ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜਲੰਧਰ ਦੇ ਨੌਜਵਾਨ ਦਾ ਦੁਬਈ ਵਿੱਚ ਕਤਲ

07:43 AM May 08, 2024 IST
featuredImage featuredImage

ਪੱਤਰ ਪ੍ਰੇਰਕ
ਜਲੰਧਰ, 7 ਮਈ
ਪਿੰਡ ਜਮਸ਼ੇਰ ਖਾਸ ਦੀ ਪੱਤੀ ਸੇਖੋਂ ਦੇ ਰਹਿਣ ਵਾਲੇ 34 ਸਾਲਾ ਨੌਜਵਾਨ ਦੀ ਦੁਬਈ ’ਚ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ ਪੰਕਜ ਡੌਲ ਪੁੱਤਰ ਬਲਵਿੰਦਰ ਵਜੋਂ ਹੋਈ ਹੈ। ਪੰਕਜ ਨਾਲ ਕੰਮ ਕਰਨ ਵਾਲੇ ਸਾਥੀਆਂ ਨੇ ਬੀਤੀ ਦੇਰ ਰਾਤ ਇਸ ਦੀ ਸੂਚਨਾ ਉਸ ਦੇ ਛੋਟੇ ਭਰਾ ਗੁਰਪ੍ਰੀਤ ਡੌਲ ਉਰਫ ਗੋਪੀ ਨੂੰ ਦਿੱਤੀ। ਪੰਕਜ ਦੀ ਮੌਤ ਤੋਂ ਬਾਅਦ ਪੂਰੇ ਪਿੰਡ ’ਚ ਸੋਗ ਹੈ। ਜਾਣਕਾਰੀ ਅਨੁਸਾਰ ਪੰਕਜ ਦੁਬਈ ਦੇ ਅਲਕੋਜ਼ ਸਥਿਤ ਗੁਰਦੁਆਰੇ ਤੋਂ ਮੱਥਾ ਟੇਕ ਕੇ ਵਾਪਸ ਆ ਰਿਹਾ ਸੀ। ਇਸ ਦੌਰਾਨ ਕਿਸੇ ਮਾਮੂਲੀ ਗੱਲ ਨੂੰ ਲੈ ਕੇ ਕੁਝ ਨੌਜਵਾਨਾਂ ਦਾ ਪੰਕਜ ਨਾਲ ਝਗੜਾ ਹੋ ਗਿਆ। ਮਾਮਲਾ ਇੰਨਾ ਵੱਧ ਗਿਆ ਕਿ ਉਕਤ ਨੌਜਵਾਨਾਂ ਨੇ ਪੰਕਜ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਪੰਕਜ ਦੀ ਕੁਝ ਸਮੇਂ ਬਾਅਦ ਹੀ ਮੌਤ ਹੋ ਗਈ। ਪੁਲੀਸ ਨੇ ਕੁਝ ਸਮੇਂ ਬਾਅਦ ਹਮਲਾਵਰਾਂ ਨੂੰ ਸ਼ਹਿਰ ਵਿੱਚੋਂ ਗ੍ਰਿਫ਼ਤਾਰ ਕਰ ਲਿਆ। ਗੋਪੀ ਨੇ ਦੱਸਿਆ ਕਿ ਪੰਕਜ ਕਰੀਬ 13 ਸਾਲ ਪਹਿਲਾਂ ਦੁਬਈ ਗਿਆ ਸੀ। ਉਹ ਇੱਕ ਪ੍ਰਾਈਵੇਟ ਕੰਪਨੀ ਵਿੱਚ ਫੋਰਮੈਨ ਵਜੋਂ ਕੰਮ ਕਰਦਾ ਸੀ ਤੇ ਸਾਲ ਵਿਚ ਇੱਕ ਵਾਰ ਛੁੱਟੀਆਂ ਮਨਾਉਣ ਪੰਜਾਬ ਆਉਂਦਾ ਸੀ।

Advertisement

Advertisement