ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜਲੰਧਰ ਨੂੰ ਮਿਲਣਗੀਆਂ ਬਿਹਤਰੀਨ ਸਿਹਤ ਸਹੂਲਤਾਂ: ਚੰਨੀ

10:38 AM May 20, 2024 IST

ਨਿੱਜੀ ਪੱਤਰ ਪ੍ਰੇਰਕ
ਜਲੰਧਰ, 19 ਮਈ
ਕਾਂਗਰਸ ਪਾਰਟੀ ਦੇ ਉਮੀਦਵਾਰ ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜਲੰਧਰ ਵਿੱਚ ਮੈਡੀਕਲ ਟੂਰਿਜ਼ਮ ਨੂੰ ਉਤਸ਼ਾਹਿਤ ਕਰਨ ਦਾ ਐਲਾਨ ਕੀਤਾ। ਸ੍ਰੀ ਚੰਨੀ ਨੇ ਜਲੰਧਰ ਵਿੱਚ ਰੋਟਰੀ ਕਲੱਬ ਦੇ ਮੈਂਬਰਾਂ ਨਾਲ ਮੀਟਿੰਗ ਕੀਤੀ। ਇਸੇ ਦੌਰਾਨ ਹੋਈ ਚਰਚਾ ਵਿੱਚ ਪੰਜਾਬ ਦੀਆਂ ਸਿਹਤ ਸਹੂਲਤਾਂ ਦੇ ਦੀਵਾਲੀਅਪਨ ’ਤੇ ਕੁਝ ਲੋਕਾਂ ਨੇ ਟਿੱਪਣੀਆਂ ਕੀਤੀਆਂ। ਇਨ੍ਹਾਂ ਟਿੱਪਣੀਆਂ ਦਾ ਜਵਾਬ ਦਿੰਦਿਆਂ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਉਨ੍ਹਾਂ ਕੋਲ ਸਿਹਤ ਸਹੂਲਤਾਂ ਨੂੰ ਬਿਹਤਰੀਨ ਬਣਾਉਣ ਦਾ ਰੋਡ ਮੈਪ ਹੈ। ਉਨ੍ਹਾਂ ਦੱਸਿਆ ਕਿ ਸਿਹਤ ਸਹੂਲਤਾਂ ਦੇ ਪੱਖ ਤੋਂ ਪੰਜਾਬ ਪੱਟੜੀ ਤੋਂ ਲੋਹ ਚੁੱਕਾ ਹੈ। ਆਮ ਆਦਮੀ ਕਲੀਨਿਕ ਦੇ ਨਾਂ ’ਤੇ ਪੰਜਾਬ ਦੇ ਲੋਕਾਂ ਨੂੰ ਉੱਥੇ ਕੰਮ ਕਰਦੇ ਸਟਾਫ ਨੂੰ ਹਨੇਰੇ ਵਿੱਚ ਰੱਖਿਆ ਜਾ ਰਿਹਾ ਹੈ।

Advertisement

Advertisement