ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜੰਮੂ ਕਸ਼ਮੀਰ: ਊਧਮਪੁਰ ਦੇ ਜੰਗਲਾਂ ’ਚ ਅਤਿਵਾਦੀਆਂ ਦੀ ਭਾਲ ਲਈ ਵਿਆਪਕ ਤਲਾਸ਼ੀ ਮੁਹਿੰਮ ਜਾਰੀ

12:13 PM Apr 29, 2024 IST

ਊਧਮਪੁਰ, 29 ਅਪਰੈਲ
ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ਦੇ ਬਸੰਤਗੜ੍ਹ ਦੇ ਸੰਘਣੇ ਜੰਗਲਾਂ ਵਿੱਚ ਦਹਿਸ਼ਤਗਰਦਾਂ ਦੇ ਦੋ ਸਮੂਹਾਂ ਦਾ ਪਤਾ ਲਗਾਉਣ ਅਤੇ ਉਨ੍ਹਾਂ ਨੂੰ ਬੇਅਸਰ ਕਰਨ ਲਈ ਵਿਆਪਕ ਤਲਾਸ਼ੀ ਮੁਹਿੰਮ ਅੱਜ ਦੂਜੇ ਦਿਨ ਵਿੱਚ ਦਾਖਲ ਹੋ ਗਈ। ਐਤਵਾਰ ਤੜਕੇ ਚੋਚਰੂ ਗਾਲਾ ਹਾਈਟਸ ਦੇ ਦੂਰ-ਦੁਰਾਡੇ ਪਿੰਡ ਪਨਾਰਾ ਵਿੱਚ ਅਤਿਵਾਦੀਆਂ ਨਾਲ ਮੁਕਾਬਲੇ ਵਿੱਚ ਪਿੰਡ ਰੱਖਿਆ ਗਾਰਡ (ਵੀਡੀਜੀ) ਮਾਰਿਆ ਗਿਆ, ਜਿਸ ਤੋਂ ਬਾਅਦ ਪੁਲੀਸ, ਫੌਜ ਅਤੇ ਸੀਆਰਪੀਐੱਫ ਨੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਜੰਮੂ ਜ਼ੋਨ ਦੇ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲੀਸ ਆਨੰਦ ਜੈਨ ਨੇ ਕਿਹਾ ਕਿ ਲੱਗਦਾ ਹੈ ਕਿ ਅਤਿਵਾਦੀਆਂ ਦੇ ਦੋ ਗਰੁੱਪ ਹਾਲ ਹੀ ਵਿੱਚ ਸਰਹੱਦ ਪਾਰ ਤੋਂ ਘੁਸਪੈਠ ਕਰਨ ਤੋਂ ਬਾਅਦ ਇਲਾਕੇ ਵਿੱਚ ਮੌਜੂਦ ਹਨ।

Advertisement

Advertisement
Advertisement