ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜੰਮੂ ਕਸ਼ਮੀਰ ਚੋਣਾਂ: ਵੋਟ ਗਿਣਤੀ ਕੇਂਦਰਾਂ ’ਤੇ ਤਿੰਨ ਪੱਧਰੀ ਸੁਰੱਖਿਆ ਪ੍ਰਬੰਧ

07:40 AM Oct 07, 2024 IST

ਸ੍ਰੀਨਗਰ, 6 ਅਕਤੂਬਰ
ਜੰਮੂ ਕਸ਼ਮੀਰ ਦੀ 90 ਮੈਂਬਰੀ ਵਿਧਾਨ ਸਭਾ ਲਈ 8 ਅਕਤੂਬਰ ਨੂੰ ਹੋਣ ਵਾਲੀ ਵੋਟਾਂ ਦੀ ਗਿਣਤੀ ਲਈ ਸਾਰੇ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਇਸ ਨਾਲ ਧਾਰਾ 370 ਦੀਆਂ ਜ਼ਿਆਦਾਤਰ ਮੱਦਾਂ ਮਨਸੂਖ ਕੀਤੇ ਜਾਣ ਮਗਰੋਂ ਕੇਂਦਰ ਸ਼ਾਸਿਤ ਪ੍ਰਦੇਸ਼ ’ਚ ਪਹਿਲੀ ਵਾਰ ਚੁਣੀ ਹੋਈ ਸਰਕਾਰ ਬਣਾਉਣ ਦਾ ਰਾਹ ਪੱਧਰਾ ਹੋਵੇਗਾ।
ਚੋਣ ਕਮਿਸ਼ਨ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਜੰਮੂ ਕਸ਼ਮੀਰ ਦੇ ਸਾਰੇ 20 ਵੋਟ ਗਿਣਤੀ ਕੇਂਦਰਾਂ ’ਤੇ ਤਿੰਨ ਪੱਧਰੀ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਜੰਮੂ ਕਸ਼ਮੀਰ ’ਚ 2014 ਮਗਰੋਂ ਪਹਿਲੀ ਵਾਰ ਵਿਧਾਨ ਸਭਾ ਚੋਣਾਂ ਤਿੰਨ ਗੇੜਾਂ ’ਚ ਹੋਈਆਂ ਹਨ। ਅਧਿਕਾਰੀ ਨੇ ਦੱਸਿਆ, ‘ਸਿਰਫ਼ ਚੋਣ ਲੜ ਰਹੇ ਉਮੀਦਵਾਰ ਦੇ ਅਧਿਕਾਰਤ ਵੋਟ ਗਿਣਤੀ ਏਜੰਟ ਅਤੇ ਵੋਟਾਂ ਦੀ ਗਿਣਤੀ ਲਈ ਤਾਇਨਾਤ ਕਰਮਚਾਰੀਆਂ ਨੂੰ ਹੀ ਵੋਟ ਗਿਣਤੀ ਕੇਂਦਰ ਅੰਦਰ ਜਾਣ ਦੀ ਇਜਾਜ਼ਤ ਹੋਵੇਗੀ।’ ਉਨ੍ਹਾਂ ਕਿਹਾ ਕਿ ਹਰ ਗੇੜ ਦੀ ਗਿਣਤੀ ਤੋਂ ਬਾਅਦ ਵੋਟਿੰਗ ਕੇਂਦਰ ਦੇ ਬਾਹਰ ਜਨਤਕ ਸੰਬੋਧਨ ਪ੍ਰਣਾਲੀ ਰਾਹੀਂ ਹਰ ਉਮੀਦਵਾਰ ਨੂੰ ਮਿਲੀਆਂ ਵੋਟਾਂ ਦੀ ਗਿਣਤੀ ਦਾ ਐਲਾਨ ਕੀਤਾ ਜਾਵੇਗਾ। ਕੇਂਦਰ ਸ਼ਾਸਿਤ ਪ੍ਰਦੇਸ਼ ਬਣਨ ਮਗਰੋਂ ਜੰਮੂ ਕਸ਼ਮੀਰ ’ਚ ਪਹਿਲੀ ਵਾਰ ਹੋਈਆਂ ਚੋਣਾਂ ਦੌਰਾਨ 63.45 ਫੀਸਦ ਵੋਟਿੰਗ ਹੋਈ ਜੋ 2014 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਦਰਜ 65.62 ਫੀਸਦ ਵੋਟਿੰਗ ਤੋਂ ਘੱਟ ਹੈ। 90 ਮੈਂਬਰੀ ਵਿਧਾਨ ਸਭਾ ਲਈ 873 ਉਮੀਦਵਾਰ ਮੈਦਾਨ ’ਚ ਹਨ। ਜ਼ਿਆਦਾਤਰ ਐਗਜ਼ਿਟ ਪੋਲ ਨੇ ਜੰਮੂ ਕਸ਼ਮੀਰ ’ਚ ਵੰਡੇ ਹੋਏ ਲੋਕ ਫਤਵੇ ਦਾ ਅਨੁਮਾਨ ਜ਼ਾਹਿਰ ਕੀਤਾ ਹੈ। -ਪੀਟੀਆਈ

Advertisement

Advertisement