ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜੰਮੂ ਕਸ਼ਮੀਰ: ਰਾਤ ਨੂੰ ਕੌਮਾਂਤਰੀ ਸਰਹੱਦ ਨੇੜੇ ਜਾਣ ’ਤੇ ਪਾਬੰਦੀ

11:48 PM Oct 15, 2024 IST

ਜੰਮੂ, 15 ਅਕਤੂਬਰ
ਸਰਕਾਰ ਨੇ ਜੰਮੂ ਕਸ਼ਮੀਰ ਦੇ ਸਾਂਬਾ ਜ਼ਿਲ੍ਹੇ ਵਿੱਚ ਰਾਤ ਅੱਠ ਵਜੇ ਤੋਂ ਕੌਮਾਂਤਰੀ ਸਰਹੱਦ ’ਤੇ ਦੋ ਕਿਲੋਮੀਟਰ ਘੇਰੇ ਅੰਦਰ ਜਾਣ ’ਤੇ ਅੱਜ ਪਾਬੰਦੀ ਲਾ ਦਿੱਤੀ ਹੈ। ਸਾਂਬਾ ਜ਼ਿਲ੍ਹਾ ਮੈਜਿਸਟਰੇਟ ਰਾਜੇਸ਼ ਸ਼ਰਮਾ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸੰਹਿਤਾ (ਬੀਐੱਨਐੱਸਐੱਸ) ਦੀ ਧਾਰਾ 163 ਤਹਿਤ ਇਹ ਪਾਬੰਦੀਆਂ ਲਾਗੂ ਕੀਤੀਆਂ ਹਨ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਕੋਈ ਵੀ ਵਿਅਕਤੀ ਜਾਂ ਸਮੂਹ ਰਾਤ ਦਸ ਵਜੇ ਤੋਂ ਸਵੇਰੇ ਪੰਜ ਵਜੇ ਤੱਕ ਨਿਰਧਾਰਿਤ ਇਲਾਕੇ ਵਿੱਚ ਨਹੀਂ ਜਾਵੇਗਾ। ਜੇ ਉੱਥੇ ਜਾਣਾ ਜ਼ਰੂਰੀ ਹੈ ਤਾਂ ਵਿਅਕਤੀ ਨੂੰ ਪੁਲੀਸ ਜਾਂ ਬੀਐੱਸਐੱਫ ਦੇ ਅਧਿਕਾਰੀਆਂ ਨੂੰ ਆਪਣੇ ਪਛਾਣ ਪੱਤਰ ਦਿਖਾਉਣਾ ਪਵੇਗਾ। ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਹ ਹੁਕਮ ਫੌਰੀ ਲਾਗੂ ਹੋ ਗਏ ਹਨ ਅਤੇ ਅਗਲੇ ਦੋ ਮਹੀਨਿਆਂ ਤੱਕ ਲਾਗੂ ਰਹਿਣਗੇ। -ਪੀਟੀਆਈ

Advertisement

Advertisement