ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜ਼ੀਰਕਪੁਰ ਦੀ ਚੰਡੀਗੜ੍ਹ-ਅੰਬਾਲਾ ਰੋਡ ’ਤੇ ਜਾਮ ਹੋਇਆ ਆਮ

06:47 AM Jul 28, 2024 IST
ਜ਼ੀਰਕਪੁਰ ਵਿੱਚ ਸੜਕ ’ਤੇ ਲੱਗੇ ਜਾਮ ਵਿੱਚ ਫਸੇ ਵਾਹਨ। -ਫੋਟੋ: ਰੂਬਲ

ਹਰਜੀਤ ਸਿੰਘ
ਜ਼ੀਰਕਪੁਰ, 27 ਜੁਲਾਈ
ਸ਼ਹਿਰ ਦੀਆਂ ਸੜਕਾਂ ’ਤੇ ਜਾਮ ਦੀ ਸਮੱਸਿਆ ਆਮ ਹੁੰਦੀ ਜਾ ਰਹੀ ਹੈ ਜਿਸ ਕਾਰਨ ਰਾਹਗੀਰਾਂ ਨੂੰ ਰੋਜ਼ਾਨਾ ਘੰਟਿਆਂਬੱਧੀ ਖੱਜਲ-ਖ਼ੁਆਰ ਹੋਣਾ ਪੈ ਰਿਹਾ ਹੈ। ਰਾਹਗੀਰ ਇਸ ਸਮੱਸਿਆ ਕਾਰਨ ਲੰਮੇ ਸਮੇਂ ਤੋਂ ਪ੍ਰੇਸ਼ਾਨ ਹਨ ਪਰ ਪ੍ਰਸ਼ਾਸਨ ਇਸ ਸਮੱਸਿਆ ਨੂੰ ਗੰਭੀਰਤਾ ਨਾਲ ਨਹੀਂ ਲੈ ਰਿਹਾ। ਸ਼ਹਿਰ ਵਿੱਚ ਅੱਜ ਵੀ ਸਾਰਾ ਦਿਨ ਜਾਮ ਵਰਗੀ ਸਥਿਤੀ ਬਣੀ ਰਹੀ ਜਿਸ ਕਾਰਨ ਰਾਹਗੀਰ ਪ੍ਰੇਸ਼ਾਨ ਹੁੰਦੇ ਰਹੇ।
ਜਾਣਕਾਰੀ ਅਨੁਸਾਰ ਸ਼ਹਿਰ ਵਿੱਚ ਚੰਡੀਗੜ੍ਹ-ਅੰਬਾਲਾ ਕੌਮੀ ਮਾਰਗ ’ਤੇ ਦੋ ਫਲਾਈਓਵਰਾਂ ਦੀ ਉਸਾਰੀ ਦਾ ਕੰਮ ਚੱਲ ਰਿਹਾ ਹੈ ਜਿਸ ਕਾਰਨ ਇੱਥੇ ਹਰ ਵੇਲੇ ਜਾਮ ਵਰਗੀ ਸਥਿਤੀ ਬਣੀ ਰਹਿੰਦੀ ਹੈ। ਇਸੇ ਤਰ੍ਹਾਂ ਜ਼ੀਰਕਪੁਰ-ਪੰਚਕੂਲਾ ਸੜਕ ’ਤੇ ਬਲਟਾਣਾ ਕੇ-ਏਰੀਆ ਲਾਈਟਾਂ ’ਤੇ ਓਵਰਪਾਸ ਦੀ ਉਸਾਰੀ ਹੋ ਰਹੀ ਹੈ। ਦੋਵਾਂ ਸੜਕਾਂ ’ਤੇ ਉਸਾਰੀ ਦਾ ਕੰਮ ਚੱਲਣ ਕਾਰਨ ਵਾਹਨਾਂ ਨੂੰ ਲੰਘਣ ਲਈ ਘੱਟ ਥਾਂ ਮਿਲਦੀ ਹੈ। ਦੂਜਾ ਲੰਘੇ ਦਿਨਾਂ ਤੋਂ ਮੌਨਸੂਨ ਦੌਰਾਨ ਪੈ ਰਹੇ ਪਾਣੀ ਦਾ ਨਿਕਾਸ ਨਾ ਹੋਣ ਕਾਰਨ ਥੋੜ੍ਹਾ ਜਿਹਾ ਮੀਂਹ ਪੈਣ ਮਗਰੋਂ ਸੜਕਾਂ ਛੱਪੜ ਦਾ ਰੂਪ ਧਾਰ ਲੈਂਦੀਆਂ ਹਨ ਅਤੇ ਸ਼ਹਿਰ ਦੀਆਂ ਸੜਕਾਂ ’ਤੇ ਜਾਮ ਲੱਗ ਜਾਂਦਾ ਹੈ। ਅੱਜ ਸਵੇਰੇ ਬਲਟਾਣਾ ਕੇ-ਏਰੀਆ ਦੀ ਟਰੈਫਿਕ ਲਾਈਟਾਂ ਤੋਂ ਸ਼ੁਰੂ ਹੋਏ ਜਾਮ ਕਾਰਨ ਕੁਝ ਦੇਰ ਵਿੱਚ ਹੀ ਚੰਡੀਗੜ੍ਹ-ਅੰਬਾਲਾ ਕੌਮੀ ਮਾਰਗ ਅਤੇ ਜ਼ੀਰਕਪੁਰ ਪਟਿਆਲਾ ਸੜਕ ’ਤੇ ਲੰਮਾ ਜਾਮ ਲੱਗ ਗਿਆ। ਜਾਮ ਵਿੱਚ ਫਸੇ ਹਜ਼ਾਰਾਂ ਰਾਹਗੀਰਾਂ ਨੂੰ ਘੰਟਿਆਂਬੱਧੀ ਆਪਣੇ ਕੰਮਾਂ-ਕਾਰਾਂ ’ਤੇ ਪਹੁੰਚਣ ਲਈ ਦੇਰੀ ਦਾ ਸਾਹਮਣਾ ਕਰਨਾ ਪਿਆ। ਰਾਹਗੀਰਾਂ ਨੇ ਆਪਣੀ ਪ੍ਰੇਸ਼ਾਨੀ ਜ਼ਾਹਿਰ ਕਰਦਿਆਂ ਕਿਹਾ ਕਿ ਲੰਮੇ ਸਮੇਂ ਤੋਂ ਉਹ ਜ਼ੀਰਕਪੁਰ ਦੇ ਜਾਮ ਤੋਂ ਪ੍ਰੇਸ਼ਾਨ ਹਨ ਪਰ ਪ੍ਰਸ਼ਾਸਨ ਇਸ ਨੂੰ ਗੰਭੀਰਤਾਂ ਨਾਲ ਨਹੀਂ ਲੈ ਰਿਹਾ ਹੈ। ਗੱਲ ਕਰਨ ’ਤੇ ਟਰੈਫਿਕ ਇੰਚਾਰਜ ਬਲਵਿੰਦਰ ਸਿੰਘ ਨੇ ਕਿਹਾ ਕਿ ਆਵਾਜਾਈ ਜ਼ਿਆਦਾ ਹੋਣ ਕਾਰਨ ਥੋੜ੍ਹਾ ਜਿਹਾ ਵੀ ਅੜਿੱਕਾ ਵੱਡੇ ਜਾਮ ਦਾ ਕਾਰਨ ਬਣ ਜਾਂਦਾ ਹੈ। ਉਨ੍ਹਾਂ ਕਿਹਾ ਕਿ ਹਰ ਵੇਲੇ ਮੁਲਾਜ਼ਮ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਵਿੱਚ ਜੁੱਟੇ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਜ਼ੀਰਕਪੁਰ ਵਿੱਚ ਟਰੈਫਿਕ ਮੁਲਾਜ਼ਮ ਵਰਦੇ ਮੀਂਹ ਵਿੱਚ ਆਪਣੀ ਡਿਊਟੀ ਨਿਭਾਅ ਰਹੇ ਹਨ ਤਾਂ ਜੋ ਲੋਕਾਂ ਨੂੰ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

Advertisement

Advertisement
Advertisement