ਜਲੰਧਰ ਪੱਛਮੀ ਵਿਧਾਨ ਸਭਾ ਹਲਕਾ ਜ਼ਿਮਨੀ ਚੋਣ: ਦਲ-ਬਦਲੂ ਮੁੜ ਹੋਣਗੇ ਆਹਮੋ-ਸਾਹਮਣੇ
02:14 PM Jun 17, 2024 IST
Advertisement
ਪਾਲ ਸਿੰਘ ਨੌਲੀ
Advertisement
ਜਲੰਧਰ, 17 ਜੂਨ
ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਵਿੱਚ ਚੋਣ ਸਰਗਮੀਆਂ ਤੇਜ਼ ਹੋ ਗਈਆਂ ਹਨ। ਆਮ ਆਦਮੀ ਪਾਰਟੀ ਵੱਲੋਂ ਮਹਿੰਦਰ ਭਗਤ ਨੂੰ ਆਪਣਾ ਉਮੀਦਵਾਰ ਐਲਾਨਣ ਤੋਂ ਬਾਅਦ ਭਾਜਪਾ ਨੇ ਵੀ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਆਪਣਾ ਉਮੀਦਵਾਰ ਬਣਾ ਐਲਾਨ ਦਿੱਤਾ ਹੈ। ਦਿਲਚਸਪ ਗੱਲ ਹੈ ਕਿ ਭਾਜਪਾ ਵਿੱਚੋਂ ਆਏ ਮੋਹਿੰਦਰ ਭਗਤ ਨੂੰ ਆਪ ਨੇ, ਜਦ ਕਿ ਭਾਜਪਾ ਨੇ ਆਪ ਛੱਡ ਕੇ ਭਾਜਪਾ ਵਿੱਚ ਗਏ ਸ਼ੀਤਲ ਅੰਗੁਰਾਲ ਨੂੰ ਆਪਣਾ ਉਮੀਦਵਾਰ ਐਲਾਨਿਆ। ਸਾਲ 2022 ਦੀਆਂ ਚੋਣਾਂ ਦੌਰਾਨ ਵੀ ਮਹਿੰਦਰ ਭਗਤ ਤੇ ਸ਼ੀਤਲ ਅੰਗੁਰਾਲ ਇੱਕ ਦੂਜੇ ਦੇ ਵਿਰੁੱਧ ਚੋਣਾਂ ਲੜੀਆਂ ਸਨ, ਉਦੋਂ ਮਹਿੰਦਰ ਭਗਤ ਭਾਜਪਾ ਦਾ ਉਮੀਦਵਾਰ ਸੀ ਤੇ ਸ਼ੀਤਲ ਅੰਗੁਰਾਲ ਆਪ ਦਾ ਉਮੀਦਵਾਰ ਸੀ। ਕਾਂਗਰਸ ਨੇ ਆਪਣਾ ਉਮੀਦਵਾਰ ਨਹੀਂ ਐਲਾਨਿਆ।
Advertisement
Advertisement