ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜੰਮੂ-ਕਸ਼ਮੀਰ: ਐੱਸਯੂਵੀ 300 ਫੁੱਟ ਡੂੰਘੀ ਖੱਡ ’ਚ ਡਿੱਗਣ ਕਾਰਨ 10 ਮੌਤਾਂ

11:53 AM Mar 29, 2024 IST

ਬਨਿਹਾਲ/ਜੰਮੂ, 29 ਮਾਰਚ
ਰਾਮਬਨ ਜ਼ਿਲ੍ਹੇ ਵਿੱਚ ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ ਉੱਤੇ ਅੱਜ ਤੜਕੇ ਐੱਸਯੂਵੀ ਤਿਲਕ ਕੇ ਡੂੰਘੀ ਖੱਡ ਵਿੱਚ ਜਾ ਡਿੱਗੀ, ਜਿਸ ਕਾਰਨ 10 ਵਿਅਕਤੀਆਂ ਦੀ ਮੌਤ ਹੋ ਗਈ। ਐੱਸਯੂਵੀ ਸ੍ਰੀਨਗਰ ਤੋਂ ਜੰਮੂ ਜਾ ਰਹੀ ਸੀ ਅਤੇ ਬੈਟਰੀ ਚਸ਼ਮਾ ਇਲਾਕੇ ਵਿੱਚ ਰਾਤ ਕਰੀਬ 1.15 ਵਜੇ 300 ਫੁੱਟ ਡੂੰਘੀ ਖਾਈ ਵਿੱਚ ਡਿੱਗ ਗਿਆ। ਭਾਰੀ ਮੀਂਹ ਦੌਰਾਨ 10 ਯਾਤਰੀਆਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ। ਮ੍ਰਿਤਕਾਂ 'ਚ ਜੰਮੂ ਦੇ ਪਿੰਡ ਅੰਬ ਗਰੋਟਾ ਦਾ ਰਹਿਣ ਵਾਲਾ 47 ਸਾਲਾ ਡਰਾਈਵਰ ਬਲਵਾਨ ਸਿੰਘ ਅਤੇ ਬਿਹਾਰ ਦੇ ਪੱਛਮੀ ਚੰਪਾਰਨ ਦਾ ਰਹਿਣ ਵਾਲਾ ਵਿਪਨ ਮੁਖੀਆ ਭੀਰਗਾਂਗ ਵੀ ਸ਼ਾਮਲ ਹੈ।

Advertisement

Advertisement
Advertisement