For the best experience, open
https://m.punjabitribuneonline.com
on your mobile browser.
Advertisement

ਜੰਮੂ-ਕਸ਼ਮੀਰ: ਮਸਜਿਦ ’ਚ ਫੌਜੀ ਜਵਾਨਾਂ ਵੱਲੋਂ ਧਾਰਮਿਕ ਨਾਅਰੇ ਮਾਰਨ ਲਈ ਮਜਬੂਰ ਕਰਨ ਦੇ ਮਾਮਲੇ ਦੀ ਜਾਂਚ ਮੰਗੀ

09:03 PM Jun 29, 2023 IST
ਜੰਮੂ ਕਸ਼ਮੀਰ  ਮਸਜਿਦ ’ਚ ਫੌਜੀ ਜਵਾਨਾਂ ਵੱਲੋਂ ਧਾਰਮਿਕ ਨਾਅਰੇ ਮਾਰਨ ਲਈ ਮਜਬੂਰ ਕਰਨ ਦੇ ਮਾਮਲੇ ਦੀ ਜਾਂਚ ਮੰਗੀ
Advertisement
Advertisement

ਸ੍ਰੀਨਗਰ, 25 ਜੂਨ

ਜੰਮੂ ਤੇ ਕਸ਼ਮੀਰ ਦੇ ਸਾਬਕਾ ਤਿੰਨ ਮੁੱਖ ਮੰਤਰੀਆਂ ਸਣੇ ਕਈ ਸਿਆਸੀ ਆਗੂਆਂ ਨੇ ਉਨ੍ਹਾਂ ਰਿਪੋਰਟਾਂ ਦੀ ਜਾਂਚ ਮੰਗੀ ਹੈ ਜਿਸ ਵਿੱਚ ਦੋਸ਼ ਲਾਇਆ ਗਿਆ ਹੈ ਕਿ ਪੁਲਵਾਮਾ ਜ਼ਿਲ੍ਹੇ ਵਿੱਚ ਮਸਜਿਦ ਅੰਦਰ ਧਾਰਮਿਕ ਨਾਅਰੇ ਮਾਰਨ ਲਈ ਫੌਜ ਦੇ ਕੁਝ ਜਵਾਨ ਮਜਬੂਰ ਕਰ ਰਹੇ ਹਨ। ਇਸ ਮਸਲੇ ‘ਤੇ ਫੌਜ ਤੇ ਪੁਲੀਸ ਨੇ ਚੁੱਪ ਵੱਟੀ ਹੋਈ ਹੈ ਪਰ ਸੂਤਰਾਂ ਦਾ ਕਹਿਣਾ ਹੈ ਕਿ ਦੱਖਣੀ ਕਸ਼ਮੀਰ ਜ਼ਿਲ੍ਹੇ ਵਿੱਚ ਜ਼ਦੂਰਾ ਪਿੰਡ ਵਿੱਚ ਨਮਾਜ਼ ਦੌਰਾਨ ਵਾਪਰੀ ਇਸ ਕਥਿਤ ਘਟਨਾ ਦੀ ਸੱਚਾਈ ਬਾਰੇ ਅੰਦਰੂਨੀ ਜਾਂਚ ਜਾਰੀ ਹੈ।

ਨੈਸ਼ਨਲ ਕਾਨਫਰੰਸ ਦੇ ਮੀਤ ਪ੍ਰਧਾਨ ਤੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲ੍ਹਾ ਨੇ ਟਵੀਟ ਕੀਤਾ, ‘ਪੁਲਵਾਮਾ ਦੇ ਜ਼ਦੂਰਾ ਵਿੱਚ ਸਥਿਤ ਮਸਜਿਦ ਵਿੱਚ ਸੁਰੱਖਿਆ ਬਲਾਂ ਦੇ ਜਵਾਨਾਂ ਦੇ ਦਾਖਲ ਹੋਣ ਦੀਆਂ ਰਿਪੋਰਟਾਂ ਬਹੁਤ ਦੁਖਦਾਈ ਹਨ। ਸਥਾਨਕ ਲੋਕਾਂ ਮੁਤਾਬਿਕ ‘ਉਨ੍ਹਾਂ ਵੱਲੋਂ ਲੋਕਾਂ ਨੂੰ ਧਾਰਮਿਕ ਨਾਅਰੇ ਲਗਾਉਣ ਲਈ ਮਜਬੂਰ ਕੀਤਾ ਗਿਆ।’ ਇਹ ਕਾਫੀ ਮੰਦਭਾਗਾ ਤੇ ਅਸਵੀਕਾਰਨਯੋਗ ਹੈ। ਉਨ੍ਹਾਂ ਦੱਸਿਆ,’ਮੈਂ ਆਸ ਕਰਦਾ ਹਾਂ ਕਿ ਰੱਖਿਆ ਮੰਤਰੀ ਰਾਜਨਾਥ ਸਿੰਘ ਇਸ ਮਸਲੇ ਦੀ ਨਿਰਪੱਖ ਤੇ ਸਮਾਂਬੱਧ ਜਾਂਚ ਕਰਾਉਣਗੇੇ।’ ਇੰਜ ਹੀ ਪੀਡੀਪੀ ਮੁਖੀ ਤੇ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਨੇ ਟਵੀਟ ਕੀਤਾ,’ਇਸ ਘਟਨਾ ਬਾਰੇ ਸੁਣ ਕੇ ਹੈਰਾਨੀ ਹੋਈ ਕਿ ਪੁਲਵਾਮਾ ਦੀ ਮਸਜਿਦ ਵਿੱਚ ਫੌਜ ਦੇ ਦਸਤੇ ਦਾਖ਼ਲ ਹੋ ਕੇ ਮੁਸਲਮਾਨ ਭਾਈਚਾਰੇ ਨੂੰ ਨਾਅਰੇ ਲਾਉਣ ਲਈ ਮਜਬੂਰ ਕਰ ਰਹੇ ਹਨ।’ ਉਨ੍ਹਾਂ ਕਿਹਾ ਕਿ ਇਹ ਘਟਨਾ ਉਦੋਂ ਵਾਪਰੀ ਹੈ ਜਦੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਇੱਥੇ ਹਨ ਅਤੇ ਅਮਰਨਾਥ ਯਾਤਰਾ ਤੋਂ ਪਹਿਲਾਂ ਅਜਿਹੀ ਘਟਨਾ ਉਕਸਾਉਣ ਵਾਲੀ ਹੈ। ਉਨ੍ਹਾਂ ਇਸ ਘਟਨਾ ਦੀ ਤੁਰੰਤ ਜਾਂਚ ਕਰਾਉਣ ਦੀ ਮੰਗ ਕੀਤੀ। ਡੈਮੋਕ੍ਰੇਟਿਕ ਪ੍ਰੋਗਰੈਸਿਵ ਆਜ਼ਾਦ ਪਾਰਟੀ ਦੇ ਚੇਅਰਮੈਨ ਤੇ ਸਾਬਕਾ ਮੁੱਖ ਮੰਤਰੀ ਗੁਲਾਮ ਨਬੀ ਆਜ਼ਾਦ ਨੇ ਇਸ ਮਾਮਲੇ ਦੀ ਜਾਂਚ ਕਰਾਉਣ ਦੀ ਅਪੀਲ ਕੀਤੀ। -ਪੀਟੀਆਈ

Advertisement
Tags :
Advertisement
Advertisement
×