ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜੰਮੂ ਕਸ਼ਮੀਰ: ਕਿਸ਼ਤਵਾੜ ਵਿੱਚ ਸੁਰੱਖਿਆ ਬਲਾਂ ਤੇ ਅਤਿਵਾਦੀਆਂ ਵਿਚਾਲੇ ਗੋਲੀਬਾਰੀ

08:53 PM Sep 21, 2024 IST

ਜੰਮੂ, 21 ਸਤੰਬਰ
ਜੰਮੂ ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ਵਿੱਚ ਅੱਜ ਸ਼ਾਮ ਇਕ ਪੱਛੜੇ ਹੋਏ ਜੰਗਲੀ ਇਲਾਕੇ ਵਿੱਚ ਸੁਰੱਖਿਆ ਬਲਾਂ ਤੇ ਅਤਿਵਾਦੀਆਂ ਵਿਚਾਲੇ ਇਕ ਸੰਖੇਪ ਮੁਕਾਬਲਾ ਹੋਇਆ। ਇਹ ਜਾਣਕਾਰੀ ਅੱਜ ਅਧਿਕਾਰੀਆਂ ਨੇ ਦਿੱਤੀ। ਸੁਰੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਅਤਿਵਾਦੀਆਂ ਬਾਰੇ ਇਕ ਜਾਣਕਾਰੀ ਮਿਲਣ ’ਤੇ ਸੁਰੱਖਿਆ ਬਲਾਂ ਨੇ ਚਟਰੂ ਜੰਗਲ ਵਿੱਚ ਤਲਾਸ਼ੀ ਮੁਹਿੰਮ ਆਰੰਭੀ ਤੇ ਇਸ ਦੌਰਾਨ ਉਨ੍ਹਾਂ ਦਾ ਅਤਿਵਾਦੀਆਂ ਨਾਲ ਮੁਕਾਬਲਾ ਹੋ ਗਿਆ। ਅਧਿਕਾਰੀਆਂ ਨੇ ਕਿਹਾ ਕਿ ਮੌਕੇ ’ਤੇ ਵਾਧੂ ਸੁਰੱਖਿਆ ਬਲ ਭੇਜ ਦਿੱਤੇ ਗਏ ਹਨ ਅਤੇ ਹੋਰ ਜਾਣਕਾਰੀ ਦੀ ਉਡੀਕ ਕੀਤੀ ਜਾ ਰਹੀ ਹੈ। ਇਸੇ ਦੌਰਾਨ ਰਿਆਸੀ ਜ਼ਿਲ੍ਹੇ ਦੇ ਚਸਾਨਾ ਇਲਾਕੇ ਵਿੱਚ ਵੱਡੀ ਪੱਧਰ ’ਤੇ ਤਲਾਸ਼ੀ ਮੁਹਿੰਮ ਜਾਰੀ ਹੈ ਜਿੱਥੇ ਕਿ ਸ਼ੁੱਕਰਵਾਰ ਨੂੰ ਸੁਰੱਖਿਆ ਬਲਾਂ ਤੇ ਅਤਿਵਾਦੀਆਂ ਵਿਚਾਲੇ ਗੋਲੀਬਾਰੀ ਹੋਈ ਸੀ। -ਪੀਟੀਆਈ

Advertisement

Advertisement