ਜੰਮੂ-ਕਸ਼ਮੀਰ: ਬੱਸ ਖੱਡ ਵਿਚ ਡਿੱਗਣ ਕਾਰਨ 3 ਦੀ ਮੌਤ, 43 ਜ਼ਖਮੀ
03:10 PM May 06, 2025 IST
ਮੇਂਢਰ/ਜੰਮੂ, 6 ਮਈ
ਮੰਗਲਵਾਰ ਨੂੰ ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ਵਿਚ ਇਕ ਬੱਸ ਸੜਕ ਤੋਂ ਹਟ ਕੇ ਡੂੰਘੀ ਖੱਡ ਵਿੱਚ ਡਿੱਗ ਗਈ। ਜਿਸ ਕਾਰਨ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਅਤੇ 43 ਹੋਰ ਜ਼ਖਮੀ ਹੋ ਗਏ। ਉਨ੍ਹਾਂ ਦੱਸਿਆ ਕਿ ਬੱਸ ਸਵੇਰੇ 9.20 ਵਜੇ ਦੇ ਕਰੀਬ ਘਣੀ ਪਿੰਡ ਤੋਂ ਮੇਂਢਰ ਜਾ ਰਹੀ ਸੀ, ਜਦੋਂ ਡਰਾਈਵਰ ਨੇ ਕੰਟਰੋਲ ਗੁਆ ਦਿੱਤਾ। ਸਥਾਨਕ ਲੋਕਾਂ ਨੇ ਪੁਲੀਸ, ਫੌਜ ਅਤੇ ਸੀਆਰਪੀਐਫ ਦੇ ਜਵਾਨਾਂ ਨਾਲ ਮਿਲ ਰਾਹਤ ਕਾਰਜ ਸ਼ੁਰੂ ਕੀਤਾ।
ਜ਼ਖਮੀਆਂ ਵਿੱਚੋਂ ਅੱਠ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਬਲਾਕ ਮੈਡੀਕਲ ਅਫਸਰ ਮੇਂਢਰ ਅਸ਼ਫਾਕ ਚੌਧਰੀ ਨੇ ਕਿਹਾ ਕਿ ਗੰਭੀਰ ਜ਼ਖਮੀ ਨੌਂ ਵਿਅਕਤੀਆਂ ਵਿੱਚੋਂ ਪੰਜ ਨੂੰ ਵਿਸ਼ੇਸ਼ ਇਲਾਜ ਲਈ ਸਰਕਾਰੀ ਮੈਡੀਕਲ ਕਾਲਜ (ਜੀਐਮਸੀ) ਹਸਪਤਾਲ ਜੰਮੂ ਰੈਫਰ ਕੀਤਾ ਗਿਆ ਹੈ। ਉਪ ਰਾਜਪਾਲ ਮਨੋਜ ਸਿਨਹਾ ਨੇ ਹਾਦਸੇ ਵਿਚ ਹੋਏ ਜਾਨੀ ਨੁਕਸਾਨ ’ਤੇ ਦੁੱਖ ਪ੍ਰਗਟ ਕੀਤਾ ਹੈ। ਜੰਮੂ-ਕਸ਼ਮੀਰ ਸਰਕਾਰ ਨੇ ਕਿਹਾ ਕਿ ਉਹ ਹਾਦਸੇ ਦੇ ਪੀੜਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਹਰ ਜ਼ਰੂਰੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। -ਪੀਟੀਆਈ
Advertisement
Advertisement