For the best experience, open
https://m.punjabitribuneonline.com
on your mobile browser.
Advertisement

ਕਸ਼ਮੀਰ ਵਿਚਲਾ ਏਸ਼ੀਆ ਦਾ ਸਭ ਤੋਂ ਵੱਡਾ ਟਿਊਲਿਪ ਗਾਰਡਨ ਸ਼ਨਿਚਰਵਾਰ ਤੋਂ ਖੁੱਲ੍ਹੇਗਾ ਸੈਲਾਨੀਆਂ ਲਈ

03:40 PM Mar 20, 2024 IST
ਕਸ਼ਮੀਰ ਵਿਚਲਾ ਏਸ਼ੀਆ ਦਾ ਸਭ ਤੋਂ ਵੱਡਾ ਟਿਊਲਿਪ ਗਾਰਡਨ ਸ਼ਨਿਚਰਵਾਰ ਤੋਂ ਖੁੱਲ੍ਹੇਗਾ ਸੈਲਾਨੀਆਂ ਲਈ
ਫਾਈਲ ਫੋਟੋ।
Advertisement

ਸ੍ਰੀਨਗਰ, 20 ਮਾਰਚ
ਰੰਗ-ਬਿਰੰਗੇ ਫੁੱਲਾਂ ਨਾਲ ਮਹਿਕਦਾ ਏਸ਼ੀਆ ਦਾ ਸਭ ਤੋਂ ਵੱਡਾ ਟਿਊਲਿਪ ਗਾਰਡਨ 'ਇੰਦਰਾ ਗਾਂਧੀ ਮੈਮੋਰੀਅਲ ਟਿਊਲਿਪ ਗਾਰਡਨ' ਇਸ ਹਫਤੇ ਦੇ ਅੰਤ ਵਿਚ ਸੈਲਾਨੀਆਂ ਲਈ ਖੁੱਲ੍ਹ ਜਾਵੇਗਾ। ਬਾਗਬਾਨੀ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਇਸ ਬਾਗ ਨੂੰ ਪਹਿਲਾਂ ਸਿਰਾਜ ਬਾਗ ਵਜੋਂ ਜਾਣਿਆ ਜਾਂਦਾ ਸੀ। ਇਹ ਡਲ ਝੀਲ ਅਤੇ ਜ਼ਬਰਵਾਨ ਪਹਾੜੀਆਂ ਦੇ ਵਿਚਕਾਰ ਸਥਿਤ ਹੈ। ਇਸ ਨੂੰ ਸ਼ਨਿਚਰਵਾਰ ਨੂੰ ਲੋਕਾਂ ਲਈ ਖੋਲ੍ਹ ਦਿੱਤਾ ਜਾਵੇਗਾ, ਕਿਉਂਕਿ ਵੱਖ-ਵੱਖ ਰੰਗਾਂ ਦੇ ਟਿਊਲਿਪ ਖਿੜਣੇ ਸ਼ੁਰੂ ਹੋ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਸਾਲ ਟਿਊਲਿਪਸ ਦੀਆਂ ਮੌਜੂਦਾ 68 ਕਿਸਮਾਂ ਵਿੱਚ ਪੰਜ ਨਵੀਆਂ ਕਿਸਮਾਂ ਸ਼ਾਮਲ ਕੀਤੀਆਂ ਗਈਆਂ ਹਨ।

Advertisement

Advertisement
Author Image

Advertisement
Advertisement
×