ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜੰਮੂ ਕਸ਼ਮੀਰ: ਪੁਣਛ ਵਿੱਚ ਸੁਰੱਖਿਆ ਬਲਾਂ ਤੇ ਅਤਿਵਾਦੀਆਂ ਵਿਚਾਲੇ ਮੁਕਾਬਲਾ

01:24 PM Sep 15, 2024 IST
ਪੁਣਛ ਦੇ ਪਠਾਨਤੀਰ ਇਲਾਕੇ ਵਿੱਚ ਅਤਿਵਾਦੀਆਂ ਨਾਲ ਹੋਏ ਮੁਕਾਬਲੇ ਦੌਰਾਨ ਸਾਂਝੀ ਤਲਾਸ਼ੀ ਮੁਹਿੰਮ ਚਲਾਉਂਦੇ ਹੋਏ ਸੁਰੱਖਿਆ ਬਲਾਂ ਦੇ ਜਵਾਨ। -ਫੋਟੋ: ਪੀਟੀਆਈ

ਮੇਂਧੜ/ਜੰਮੂ, 15 ਸਤੰਬਰ
ਜੰਮੂ ਕਸ਼ਮੀਰ ਵਿੱਚ ਪੁਣਛ ਦੇ ਜ਼ਿਲ੍ਹੇ ਦੇ ਇਕ ਪੱਛੜੇ ਪਿੰਡ ਵਿੱਚ ਸੁਰੱਖਿਆ ਬਲਾਂ ਤੇ ਅਤਿਵਾਦੀਆਂ ਵਿਚਾਲੇ ਮੁਕਾਬਲਾ ਜਾਰੀ ਹੈ। ਇਕ ਅਧਿਕਾਰੀ ਨੇ ਅੱਜ ਇਹ ਜਾਣਕਾਰੀ ਦਿੱਤੀ। ਸੁਰੱਖਿਆ ਵਿਭਾਗ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ’ਤੇ ਪੁਲੀਸ ਤੇ ਫੌਜ ਨੇ ਸ਼ਨਿਚਰਵਾਰ ਸ਼ਾਮ ਨੂੰ ਮੇਂਧੜ ਉਪ ਮੰਡਲ ਦੇ ਗੁਰਸਾਈ ਟੌਪ ਕੋਲ ਸਥਿਤ ਪਠਾਨਤੀਰ ਇਲਾਕੇ ਵਿੱਚ ਸਾਂਝੀ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਸੀ। ਉਨ੍ਹਾਂ ਦੱਸਿਆ ਕਿ ਸਾਂਝੀ ਟੀਮ ਜਦੋਂ ਅਤਿਵਾਦੀਆਂ ਦੀ ਭਾਲ ਕਰ ਰਹੀ ਸੀ ਤਾਂ ਅਤਿਵਾਦੀਆਂ ਨੇ ਸੁਰੱਖਿਆ ਬਲਾਂ ’ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ ਜਿਸ ਮਗਰੋਂ ਦੋਹਾਂ ਵਿਚਾਲੇ ਮੁਕਾਬਲਾ ਸ਼ੁਰੂ ਹੋ ਗਿਆ। ਅਧਿਕਾਰੀ ਨੇ ਦੱਸਿਆ ਕਿ ਦੋਹਾਂ ਵੱਲੋਂ ਰੁਕ-ਰੁਕ ਕੇ ਗੋਲੀਬਾਰੀ ਜਾਰੀ ਹੈ। ਇਲਾਕੇ ਵਿੱਚ ਵਾਧੂ ਸੁਰੱਖਿਆ ਬਲ ਭੇਜਿਆ ਗਿਆ ਹੈ। ਵਿਸਥਾਰਤ ਜਾਣਕਾਰੀ ਦੀ ਉਡੀਕ ਹੈ। -ਪੀਟੀਆਈ

Advertisement

Advertisement