ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜੰਮੂ-ਕਸ਼ਮੀਰ: ਡੋਡਾ ਜ਼ਿਲ੍ਹੇ ’ਚ ਮੁਕਾਬਲੇ ਦੌਰਾਨ ਕੈਪਟਨ ਸ਼ਹੀਦ ਤੇ 4 ਅਤਿਵਾਦੀ ਹਲਾਕ

01:16 PM Aug 14, 2024 IST

ਜੰਮੂ, 14 ਅਗਸਤ
ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ ਦੇ ਉੱਚਾਈ ਵਾਲੇ ਇਲਾਕਿਆਂ 'ਚ ਅਤਿਵਾਦੀਆਂ ਦੀ ਭਾਲ ਲਈ ਚੱਲ ਰਹੀ ਮੁਹਿੰਮ 'ਚ ਅੱਜ ਥਲ ਸੈਨਾ ਦਾ ਕੈਪਟਨ ਸ਼ਹੀਦ ਹੋ ਗਿਆ ਤੇ ਇਸ ਦੌਰਾਨ ਚਾਰ ਅਤਿਵਾਦੀ ਮਾਰੇ ਗਏ। ਅਧਿਕਾਰੀਆਂ ਨੇ ਦੱਸਿਆ ਕਿ ਸ਼ਿਵਗੜ੍ਹ-ਅੱਸਾਰ ਪੱਟੀ 'ਚ ਲੁਕੇ ਅਤਿਵਾਦੀਆਂ ਦੀ ਭਾਲ ਲਈ ਸੁਰੱਖਿਆ ਬਲਾਂ ਅਤੇ ਪੁਲੀਸ ਨੇ ਇਲਾਕੇ ਦੀ ਘੇਰਾਬੰਦੀ ਕਰ ਕੇ ਸਾਂਝੀ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਅਤੇ ਇਸ ਦੌਰਾਨ ਸੰਘਣੇ ਜੰਗਲੀ ਖੇਤਰ 'ਚ ਦੋਵਾਂ ਵਿਚਾਲੇ ਮੁਕਾਬਲਾ ਸ਼ੁਰੂ ਹੋ ਗਿਆ। ਆਜ਼ਾਦੀ ਦਿਹਾੜੇ ਤੋਂ ਇਕ ਦਿਨ ਪਹਿਲਾਂ ਹੋਈ ਇਸ ਗੋਲੀਬਾਰੀ ਵਿਚ ਆਮ ਨਾਗਰਿਕ ਵੀ ਜ਼ਖਮੀ ਹੋ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਮੁਕਾਬਲੇ ਵਾਲੀ ਥਾਂ ਤੋਂ ਚਾਰ ਖੂਨ ਨਾਲ ਲੱਥਪੱਥ ਬੈਗ ਬਰਾਮਦ ਕੀਤੇ ਗਏ ਹਨ। ਐੱਮ.-4 ਕਾਰਬਾਈਨ ਵੀ ਬਰਾਮਦ ਕੀਤੀ ਹੈ। ਅਤਿਵਾਦੀ ਅੱਸਾਰ ਵਿੱਚ ਨਦੀ ਦੇ ਕੰਢੇ ਲੁਕੇ ਹੋਏ ਹਨ।

Advertisement

Advertisement
Advertisement