ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ 10 ਜੁਲਾਈ ਨੂੰ
12:41 PM Jun 10, 2024 IST
ਜੋਗਿੰਦਰ ਸਿੰਘ ਮਾਨ
ਮਾਨਸਾ, 10 ਜੂਨ
ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ 10 ਜੁਲਾਈ ਨੂੰ ਹੋਵੇਗੀ। ਇਸ ਸਬੰਧੀ ਚੋਣ ਕਮਿਸ਼ਨ ਨੇ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਹੈ। ਸ਼ੀਤਲ ਅੰਗੁਰਾਲ ਵਲੋਂ ਅਸਤੀਫ਼ਾ ਦੇ ਦੇਣ ਤੋਂ ਬਾਅਦ ਇਹ ਸੀਟ ਖਾਲੀ ਹੋਈ ਸੀ, ਜਿਸ ਕਾਰਨ ਜ਼ਿਮਨੀ ਚੋਣ ਕਰਵਾਈ ਜਾ ਰਹੀ ਹੈ। ਇਸ ਦੇ ਨਾਲ ਬਿਹਾਰ, ਪੱਛਮੀ ਬੰਗਾਲ, ਤਾਮਿਲਨਾਡੂ, ਮੱਧ ਪ੍ਰਦੇਸ਼, ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਦੇ 13 ਵਿਧਾਨ ਸਭਾ ਹਲਕਿਆਂ ਵਿਚ ਵਿਧਾਨ ਸਭਾ ਦੀਆਂ ਜ਼ਿਮਨੀ ਚੋਣਾਂ ਕਰਵਾਈਆਂ ਜਾ ਰਹੀਆਂ ਹਨ। 10 ਜੁਲਾਈ ਨੂੰ ਵੋਟਾਂ ਪੈਣਗੀਆਂ ਅਤੇ 13 ਜੁਲਾਈ ਨੂੰ ਗਿਣਤੀ ਕੀਤੀ ਜਾਵੇਗੀ।
Advertisement
Advertisement