For the best experience, open
https://m.punjabitribuneonline.com
on your mobile browser.
Advertisement

ਚੰਡੀਗੜ੍ਹ ਦੀਆਂ ਸੜਕਾਂ ’ਤੇ ਜਾਮ; ਲੋਕ ਪ੍ਰੇਸ਼ਾਨ

08:51 AM Oct 18, 2024 IST
ਚੰਡੀਗੜ੍ਹ ਦੀਆਂ ਸੜਕਾਂ ’ਤੇ ਜਾਮ  ਲੋਕ ਪ੍ਰੇਸ਼ਾਨ
ਟਿਬਿਊਨ ਚੌਕ ਨੇੜੇ ਜਾਮ ਕਾਰਨ ਲੱਗੀਆਂ ਹੋਈਆਂ ਵਾਹਨਾਂ ਦੀਆਂ ਕਤਾਰਾਂ। -ਫੋਟੋ: ਰਵੀ ਕੁਮਾਰ
Advertisement

ਆਤਿਸ਼ ਗੁਪਤਾ
ਚੰਡੀਗੜ੍ਹ, 17 ਅਕਤੂਬਰ
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਪੰਚਕੂਲਾ ਵਿੱਚ ਹਲਫ਼ਦਾਰੀ ਸਮਾਗਮ ਦੌਰਾਨ ਸ਼ਹਿਰ ’ਚ ਅਹਿਮ ਸਿਆਸੀ ਆਗੂਆਂ ਦੀ ਫੇਰੀ ਦੌਰਾਨ ਚੰਡੀਗੜ੍ਹ ’ਚ ਸਾਰਾ ਦਿਨਾ ਜਾਮ ਲੱਗੇ ਰਹੇ, ਜਿਸ ਕਰਕੇ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਹੈ। ਟਰੈਫ਼ਿਕ ਜਾਮ ਕਰਕੇ ਲੋਕਾਂ ਨੂੰ ਕਈ-ਕਈ ਘੰਟੇ ਸੜਕਾਂ ’ਤੇ ਲੱਗੇ ਟਰੈਫ਼ਿਕ ਜਾਮ ਵਿੱਚ ਰੁਲਣ ਲਈ ਮਜਬੂਰ ਹੋਣਾ ਪਿਆ ਹੈ।
ਜ਼ਿਕਰਯੋਗ ਹੈ ਕਿ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਹਲਫ਼ਦਾਰੀ ਸਮਾਗਮ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਕੇਂਦਰੀ ਮੰਤਰੀ ਰਾਜਨਾਥ ਸਿੰਘ, ਨਿਤਿਨ ਗਡਕਰੀ ਸਣੇ ਦੇਸ਼ ਦੇ 16 ਸੂਬਿਆਂ ਤੋਂ ਮੁੱਖ ਮੰਤਰੀ ਤੇ ਉਪ ਮੁੱਖ ਮੰਤਰੀਆਂ ਦੀ ਪੰਚਕੂਲਾ ਵਿੱਚ ਆਮਦ ਕਰਕੇ ਸਾਰਾ ਵਿੱਚ ਚੰਡੀਗੜ੍ਹ ਵਿੱਚ ਵੀਵੀਆਈਪੀਜ਼ ਦੀ ਆਵਾਜਾਈ ਲੱਗੀ ਰਹੀ। ਇਸ ਤੋਂ ਇਲਾਵਾ ਹਰਿਆਣਾ ਤੇ ਪੰਜਾਬ ਤੋਂ ਵੱਡੀ ਗਿਣਤੀ ਵਿੱਚ ਸਿਆਸੀ ਆਗੂ ਵੀ ਪੰਚਕੂਲਾ ਵਿੱਚ ਪਹੁੰਚੇ, ਜਿਸ ਕਰਕੇ ਚੰਡੀਗੜ੍ਹ ਦੀਆਂ ਸੜਕਾਂ ’ਤੇ ਸਾਰਾ ਦਿਨ ਭੀੜ-ਭੜੱਕਾ ਲੱਗਿਆ ਰਿਹਾ ਹੈ।
ਉਧਰ ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀ ਪੰਚਕੂਲਾ ਵਿੱਚ ਸਮਾਗਮ ਖਤਮ ਹੋਣ ਤੋਂ ਬਾਅਦ ਆਈਟੀ ਪਾਰਕ ਵਿੱਚ ਸਥਿਤ ਹੋਟਲ ਵਿੱਚ ਪਹੁੰਚੇ। ਇਸ ਦੌਰਾਨ ਵਈ ਕਈ ਸੜਕਾਂ ਨੂੰ ਕੁਝ ਸਮੇਂ ਲਈ ਬੰਦ ਕਰ ਦਿੱਤਾ ਸੀ, ਜਿਸ ਕਰਕੇ ਆਵਾਜਾਈ ਠੱਪ ਹੋ ਗਈ। ਹਾਲਾਂਕਿ ਚੰਡੀਗੜ੍ਹ ਟਰੈਫਿਕ ਪੁਲੀਸ ਵੱਲੋਂ ਆਵਾਜਾਈ ਨੂੰ ਦਰੁੱਸਤ ਰੱਖਣ ਦੇ ਪੁਖਤਾ ਪ੍ਰਬੰਧ ਕੀਤੇ ਗਏ ਸਨ, ਪਰ ਉਹ ਵੀ ਲੋਕਾਂ ਦੀ ਵੱਡੀ ਭੀੜ ਮੂਹਰੇ ਬੇਬੱਸ ਦਿਖਾਈ ਦਿੱਤੇ। ਜਾਣਕਾਰੀ ਅਨੁਸਾਰ ਪੰਚਕੂਲਾ ਵਿੱਚ ਸਮਾਗਮ ਹੋਣ ਕਰਕੇ ਟ੍ਰਿਬਿਊਨ ਚੌਕ ਤੋਂ ਟਰਾਂਸਪੋਰਟ ਚੌਕ, ਮੱਧ ਮਾਰਗ ਅਤੇ ਹਾਊਸਿੰਗ ਬੋਰਡ ਲਾਈਟ ਪੁਆਇੰਟ ’ਤੇ ਵਾਧੂ ਜਾਮ ਲੱਗਿਆ ਰਿਹਾ ਹੈ। ਉੱਥੇ ਲੋਕਾਂ ਨੂੰ ਅੱਧਾ-ਅੱਧਾ ਘੰਟਾ ਟਰੈਫਿਕ ਜਾਮ ਵਿੱਚ ਫਸਣਾ ਪਿਆ ਹੈ। ਇਸ ਦੌਰਾਨ ਐਮਰਜੈਂਸੀ ਸੇਵਾਵਾਂ ਵਿੱਚ ਲੱਗੇ ਵਾਹਨਾਂ ਨੂੰ ਵੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।

Advertisement

Advertisement
Advertisement
Author Image

sukhwinder singh

View all posts

Advertisement