For the best experience, open
https://m.punjabitribuneonline.com
on your mobile browser.
Advertisement

ਜੰਮੂ ਕਸ਼ਮੀਰ: ਡੋਡਾ ਵਿੱਚ ਸੁਰੱਖਿਆ ਬਲਾਂ ਤੇ ਅਤਿਵਾਦੀਆਂ ਵਿਚਾਲੇ ਗੋਲੀਬਾਰੀ

02:50 PM Jul 17, 2024 IST
ਜੰਮੂ ਕਸ਼ਮੀਰ  ਡੋਡਾ ਵਿੱਚ ਸੁਰੱਖਿਆ ਬਲਾਂ ਤੇ ਅਤਿਵਾਦੀਆਂ ਵਿਚਾਲੇ ਗੋਲੀਬਾਰੀ
ਡੋਡਾ ਵਿੱਚ ਵਾਹਨਾਂ ਦੀ ਚੈਕਿੰਗ ਕਰਦਾ ਹੋਇਆ ਫ਼ੌਜ ਦਾ ਇਕ ਜਵਾਨ। -ਫੋਟੋ: ਪੀਟੀਆਈ
Advertisement

ਜੰਮੂ, 17 ਜੁਲਾਈ
ਜੰਮੂ ਕਸ਼ਮੀਰ ਵਿੱਚ ਡੋਡਾ ਜ਼ਿਲ੍ਹੇ ਦੇ ਇਕ ਜੰਗਲੀ ਇਲਾਕੇ ਵਿੱਚ ਸੁਰੱਖਿਆ ਬਲਾਂ ਤੇ ਅਤਿਵਾਦੀਆਂ ਵਿਚਾਲੇ ਚਾਰ ਘੰਟੇ ਦੇ ਅੰਦਰ ਦੋ ਵਾਰ ਗੋਲੀਬਾਰੀ ਹੋਈ। ਅਧਿਕਾਰੀਆਂ ਨੇ ਅੱਜ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਗ੍ਰਾਮ ਸੁਰੱਖਿਆ ਗਾਰਡ (ਵੀਡੀਜੀ) ਨੇ ਵੀ ਪਿੰਡ ਦੇ ਬਾਹਰ ਸ਼ੱਕੀ ਗਤੀਵਿਧੀਆਂ ਦਿਸਣ ’ਤੇ ਗੋਲੀਆਂ ਚਲਾਈਆਂ। ਗੰਦੋਹ ਇਲਾਕੇ ਵਿੱਚ ਦੋ ਹੱਥਗੋਲੇ ਮਿਲੇ ਹਨ। ਅਧਿਕਾਰੀਆਂ ਨੇ ਦੱਸਿਆ ਕਿ ਸਭ ਤੋਂ ਪਹਿਲਾਂ ਮੰਗਲਵਾਰ ਰਾਤ ਨੂੰ 10.50 ਵਜੇ ਦੇ ਕਰੀਬ ਕਲਾਂ ਭਾਟਾ ਵਿੱਚ ਗੋਲੀਬਾਰੀ ਦੀ ਘਟਨਾ ਵਾਪਰੀ। ਇਸ ਤੋਂ ਬਾਅਦ ਦੇਸਾ ਜੰਗਲੀ ਇਲਾਕੇ ਵਿੱਚ ਜਾਰੀ ਅਤਿਵਾਦ ਵਿਰੋਧੀ ਮੁਹਿੰਮ ਦੌਰਾਨ ਦੇਰ ਰਾਤ 2 ਵਜੇ ਪੰਚਨ ਭਾਟਾ ਕੋਲ ਗੋਲੀਬਾਰੀ ਹੋਈ। ਇਸ ਤੋਂ ਪਹਿਲਾਂ ਸੋਮਵਾਰ ਤੇ ਮੰਗਲਵਾਰ ਦੀ ਦਰਮਿਆਨੀ ਰਾਤ ਨੂੰ ਇੱਥੇ ਫ਼ੌਜ ਦੇ ਚਾਰ ਜਵਾਨ ਸ਼ਹੀਦ ਹੋ ਗਏ ਸਨ। ਅਧਿਕਾਰੀਆਂ ਮੁਤਾਬਕ ਗੋਲੀਬਾਰੀ ਦੀਆਂ ਦੋਵੇਂ ਘਟਨਾਵਾਂ ਵਿੱਚ ਕਿਸੇ ਦੀ ਜ਼ਖ਼ਮੀ ਹਣ ਦੀ ਖ਼ਬਰ ਨਹੀਂ ਹੈ। ਉਨ੍ਹਾਂ ਦੱਸਿਆ ਕਿ ਅਤਿਵਾਦੀ ਹਨੇਰੇ ਤੇ ਸੰਘਣੇ ਜੰਗਲਾਂ ਦਾ ਫਾਇਦਾ ਉਠਾ ਕੇ ਭੱਜ ਗਏ। -ਪੀਟੀਆਈ

Advertisement

Advertisement
Author Image

Advertisement
Advertisement
×