ਜੰਮੂ ਕਸ਼ਮੀਰ: ਬੀਐੱਸਐੱਫ ਜਵਾਨਾਂ ਨੂੰ ਲੈ ਕੇ ਜਾ ਰਹੀ ਬੱਸ ਹਾਦਸਾਗ੍ਰਸਤ, ਤਿੰਨ ਜਵਾਨ ਹਲਾਕ, 32 ਜ਼ਖ਼ਮੀ
11:38 PM Sep 20, 2024 IST
Advertisement
ਸ੍ਰੀਨਗਰ, 20 ਸਤੰਬਰ
ਜੰਮੂ ਕਸ਼ਮੀਰ ਦੇ ਬਡਗਾਮ ਜ਼ਿਲ੍ਹੇ ਵਿੱਚ ਅੱਜ ਚੋਣ ਡਿਊਟੀ ਲਈ ਜਾ ਰਹੀ ਸੀਮਾ ਸੁਰੱਖਿਆ ਬਲ (ਬੀਐੱਸਐੱਫ) ਦੀ ਇਕ ਬੱਸ ਹਾਦਸਾਗ੍ਰਸਤ ਹੋ ਜਾਣ ਕਾਰਨ ਘੱਟੋ-ਘੱਟ ਤਿੰਨ ਜਵਾਨਾਂ ਦੀ ਮੌਤ ਹੋ ਗਈ ਜਦਕਿ 32 ਹੋਰ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ ਦੇ ਦੂਜੇ ਗੇੜ ਲਈ ਚੋਣ ਡਿਊਟੀ ’ਤੇ ਜਾ ਰਹੇ ਬੀਐੱਸਐੱਫ ਦੇ ਜਵਾਨਾਂ ਨੂੰ ਲੈ ਕੇ ਜਾ ਰਹੀ ਇਕ ਬੱਸ ਮੱਧ ਕਸ਼ਮੀਰ ਦੇ ਬਡਗਾਮ ਜ਼ਿਲ੍ਹੇ ਦੇ ਵਾਟਰਹਾਲ ਇਲਾਕੇ ਵਿੱਚ ਇਕ ਖੱਡ ’ਚ ਡਿੱਗ ਗਈ। ਉਨ੍ਹਾਂ ਦੱਸਿਆ ਕਿ ਹਾਦਸੇ ਵਿੱਚ ਕਰੀਬ 35 ਜਵਾਨ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਤਿੰਨ ਦੀ ਮੌਤ ਹੋ ਗਈ। -ਪੀਟੀਆਈ
Advertisement
Advertisement
Advertisement