For the best experience, open
https://m.punjabitribuneonline.com
on your mobile browser.
Advertisement

ਜੰਮੂ ਕਸ਼ਮੀਰ: ਅਮਰਨਾਥ ਯਾਤਰੀਆਂ ਨੂੰ ਲਿਜਾ ਰਹੀ ਕਾਰ ਹਾਦਸੇ ਦਾ ਸ਼ਿਕਾਰ, 5 ਜ਼ਖ਼ਮੀ

11:57 AM Jul 12, 2023 IST
ਜੰਮੂ ਕਸ਼ਮੀਰ  ਅਮਰਨਾਥ ਯਾਤਰੀਆਂ ਨੂੰ ਲਿਜਾ ਰਹੀ ਕਾਰ ਹਾਦਸੇ ਦਾ ਸ਼ਿਕਾਰ  5 ਜ਼ਖ਼ਮੀ
Advertisement

ਜੰਮੂ, 12 ਜੁਲਾਈ
ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ 'ਚ ਅੱਜ ਅਮਰਨਾਥ ਯਾਤਰੀਆਂ ਨੂੰ ਲੈ ਕੇ ਜਾ ਰਿਹਾ ਵਾਹਨ ਸੜਕ ਦੇ ਡਿਵਾਈਡਰ ਨਾਲ ਟਕਰਾਉਣ ਕਾਰਨ ਪੰਜ ਵਿਅਕਤੀਆਂ ਜ਼ਖ਼ਮੀ ਹੋ ਗਏ। ਉੱਤਰ ਪ੍ਰਦੇਸ਼ ਦੇ ਸ਼ਰਧਾਲੂ ਗੰਦਰਬਲ ਜ਼ਿਲ੍ਹੇ ਦੇ ਬਾਲਟਾਲ ਬੇਸ ਕੈਂਪ ਜਾ ਰਹੇ ਸਨ, ਜਦੋਂ ਸਵੇਰੇ 6.15 ਵਜੇ ਦੇ ਕਰੀਬ ਡਰਾਈਵਰ ਨੇ ਕਾਰ ਤੋਂ ਕੰਟਰੋਲ ਗੁਆ ਦਿੱਤਾ ਅਤੇ ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ 'ਤੇ ਸਮਰੋਲੀ ਵਿਖੇ ਗੱਡੀ ਸੜਕ ਦੇ ਡਿਵਾਈਡਰ ਨਾਲ ਜਾ ਟਕਰਾਈ। ਉਨ੍ਹਾਂ ਦੱਸਿਆ ਕਿ ਜ਼ਖਮੀ ਸ਼ਰਧਾਲੂਆਂ ਅਤੇ ਵਾਹਨ ਦੇ ਡਰਾਈਵਰ ਨੂੰ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ ਅਤੇ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।

Advertisement

Advertisement
Tags :
Author Image

Advertisement
Advertisement
×