For the best experience, open
https://m.punjabitribuneonline.com
on your mobile browser.
Advertisement

ਜੰਮੂ-ਕਸ਼ਮੀਰ: ਫ਼ੌਜੀ ਵਾਹਨ ਨੂੰ ਹਾਦਸਾ, ਜਵਾਨ ਹਲਾਕ, 13 ਜ਼ਖ਼ਮੀ

08:18 AM Oct 27, 2024 IST
ਜੰਮੂ ਕਸ਼ਮੀਰ  ਫ਼ੌਜੀ ਵਾਹਨ ਨੂੰ ਹਾਦਸਾ  ਜਵਾਨ ਹਲਾਕ  13 ਜ਼ਖ਼ਮੀ
Advertisement

ਸ੍ਰੀਨਗਰ, 26 ਅਕਤੂਬਰ
ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿਚ ਫੌਜ ਦਾ ਵਾਹਨ ਬੇਕਾਬੂ ਹੋ ਕੇ ਪਲਟਣ ਕਾਰਨ ਉਸ ਵਿਚ ਸਵਾਰ ਜਵਾਨ ਦੀ ਮੌਤ ਹੋ ਗਈ ਅਤੇ ਨੌਂ ਹੋਰ ਫ਼ੌਜੀਆਂ ਸਣੇ 13 ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਅੱਜ ਦੱਸਿਆ ਕਿ ਜ਼ਖ਼ਮੀਆਂ ਵਿਚ ਚਾਰ ਆਮ ਨਾਗਰਿਕ ਵੀ ਸ਼ਾਮਲ ਹਨ, ਜਿਨ੍ਹਾਂ ਨੂੰ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਸਾਰੇ ਜ਼ਖ਼ਮੀਆਂ ਦੀ ਹਾਲਤ ਸਥਿਰ ਹੈ। ਫ਼ੌਜ ਦੀ ਸ੍ਰੀਨਗਰ ਆਧਾਰਤ 15 ਕੋਰ, ਜਿਸ ਨੂੰ ਚਿਨਾਰ ਕੋਰ ਵੀ ਆਖਿਆ ਜਾਂਦਾ ਹੈ, ਦੇ ਅਧਿਕਾਰੀਆਂ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਇਹ ਹਾਦਸਾ ਸ਼ੁੱਕਰਵਾਰ ਰਾਤ ਡੀਐੱਚ ਪੋਰਾ ਇਲਾਕੇ ਵਿਚ ਫ਼ੌਜੀ ਮੁਹਿੰਮ ਦੌਰਾਨ ਹੋਇਆ। ਉਨ੍ਹਾਂ ਕਿਹਾ, ‘ਮੰਦਭਾਗੇ ਹਾਦਸੇ ਵਿੱਚ ਜਵਾਨ ਦੀ ਜਾਨ ਚਲੀ ਗਈ, ਜਦੋਂਕਿ ਕੁਝ ਜਵਾਨਾਂ ਨੂੰ ਸੱਟਾਂ ਲੱਗੀਆਂ ਹਨ, ਜਿਨ੍ਹਾਂ ਨੂੰ ਫ਼ੌਰੀ ਮੈਡੀਕਲ ਸਹਾਇਤਾ ਲਈ ਲਿਜਾਇਆ ਗਿਆ। ਸਾਰੇ ਜਵਾਨਾਂ ਦੀ ਹਾਲਤ ਸਥਿਰ ਹੈ।’ -ਪੀਟੀਆਈ

Advertisement

Advertisement
Advertisement
Author Image

sukhwinder singh

View all posts

Advertisement