For the best experience, open
https://m.punjabitribuneonline.com
on your mobile browser.
Advertisement

ਜੰਮੂ ਕਸ਼ਮੀਰ: ਬੱਸ ਖੱਡ ’ਚ ਡਿੱਗੀ; ਤਿੰਨ ਹਲਾਕ, 24 ਜ਼ਖਮੀ

11:15 PM Jul 13, 2024 IST
ਜੰਮੂ ਕਸ਼ਮੀਰ  ਬੱਸ ਖੱਡ ’ਚ ਡਿੱਗੀ  ਤਿੰਨ ਹਲਾਕ  24 ਜ਼ਖਮੀ
ਦੋਦਾ ਵਿੱਚ ਹਾਦਸੇ ਦਾ ਸ਼ਿਕਾਰ ਹੋਈ ਬੱਸ।
Advertisement

ਜੰਮੂ, 13 ਜੁਲਾਈ
ਜੰਮੂ-ਕਸ਼ਮੀਰ ਦੇ ਡੋਡਾ ਜ਼ਿਲ੍ਹੇ ’ਚ ਅੱਜ ਇੱਕ ਮਿਨੀ ਬੱਸ 200 ਫੁੱਟ ਡੂੰਘੀ ਖੱਡ ਵਿੱਚ ਡਿੱਗ ਗਈ, ਜਿਸ ਕਾਰਨ ਤਿੰਨ ਜਣਿਆਂ ਦੀ ਮੌਤ ਹੋ ਗਈ ਤੇ 24 ਹੋਰ ਜ਼ਖਮੀ ਹੋਏ ਹਨ। ਅਧਿਕਾਰੀਆਂ ਨੇ ਦੱਸਿਆ ਕਿ ਹਾਦਸਾ ਸਵੇਰੇ 10.25 ਵਜੇ ਭਟਯਾਸ ਨੇੜੇ ਵਾਪਰਿਆ। ਹਾਦਸੇ ਦਾ ਸ਼ਿਕਾਰ ਹੋਈ ਪ੍ਰਾਈਵੇਟ ਮਿਨੀ ਬੱਸ ਥਥਰੀ ਤੋਂ ਭਾਲੈਸਾ ਜਾ ਰਹੀ ਸੀ। ਉਨ੍ਹਾਂ ਦੱਸਿਆ ਕਿ ਜਦੋਂ ਬਚਾਅ ਕਰਮੀ ਮੌਕੇ ’ਤੇ ਪਹੁੰਚੇ ਤਾਂ ਇੱਕ ਔਰਤ ਦੀ ਮੌਤ ਹੋ ਚੁੱਕੀ ਸੀ ਜਦਕਿ ਦੂਜੀ ਨੇ ਜ਼ਖਮਾਂ ਦੀ ਤਾਬ ਨਾ ਝੱਲਦਿਆਂ ਹਸਪਤਾਲ ’ਚ ਦਮ ਤੋੜ ਦਿੱਤਾ। ਅਧਿਕਾਰੀਆਂ ਮੁਤਾਬਕ 9 ਹੋਰ ਜ਼ਖਮੀਆਂ ਦੀ ਹਾਲਤ ਗੰਭੀਰ ਹੈ ਅਤੇ ਉਹ ਡੋਡਾ ਦੇ ਸਰਕਾਰੀ ਮੈਡੀਕਲ ਕਾਲਜ ਹਸਪਤਾਲ ’ਚ ਜ਼ੇਰੇ ਇਲਾਜ ਹਨ। -ਪੀਟੀਆਈ

Advertisement

Advertisement
Author Image

Advertisement
Advertisement
×