁੱਧਵਾਰ) ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਪੈਣਗੀਆਂ। ਉਨ੍ਹਾਂ ਹਲਕੇ ਦੇ ਵੋਟਰਾਂ ਨੂੰ ਚੋਣ ਵਿੱਚ ਵਧ-ਚੜ੍ਹ ਕੇ ਭਾਗ ਲੈਂਦਿਆਂ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਅਪੀਲ ਕੀਤੀ।

Advertisement

Advertisement
Advertisement