ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਗੁਰੂ ਰਵਿਦਾਸ ਦੇ ਰੰਗ ’ਚ ਰੰਗੇ ਜਲੰਧਰੀਏ

03:32 PM Feb 05, 2023 IST
Advertisement

ਪਾਲ ਸਿੰਘ ਨੌਲੀ

ਜਲੰਧਰ, 4 ਫਰਵਰੀ

Advertisement

ਸ੍ਰੀ ਗੁਰੂ ਰਵਿਦਾਸ ਦੇ ਪ੍ਰਕਾਸ਼ ਪੁਰਬ ਮੌਕੇ ਕੱਢੀਆਂ ਗਈਆਂ ਸ਼ੋਭਾ ਯਾਤਰਾਵਾਂ ਨੇ ਜਲੰਧਰ ਸ਼ਹਿਰ ਨੂੰ ਗੁਰੂ ਰਵਿਦਾਸ ਦੇ ਰੰਗ ਵਿੱਚ ਰੰਗ ਦਿੱਤਾ। ਹਰ ਪਾਸੇ ਸ਼ਰਧਾਲੂਆਂ ਵਿੱਚ ਉਤਸ਼ਾਹ ਦੇਖਣ ਨੂੰ ਮਿਲਿਆ। ਸ਼ੋਭਾ ਯਾਤਰਾ ਦੇ ਰਸਤੇ ਵਿੱਚ ਕੋਈ ਅੜਿੱਕਾ ਨਾ ਆਵੇ, ਇਸ ਲਈ ਕਮਿਸ਼ਨਰੇਟ ਪੁਲੀਸ ਨੇ ਬਦਲਵੇਂ ਰੂਟਾਂ ਦਾ ਭਾਵੇਂ ਨਕਸ਼ਾ ਜਾਰੀ ਕੀਤਾ ਹੋਇਆ ਸੀ ਪਰ ਸ਼ਹਿਰ ਵਿਚਲੀ ਆਮਦ ਕਾਰਨ ਲੋਕ ਜਾਮ ਵਿੱਚ ਫਸੇ ਰਹੇ। ਬੂਟਾ ਮੰਡੀ, ਵਡਾਲਾ ਚੌਕ, ਗੁਰੂ ਰਵਿਦਾਸ ਚੌਕ, ਮੈਨਬਰੋ ਚੌਕ ਅਤੇ ਨਕੋਦਰ ਚੌਕ ਵਾਲੇ ਪਾਸੇ ਦੀਆਂ ਸੜਕਾਂ ‘ਤੇ ਪੁਲੀਸ ਨੇ ਦੋ ਦਿਨ ਪਹਿਲਾਂ ਹੀ ਬੈਰੀਕੇਡ ਲਾ ਕੇ ਸੜਕਾਂ ਬੰਦ ਕੀਤੀਆਂ ਹੋਈਆਂ ਸਨ, ਜਿਸ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਉਧਰ ਬੂਟਾ ਮੰਡੀ ਤੋਂ ਲੈ ਕੇ ਸ਼ਹਿਰ ਦੇ ਉਨ੍ਹਾਂ ਸਾਰਿਆਂ ਹਿੱਸਿਆਂ ਨੂੰ ਸਜਾਇਆ ਗਿਆ, ਜਿਥੋਂ ਦੀ ਸ਼ੋਭਾ ਯਾਤਰਾ ਨੇ ਲੰਘਣਾ ਸੀ।

ਉਥੇ ਹੀ ਪੰਜਾਬ ਦੀਆਂ ਤਿੰਨ ਸਿਆਸੀ ਧਿਰਾਂ ਨੇ ਸ਼ੋਭਾ ਯਾਤਰਾ ਨੂੰ ਲੈ ਕੇ ਭਾਰੀ ਉਤਸ਼ਾਹ ਦਿਖਾਇਆ। ਕਾਂਗਰਸ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਰਵੀਦਾਸ ਧਾਮ ਤੋਂ ਸ਼ੁਰੂ ਹੋਣ ਵਾਲੀ ਸ਼ੋਭਾ ਯਾਤਰਾ ਦੇ ਮੁੱਖ ਮਹਿਮਾਨ ਸਨ। ਉਧਰ ‘ਆਪ’ ਦੇ ਵਿਧਾਇਕਾਂ ਦੇ ਸਮਾਮਗਾਂ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦੋਂਕਿ ਸ਼੍ਰੋਮਣੀ ਅਕਾਲੀ ਦਲ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਅਸਥਾਨ ਕਾਂਸ਼ੀ ਜਾ ਕੇ ਡੇਰੇ ਲਾਏ ਹੋਏ ਸਨ। ਸੁਖਬੀਰ ਬਾਦਲ ਨੇ ਕਾਂਸ਼ੀ ਜਾ ਕੇ ਸੰਤ ਨਿਰੰਜਣ ਦਾਸ ਕੋਲੋਂ ਆਸ਼ੀਰਵਾਦ ਲਿਆ। ਇਸ ਮੌਕੇ ਉਨ੍ਹਾਂ ਨਾਲ ਬਸਪਾ ਦੀ ਲੀਡਰਸ਼ਿਪ ਦੇ ਆਗੂ ਹਾਜ਼ਰ ਰਹੇ।

ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਇਆ

ਫਗਵਾੜਾ (ਜਸਬੀਰ ਸਿੰਘ ਚਾਨਾ): ਸ੍ਰੀ ਗੁਰੂ ਰਵਿਦਾਸ ਦੇ ਪ੍ਰਕਾਸ਼ ਦਿਹਾੜੇ ਮੌਕੇ ਵਿਸ਼ਾਲ ਨਗਰ ਕੀਰਤਨ ਸ਼੍ਰੋਮਣੀ ਰਵਿਦਾਸ ਮੰਦਰ ਚੱਕ ਹਕੀਮ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ‘ਚ ਸੰਗਤਾਂ ਨੇ ਜੈਕਾਰਿਆਂ ਦੀ ਗੂੰਜ ‘ਚ ਨਗਰ ਕੀਰਤਨ ਰਵਾਨਾ ਕੀਤਾ। ਇਸ ਮੌਕੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼, ਐੱਸਸੀਐੱਸਟੀ ਕਮਿਸ਼ਨ ਦੇ ਚੇਅਰਮੈਨ ਵਿਜੈ ਸਾਂਪਲਾ, ਕਾਂਗਰਸੀ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ, ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ, ‘ਆਪ’ ਆਗੂ ਜੋਗਿੰਦਰ ਸਿੰਘ ਮਾਨ ਆਦਿ ਸ਼ਾਮਲ ਹੋਏ।

ਸ਼ੋਭਾ ਯਾਤਰਾ ਵਿੱਚ ਮੁੱਖ ਮੰਤਰੀ ਦੀ ਪਤਨੀ ਵੱਲੋਂ ਸ਼ਮੂਲੀਅਤ

ਫਿਲੌਰ ‘ਚ ਮੁੱਖ ਮੰਤਰੀ ਦੀ ਪਤਨੀ ਡਾ. ਗੁਰਪ੍ਰੀਤ ਕੌਰ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ।

ਫਿਲੌਰ (ਸਰਬਜੀਤ ਗਿੱਲ): ਸ੍ਰੀ ਗੁਰੂ ਰਵਿਦਾਸ ਨੂੰ ਸਮਰਪਿਤ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਗਈ, ਜਿਸ ਦੀ ਸ਼ੁਰੂਆਤ ਸ੍ਰੀ ਗੁਰੂ ਰਵਿਦਾਸ ਭਵਨ ਫਿਲੌਰ ਤੋਂ ਸੰਤ ਪਰਮਜੀਤ ਵੱਲੋਂ ਕੀਤੀ ਗਈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਸ਼ੋਭਾ ਯਾਤਰਾ ‘ਚ ਕਰਤਾਰਪੁਰ ਤੋਂ ‘ਆਪ’ ਵਿਧਾਇਕ ਬਲਕਾਰ ਸਿੰਘ, ਨਕੋਦਰ ਤੋਂ ਵਿਧਾਇਕ ਇੰਦਰਜੀਤ ਕੌਰ ਮਾਨ ਅਤੇ ਰਾਜਵਿੰਦਰ ਕੌਰ ਥਿਆੜਾ ਵੀ ਹਾਜ਼ਰ ਸਨ। ਇਸ ਮੌਕੇ ਸ੍ਰੀ ਗੁਰੂ ਰਵਿਦਾਸ ਪ੍ਰਬੰਧਕੀ ਕਮੇਟੀ ਦੀ ਤਰਫੋਂ ਡਾ. ਗੁਰਪ੍ਰੀਤ ਕੌਰ ਦੇ ਸਾਹਮਣੇ ਕੁਝ ਮੰਗਾਂ ਰੱਖੀਆਂ ਗਈਆਂ, ਜਿਸ ‘ਤੇ ਉਨ੍ਹਾਂ ਕਿਹਾ ਕਿ 16 ਵਿਧਾਨ ਸਭਾਵਾਂ ਹੋ ਚੁੱਕੀਆਂ ਹਨ ਪਰ ਅਜੇ ਤੱਕ ਮਹਾਰਾਜਾ ਰਣਜੀਤ ਸਿੰਘ ਦੇ ਸ਼ਹਿਰ ਫਿਲੌਰ ਅਤੇ ਨਕੋਦਰ ਦਾ ਵਿਕਾਸ ਨਾ ਮਾਤਰ ਹੀ ਹੋਇਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਮੰਗਾਂ ‘ਤੇ ਸਰਕਾਰ ਤੁਰੰਤ ਕਾਰਵਾਈ ਕਰੇਗੀ। ਇਸ ਮੌਕੇ ਸ੍ਰੀ ਰਵਿਦਾਸ ਪ੍ਰਬੰਧਕ ਕਮੇਟੀ ਵੱਲੋਂ ਰਾਜ ਕੁਮਾਰ ਸੰਧੂ ਅਤੇ ਤਾਰਾ ਚੰਦ ਜੱਖੂ ਨੇ ਡਾ. ਗੁਰਪ੍ਰੀਤ ਕੌਰ ਨੂੰ ਸਿਰੋਪਾਓ ਅਤੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਦੀ ਫੋਟੋ ਭੇਟ ਕਰ ਕੇ ਸਨਮਾਨਿਤ ਕੀਤਾ।

Advertisement
Advertisement