ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜੰਮੂ: ਵੈਨ ਡੂੰਘੀ ਖੱਡ ’ਚ ਡਿੱਗਣ ਕਾਰਨ 4 ਮੌਤਾਂ ਤੇ 8 ਜ਼ਖ਼ਮੀ

11:20 AM Jul 05, 2023 IST

ਰਾਜੌਰੀ/ਜੰਮੂ, 5 ਜੁਲਾਈ
ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਵਿੱਚ ਅੱਜ ਸਵੇਰੇ ਵੈਨ ਸੜਕ ਤੋਂ ਫਿਸਲ ਕੇ ਡੂੰਘੀ ਖੱਡ ਵਿੱਚ ਡਿੱਗਣ ਕਾਰਨ ਚਾਰ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਅੱਠ  ਗੰਭੀਰ ਜ਼ਖ਼ਮੀ ਹੋ ਗਏ। ਇਹ ਹਾਦਸਾ ਥਾਨਮੰਡੀ ਸਬ-ਡਿਵੀਜ਼ਨ 'ਚ ਉਸ ਸਮੇਂ ਵਾਪਰਿਆ ਜਦੋਂ ਵੈਨ ਪੁਣਛ ਤੋਂ ਭੰਗਈ ਪਿੰਡ ਨੂੰ ਪਰਤ ਰਹੀ ਸੀ। ਕਾਰ ਵਿੱਚ ਸਵਾਰ ਵਿਅਕਤੀ ਪੁਣਛ ਵਿੱਚ ਅੰਤਿਮ ਸੰਸਕਾਰ ਵਿੱਚ ਸ਼ਾਮਲ ਹੋਣ ਲਈ ਜਾ ਰਹੇ ਸਨ ਤਾਂ ਥਾਨਮੰਡੀ ਭੰਗਈ ਰੋਡ ਉੱਤੇ ਡਰਾਈਵਰ ਨੇ ਆਪਣੀ ਮੰਜ਼ਿਲ ਤੋਂ ਕੁਝ ਮੀਟਰ ਦੀ ਦੂਰੀ 'ਤੇ ਗੱਡੀ ਦਾ ਕੰਟਰੋਲ ਗੁਆ ਦਿੱਤਾ। ਪੁਲੀਸ ਨੇ ਹਾਦਸੇ ਦੇ ਸਮੇਂ ਗੱਡੀ ਵਿੱਚ ਕੁੱਲ 12 ਵਿਅਕਤੀ ਸਵਾਰ ਸਨ।

Advertisement

Advertisement
Tags :
ਕਾਰਨਜ਼ਖ਼ਮੀਜੰਮੂਡਿੱਗਣਡੂੰਘੀਮੌਤਾਂ